09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਨੀਟ ਪੇਪਰ ਲੀਕ ਮਾਮਲੇ ਵਿਚ ਵਿਦਿਆਰਥੀ ਅੰਦੋਲਨ ਨੂੰ ਫਿਰੋਜ਼ਪੁਰ ਦੇ ਬੁੱਧੀਜੀਵੀਆਂ ਅਤੇ ਸਮਾਜਿਕ ਕਾਰਕੁੰਨਾਂ ਵਲੋਂ ਸਮਰਥਨ

Ad Position 21
No active advertisement
ਅਜੀਤ ਡੈਸਕ 27-07-2026
ਫ਼ਿਰੋਜ਼ਪੁਰ, 26 ਜੁਲਾਈ (ਗੁਰਿੰਦਰ ਸਿੰਘ)-ਨੀਟ ਦੇ ਪੇਪਰ ਲੀਕ ਅਤੇ ਸਿੱਖਿਆ ਵਿਚ ਮਾਫ਼ੀਆ ਦੀ ਭਾਰੀ ਦਖ਼ਲ ਅੰਦਾਜ਼ੀ ਦੇ ਖ਼ਿਲਾਫ਼ ਦਿੱਲੀ ਵਿਚ ਚੱਲ ਰਹੇ ਵਿਦਿਆਰਥੀ ਸੰਘਰਸ਼ ਦੇ ਸਮਰਥਨ ਵਿਚ ਫ਼ਿਰੋਜ਼ਪੁਰ ਦੇ ਸਮਾਜਿਕ ਕਾਰਕੁੰਨਾਂ, ਬੁੱਧੀਜੀਵੀਆਂ ਨੇ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਂਕ ਵਿਚ ਇਕੱਠੇ ਹੋ ਕੇ ਸਭ ਤੋਂ ਪਹਿਲਾਂ ਸ਼ਹੀਦ ਦੇ ਬੁੱਤ ਨੂੰ ਹਾਰ ਪਹਿਨਾਏ ਅਤੇ ਫਿਰ ਬੁਲਾਰਿਆਂ ਨੇ ਦਿੱਲੀ ਵਿਚ ਚੱਲ ਰਹੇ ਸੰਘਰਸ਼ ਬਾਰੇ ਜਾਣਕਾਰੀ ਦਿੱਤੀ। ਇਸ ਇਕੱਠ ਦੀ ਅਗਵਾਈ ਕ੍ਰਾਂਤੀਕਾਰੀ ਸੱਭਿਆਚਾਰਕ ਕੇਂਦਰ ਦੇ ਆਗੂ ਗੁਰਮੀਤ ਜੱਜ ਨੇ ਕੀਤੀ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਜਨਰਲ ਸਕੱਤਰ ਹਰਮੀਤ ਵਿਦਿਆਰਥੀ, ਡਾ. ਕੁਲਦੀਪ ਸਿੰਘ, ਡਾ. ਆਜ਼ਾਦਵਿੰਦਰ ਸਿੰਘ,ਡਾ. ਪ੍ਰਦੀਪ ਰਾਣਾ,ਅਸ਼ੋਕ ਕੁਮਾਰ ਗੁਪਤਾ, ਰਜਿੰਦਰ ਸਿੰਘ, ਸੁਖਚੈਨ ਸਿੰਘ ਅਤੇ ਕੁਲਵੰਤ ਸਿੰਘ ਮੋਹਕਮ ਖਾਂ ਵਾਲਾ ਕਿਸਾਨ ਆਗੂ ਨੇ ਇਸ ਇਕੱਠ ਵਿਚ ਸ਼ਮੂਲੀਅਤ ਦੌਰਾਨ ਦਿੱਲੀ ਵਿਚ ਸੰਘਰਸ਼ ਕਰ ਰਹੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਇਸ ਅੰਦੋਲਨ ਦੀ ਪਿੱਠ ਭੂਮੀ ਬਾਰੇ ਚਾਨਣਾ ਪਾਇਆ। ਆਗੂਆਂ ਨੇ ਦੱਸਿਆ ਕਿ ਭਾਵੇਂ ਸਰਕਾਰ ਵਲੋਂ ਅੰਦੋਲਨਕਾਰੀਆਂ ’ਤੇ ਬਹੁਤ ਤਸ਼ੱਦਦ ਕੀਤਾ ਅਤੇ ਲੋਕਾਂ ਨੂੰ ਧਰਨੇ ਵਾਲੀ ਥਾਂ ’ਤੇ ਪੁੱਜਣ ਤੋਂ ਰੋਕਣ ਲਈ ਹਰ ਹੀਲਾ ਵਰਤਿਆ ਪ੍ਰੰਤੂ ਵਿਦਿਆਰਥੀਆਂ ਨੇ ਆਪਣਾ ਸੰਘਰਸ਼ ਜਾਰੀ ਰੱਖਿਆ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਕਰਵਾ ਕੇ ਸਾਹ ਲਿਆ। ਬੁਲਾਰਿਆਂ ਨੇ ਇਸ ਸੰਘਰਸ਼ ਦੌਰਾਨ ਸਰਕਾਰ ਦੇ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦਾ ਸੰਘਰਸ਼ ਇਸ ਗੱਲ ਦੀ ਗਵਾਹੀ ਹੈ ਕਿ ਸੁੱਚੇ ਜਜ਼ਬੇ ਨਾਲ ਲੜੀ ਗਈ ਹਰ ਲੜਾਈ ਨੂੰ ਅੰਜਾਮ ਤੱਕ ਪਹੁੰਚਾਇਆ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮਹਾਂਮਾਈ ਦੀ ਪਵਿੱਤਰ ਤੇ ਅਖੰਡ ਜੋਤ ਲੈ ਕੇ ਮੁੱਦਕੀ ਪਹੁੰਚੇ ਦੁਰਗਾ ਭਜਨ ਮੰਡਲੀ ਮੁੱਦਕੀ ਦੇ ਸੇਵਾਦਾਰ ਭਗਤਾਂ ਨੇ ਆਤਿਸ਼ਬਾ... ਅਗਲੀ ਖ਼ਬਰ ਸਮਾਜ ਸੇਵੀ ਮੰਨਾ ਸੈਣੀ ਵਲੋਂ ਲੋੜਵੰਦ ਪਰਿਵਾਰ ਦੇ ਮਕਾਨ ਦੀ ਪੱਕੀ ਛੱਤ ਪਾਉਣ ਦਾ ਕੰਮ ਸ਼ੁਰੂ
Ad Position 24