07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੰਗਾਂ ਪੂਰੀਆਂ ਨਾ ਹੋਣ ਕਾਰਨ ਆਮ ਆਦਮੀ ਕਲੀਨਿਕਾਂ ਦੀਆਂ ਓ.ਪੀ.ਡੀ.ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਡਾਕਟਰਾਂ, ਫਾਰਮਾਸਿਸਟਾਂ ਅਤੇ ਕਲੀਨੀਕਲ ਅਸਿਸਟੈਂਟਾਂ ਵਲੋਂ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ

Ad Position 21
No active advertisement
ਅਜੀਤ ਡੈਸਕ 28-07-2026
ਫ਼ਾਜ਼ਿਲਕਾ, 27 ਜੁਲਾਈ (ਦਵਿੰਦਰ ਪਾਲ ਸਿੰਘ)-ਆਮ ਆਦਮੀ ਕਲੀਨਿਕ ਸਾਂਝੇ ਫ਼ਰੰਟ ਪੰਜਾਬ ਨੇ ਲੰਬੇ ਸਮੇਂ ਤੋਂ ਲਟਕ ਰਹੀਆਂ ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸੂਬੇ ਭਰ ਦੇ ਆਮ ਆਦਮੀ ਕਲੀਨਿਕਾਂ ਵਿਚ ਓ.ਪੀ.ਡੀ.ਸੇਵਾਵਾਂ ਅਣਮਿਥੇ ਸਮੇਂ ਲਈ ਪੂਰੀ ਤਰ੍ਹਾਂ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸੰਘਰਸ਼ ਵਿਚ ਕਲੀਨਿਕਾਂ ਵਿਚ ਤਾਇਨਾਤ ਡਾਕਟਰ, ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਮੁਕੰਮਲ ਤੌਰ ’ਤੇ ਸ਼ਾਮਲ ਹੋਏ। ਸਾਂਝੇ ਫ਼ਰੰਟ ਦੇ ਆਗੂਆਂ ਨੇ ਦੱਸਿਆ ਕਿ ਸਰਕਾਰ ਅਤੇ ਸਿਹਤ ਵਿਭਾਗ ਨਾਲ ਕਈ ਗੇੜ ਦੀਆਂ ਮੀਟਿੰਗਾਂ ਕਰਨ ਦੇ ਬਾਵਜੂਦ ਅੱਜ ਤੱਕ ਮੰਗਾਂ ਦਾ ਕੋਈ ਠੋਸ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਦੇ 23 ਜ਼ਿਲਿ੍ਹਆਂ ਦੇ ਸਿਵਲ ਸਰਜਨਾਂ, ਡਾਇਰੈਕਟਰ ਹੈਲਥ ਸਰਵਿਸਿਜ਼ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਨੂੰ 8 ਤੋਂ 10 ਵਾਰ ਮੰਗ-ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਹਰ ਵਾਰ ਸਿਰਫ਼ ਭਰੋਸੇ ਅਤੇ ਲਾਰੇ ਹੀ ਮਿਲੇ ਹਨ। ਫ਼ਰੰਟ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਸਟਾਫ਼ ਲੱਖਾਂ ਲੋਕਾਂ ਨੂੰ ਨਿਰੰਤਰ ਅਤੇ ਗੁਣਵੱਤਾ ਪੂਰਨ ਸਿਹਤ ਸੇਵਾਵਾਂ ਦੇ ਰਿਹਾ ਹੈ, ਪਰ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ ਅਤੇ ਸਨਮਾਨਜਨਕ ਸੇਵਾ ਸ਼ਰਤਾਂ ਅਜੇ ਵੀ ਅਣਸੁਲਝੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਗੱਲਬਾਤ ਕਰਕੇ ਨੋਟੀਫ਼ਿਕੇਸ਼ਨ ਜਾਰੀ ਕਰੇ। ਫ਼ਰੰਟ ਨੇ ਸਪਸ਼ਟ ਕੀਤਾ ਕਿ ਜੇਕਰ ਇਸ ਹੜਤਾਲ ਦੌਰਾਨ ਆਮ ਜਨਤਾ ਨੂੰ ਕੋਈ ਅਸੁਵਿਧਾ ਜਾਂ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਸਿਹਤ ਮੰਤਰੀ ਬਲਬੀਰ ਸਿੰਘ ਅਤੇ ਸਿਹਤ ਵਿਭਾਗ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਅੰਕੁਸ਼ ਮੁਟਨੇਜਾ ਬਣੇ ਜਲਾਲਾਬਾਦ ਨਗਰ ਕੌਂਸਲ ਦੇ ਪ੍ਰਧਾਨ
Ad Position 24