09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਹਰਦੇਵ ਮੇਘਵਾਲ ਨੇ ਪਿੰਡ ਰਾਮਪੁਰਾ ਵਿਖੇ ਭਾਜਪਾ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 28-07-2026
ਅਬੋਹਰ, 27 ਜੁਲਾਈ (ਸੁਖਜੀਤ ਸਿੰਘ ਬਰਾੜ)-ਭਾਜਪਾ ਦੇ ਸੂਬਾ ਕਮੇਟੀ ਮੈਂਬਰ ਅਤੇ ਹਲਕਾ ਬੱਲੂਆਣਾ ਤੋਂ ਟਿਕਟ ਦਾਅਵੇਦਾਰ ਹਰਦੇਵ ਮੇਘਵਾਲ ਵਲੋਂ ਹਲਕੇ ਦੇ ਪਿੰਡ ਰਾਮਪੁਰਾ ਵਿਖੇ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਹਰਦੇਵ ਮੇਘਵਾਲ ਨੇ ਕਿਹਾ ਕਿ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਸੂਬੇ ਦੇ ਵਿਕਾਸ ਲਈ ਭਾਜਪਾ ਸਰਕਾਰ ਬਣਾਉਣਾ ਜ਼ਰੂਰੀ ਹੈ। ਜੇਕਰ ਕੇਂਦਰ ਅਤੇ ਸੂਬੇ ਵਿਚ ਭਾਜਪਾ ਦੀ ਸਰਕਾਰ ਹੋਵੇਗੀ ਤਾਂ ਹੀ ਸੂਬੇ ਦਾ ਭਰਪੂਰ ਵਿਕਾਸ ਹੋ ਸਕਦਾ ਹੈ। ਉਨ੍ਹਾਂ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਭਾਜਪਾ ਦੀਆਂ ਨੀਤੀਆਂ ਘਰ-ਘਰ ਪਹੁੰਚਾਈਆਂ ਜਾਣ ਤਾਂ ਜੋ ਆਉਂਦੀ ਵਿਧਾਨ ਸਭਾ ਚੋਣ ਦੌਰਾਨ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਸ਼ਨੂੰ ਭਗਵਾਨ ਡੇਲੂ, ਸੁਰਿੰਦਰ ਵੈਣੀਵਾਲ, ਅਰੁਣ ਪੂਨੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਨ ਵਰਕਰ ਮੋਟੀਵੇਟਰ ਯੂਨੀਅਨ ਪੰਜਾਬ ਵਲੋਂ 1 ਅਗਸਤ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਅਗਲੀ ਖ਼ਬਰ ਅਮਰੀਕ ਸਿੰਘ ਫਰਵਾਹਾ ਟਾਂਕ ਕਸ਼ੱਤਰੀ ਸਭਾ ਅਹਿਮਦਗੜ੍ਹ ਦੇ ਸਰਬਸੰਮਤੀ ਨਾਲ ਪ੍ਰਧਾਨ ਤੇ ਮੋਹਣ ਸਿੰਘ ਸੈਕਟਰੀ ਚੁਣੇ
Ad Position 24