09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਦੇ ਡੀ.ਐੱਲ.ਐੱਡ ਦੂਜੇ ਸਾਲ ਦਾ ਨਤੀਜਾ ਰਿਹਾ 100 ਫ਼ੀਸਦੀ

Ad Position 21
No active advertisement
ਅਜੀਤ ਡੈਸਕ 28-07-2026
ਅਬੋਹਰ, 27 ਜੁਲਾਈ (ਵਿਵੇਕ ਹੂੜੀਆ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦੇ ਡੀ.ਐੱਲ.ਐੱਡ (ਸੈਸ਼ਨ 2023-25) ਦੇ ਦੂਜੇ ਸਾਲ ਦਾ ਪ੍ਰੀਖਿਆ ਨਤੀਜਾ ਸੌ ਫ਼ੀਸਦੀ ਰਿਹਾ। ਕਾਰਜਕਾਰੀ ਪ੍ਰਿੰਸੀਪਲ ਡਾ.ਵਿਜੇ ਗਰੋਵਰ ਦੀ ਕੁਸ਼ਲ ਅਗਵਾਈ ਹੇਠ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਫਲਤਾ ਹਾਸਲ ਕੀਤੀ। ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਵਿਜੇ ਗਰੋਵਰ ਨੇ ਦੱਸਿਆ ਕਿ ਆਂਚਲ ਉੱਤਰੇਜਾ ਨੇ 85.6 ਪ੍ਰਤੀਸ਼ਤ ਅੰਕ ਲੈ ਕੇ ਕਾਲਜ ਵਿਚੋਂ ਪਹਿਲਾ, ਰਿਤਿਕਾ ਨੇ 84.4 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਪ੍ਰਿਅੰਕਾ ਨੇ 84 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ, ਜਦੋਂ ਕਿ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ 78 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ। ਇਸ ਮੌਕੇ ਪ੍ਰਿੰਸੀਪਲ ਡਾ.ਗਰੋਵਰ ਨੇ ਡੀ.ਐੱਲ.ਐੱਡ ਇੰਚਾਰਜ ਮੈਡਮ ਗਗਨਦੀਪ ਕੌਰ, ਮੈਡਮ ਪਰਲ ਨਾਰੰਗ, ਡਾ. ਸੀਮਾ ਰਾਣੀ, ਮੈਡਮ ਰਾਜ ਅਰੋੜਾ, ਅਨਿਲ ਬਿਸ਼ਨੋਈ, ਮੈਡਮ ਤਨਵੀ, ਮੈਡਮ ਸ਼ੀਬਾ, ਰਾਹੁਲ ਲਿੰਬਾ, ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਪ੍ਰਿੰਸੀਪਲ ਅਤੇ ਅਧਿਆਪਕਾਂ ਦੀ ਮਿਹਨਤ ਸਿਰ ਬੰਨਿ੍ਹਆ। ਪ੍ਰਿੰਸੀਪਲ ਸਾਹਿਬ ਨੇ ਹੋਣਹਾਰ ਵਿਦਿਆਰਥੀਆਂ ਨੂੰ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਕਰ ਰਹੀ ਹੈ ਨਜ਼ਰਅੰਦਾਜ਼ ਮੰਗਾਂ ਨਾ ਮੰਨਣ ’ਤੇ 3, 4, 5 ਅਗਸਤ ਨੂੰ ਹੋਵੇਗਾ ਚੱਕਾ ਜ... ਅਗਲੀ ਖ਼ਬਰ ਆਨ ਵਰਕਰ ਮੋਟੀਵੇਟਰ ਯੂਨੀਅਨ ਪੰਜਾਬ ਵਲੋਂ 1 ਅਗਸਤ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ
Ad Position 24