09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਕਰ ਰਹੀ ਹੈ ਨਜ਼ਰਅੰਦਾਜ਼ ਮੰਗਾਂ ਨਾ ਮੰਨਣ ’ਤੇ 3, 4, 5 ਅਗਸਤ ਨੂੰ ਹੋਵੇਗਾ ਚੱਕਾ ਜਾਮ-ਉਡੀਕ ਕੰਬੋਜ

Ad Position 21
No active advertisement
ਅਜੀਤ ਡੈਸਕ 28-07-2026
ਫ਼ਾਜ਼ਿਲਕਾ, 27 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼,ਪਨਬੱਸ/ਪੀ.ਆਰ.ਟੀ.ਸੀ.ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਵਲੋਂ ਸੂਬੇ ਭਰ ਦੇ 27 ਡੀਪੂਆਂ ਦੇ ਗੇਟਾਂ ’ਤੇ ਜ਼ੋਰਦਾਰ ਗੇਟ ਰੈਲੀਆਂ ਕੀਤੀਆਂ ਗਈਆਂ। ਸਬ-ਡਿਪੂ ਫ਼ਾਜ਼ਿਲਕਾ ਦੇ ਗੇਟ ’ਤੇ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਉਡੀਕ ਕੰਬੋਜ ਅਤੇ ਸਰਪ੍ਰਸਤ ਦਲਜੀਤ ਸਿੰਘ ਨੇ ਪੰਜਾਬ ਸਰਕਾਰ ’ਤੇ ਟਰਾਂਸਪੋਰਟ ਵਿਭਾਗ ਨੂੰ ਨਜ਼ਰਅੰਦਾਜ਼ ਕਰਨ ਦੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਸਮੇਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਠੇਕੇਦਾਰੀ ਪ੍ਰਥਾ ਖ਼ਤਮ ਕਰਨ ਦੇ ਵੱਡੇ ਵਾਅਦੇ ਕੀਤੇ ਸਨ, ਪਰ 4 ਸਾਲ ਬੀਤ ਜਾਣ ਦੇ ਬਾਅਦ ਵੀ ਲਗਭਗ 70 ਮੀਟਿੰਗਾਂ ਕਰਨ ਦੇ ਬਾਵਜੂਦ ਸਿਰਫ਼ ਲਾਰੇ ਹੀ ਮਿਲੇ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਕਿੱਲੋਮੀਟਰ ਸਕੀਮ, ਠੇਕੇਦਾਰੀ ਸਿਸਟਮ ਅਤੇ ਟਾਈਮ-ਟੇਬਲਾਂ ਵਿਚ ਫੇਰਬਦਲ ਰਾਹੀਂ ਵਿਭਾਗ ਦੀ ਲੁੱਟ ਜਾਰੀ ਹੈ। ਵਿਭਾਗ ਦੀਆਂ 800 ਦੇ ਕਰੀਬ ਬੱਸਾਂ ਕੰਡਮ ਹੋ ਚੁੱਕੀਆਂ ਹਨ ਅਤੇ ਸਰਕਾਰ ਨੇ ਇਕ ਵੀ ਨਵੀਂ ਬੱਸ ਨਹੀਂ ਪਾਈ। ਫ਼ਿਰੋਜ਼ਪੁਰ ਡਿਪੂ ਵਿਚ 33 ਬੱਸਾਂ ਕੰਡਮ ਹੋ ਚੁੱਕੀਆਂ ਹਨ ਅਤੇ ਰੋਜ਼ਾਨਾ 20-25 ਬੱਸਾਂ ਸਪੇਅਰ ਪਾਰਟਸ, ਟਾਇਰਾਂ ਅਤੇ ਬੈਟਰੀਆਂ ਦੀ ਘਾਟ ਕਾਰਨ ਖੜ੍ਹੀਆਂ ਰਹਿੰਦੀਆਂ ਹਨ, ਜਦਕਿ ਪ੍ਰਾਈਵੇਟ ਘਰਾਨਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਕਿੱਲੋਮੀਟਰ ਸਕੀਮ ਦੀਆਂ ਬੱਸਾਂ ਪਾਈਆਂ ਜਾ ਰਹੀਆਂ ਹਨ। ਜਨਰਲ ਸੈਕਟਰੀ ਮਨਪ੍ਰੀਤ ਸਿੰਘ, ਸੁਰਿੰਦਰ ਕੁਮਾਰ, ਪ੍ਰਿਤਪਾਲ ਸਿੰਘ ਗਿੱਲ, ਗੁਰਵਿੰਦਰ ਸਿੰਘ ਸੰਘਾ, ਹਰਭਜਨ ਸਿੰਘ, ਪ੍ਰਿੰਸ ਕੁਮਾਰ ਅਤੇ ਮਨਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਨੇ 24 ਜੂਨ ਦੀ ਮੀਟਿੰਗ ਵਿਚ 10 ਦਿਨਾਂ ਅੰਦਰ ਖਰੜਾ ਤਿਆਰ ਕਰਨ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਜਥੇਬੰਦੀ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ 3, 4 ਅਤੇ 5 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਚੱਕਾ ਜਾਮ ਕੀਤਾ ਜਾਵੇਗਾ ਅਤੇ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਜੇਕਰ ਸਰਕਾਰ ਨੇ ਧੱਕੇਸ਼ਾਹੀ ਕੀਤੀ ਤਾਂ ਇਹ ਹੜਤਾਲ ਅਣਮਿਥੇ ਸਮੇਂ ਲਈ ਵਧਾਈ ਜਾਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਕੌੜਿਆਂ ਵਾਲੀ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤਾ ਐੱਸ.ਆਈ.ਆਰ.ਫਾਰਮ ਭਰਨ ਦਾ ਸੁਨੇਹਾ ਅਗਲੀ ਖ਼ਬਰ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਦੇ ਡੀ.ਐੱਲ.ਐੱਡ ਦੂਜੇ ਸਾਲ ਦਾ ਨਤੀਜਾ ਰਿਹਾ 100 ਫ਼ੀਸਦੀ
Ad Position 24