09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਨ ਵਰਕਰ ਮੋਟੀਵੇਟਰ ਯੂਨੀਅਨ ਪੰਜਾਬ ਵਲੋਂ 1 ਅਗਸਤ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ

Ad Position 21
No active advertisement
ਅਜੀਤ ਡੈਸਕ 28-07-2026
ਜਲਾਲਾਬਾਦ, 27 ਜੁਲਾਈ(ਜਤਿੰਦਰ ਪਾਲ ਸਿੰਘ)- ਆਨ ਵਰਕਰ ਮੋਟੀਵੇਟਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਪਿੰਡ ਗੁਮਾਨੀ ਵਾਲਾ ਵਿਖੇ ਸੂਬਾ ਪ੍ਰਧਾਨ ਸੁਰਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਗੁਰਦਾਸ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਲੰਬੇ ਸਮੇਂ ਤੋਂ ਯੂਨੀਅਨ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਹੱਲ ਨਾ ਕੀਤੇ ਜਾਣ ‘ਤੇ ਰੋਸ ਪ੍ਰਗਟਾਇਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੋਟੀਵੇਟਰਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲੰਬਿਤ ਪਈਆਂ ਹਨ, ਪਰ ਸਰਕਾਰ ਵਲੋਂ ਇਨ੍ਹਾਂ ਦੇ ਨਿਪਟਾਰੇ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਇਸ ਕਾਰਨ ਸਮੂਹ ਮੋਟੀਵੇਟਰ ਵਰਕਰਾਂ ਵਿਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਸੂਬਾ ਪ੍ਰਧਾਨ ਸੁਰਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਦਾਸ ਸਿੰਘ, ਤਰਲੋਕ ਸਿੰਘ, ਮਨਜੀਤ ਸਿੰਘ, ਰਾਜ ਸਿੰਘ, ਪਰਮਜੀਤ ਸਿੰਘ, ਹਰਮੀਤ ਸਿੰਘ ਅਤੇ ਪਰਮਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਸਰਵਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ 1 ਅਗਸਤ ਨੂੰ ਸਮੂਹ ਮੋਟੀਵੇਟਰ ਆਪਣੇ ਪਰਿਵਾਰਾਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੰਗਰੂਰ ਵਿਖੇ ਰੋਸ ਧਰਨਾ ਦੇਣਗੇ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਦੇ ਡੀ.ਐੱਲ.ਐੱਡ ਦੂਜੇ ਸਾਲ ਦਾ ਨਤੀਜਾ ਰਿਹਾ 100 ਫ਼ੀਸਦੀ ਅਗਲੀ ਖ਼ਬਰ ਹਰਦੇਵ ਮੇਘਵਾਲ ਨੇ ਪਿੰਡ ਰਾਮਪੁਰਾ ਵਿਖੇ ਭਾਜਪਾ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ
Ad Position 24