09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਕੌੜਿਆਂ ਵਾਲੀ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤਾ ਐੱਸ.ਆਈ.ਆਰ.ਫਾਰਮ ਭਰਨ ਦਾ ਸੁਨੇਹਾ

Ad Position 21
No active advertisement
ਅਜੀਤ ਡੈਸਕ 28-07-2026
ਫ਼ਾਜ਼ਿਲਕਾ, 27 ਜੁਲਾਈ (ਦਵਿੰਦਰ ਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡੀਸੀ ਅਮਰਪ੍ਰੀਤ ਕੌਰ ਸੰਧੂ ਦੀ ਰਹਿਨੁਮਾਈ ਹੇਠ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ’-2026 ਤਹਿਤ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਐੱਸ.ਡੀ.ਐਮ.ਜੁਗਰਾਜ ਸਿੰਘ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੀਪ ਟੀਮ ਫ਼ਾਜ਼ਿਲਕਾ ਦੇ ਨੋਡਲ ਅਫ਼ਸਰ ਸਤਿੰਦਰ ਬਤਰਾ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੌੜਿਆਂ ਵਾਲੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਐੱਸ.ਆਈ.ਆਰ ਫਾਰਮ ਭਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਸ਼ੰਕਿਆਂ ਦਾ ਨਿਪਟਾਰਾ ਕੀਤਾ। ਸਤਿੰਦਰ ਬਤਰਾ ਨੇ ਦੱਸਿਆ ਕਿ ਬੀ.ਐਲ.ਓਜ ਵਲੋਂ ਵੋਟਰਾਂ ਦੀ ਵੈਰੀਫਿਕੇਸ਼ਨ ਲਈ ਫਾਰਮ ਵੰਡੇ ਜਾ ਚੁੱਕੇ ਹਨ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਜਾਣਕਾਰੀ ਭਰ ਕੇ 3 ਅਗਸਤ ਤੱਕ ਆਪਣੇ ਫਾਰਮ ਬੀ.ਐਲ.ਓ.ਕੋਲ ਜ਼ਰੂਰ ਜਮਾਂ ਕਰਵਾਉਣ, ਤਾਂ ਜੋ ਤਰੁੱਟੀ-ਰਹਿਤ ਵੋਟਰ ਸੂਚੀ ਤਿਆਰ ਕੀਤੀ ਜਾ ਸਕੇ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਜੀਵ ਮੱਕੜ ਨੇ ਵੀ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ’ਚ ਸਵੀਪ ਟੀਮ ਦੇ ਮੈਂਬਰ ਸੁਰਿੰਦਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕ ਨਵੀਂ ਆਬਾਦੀ ’ਚ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ, 110 ਮਰੀਜ਼ਾਂ ਦੀ ਹੋਈ ਜਾਂਚ ਅਗਲੀ ਖ਼ਬਰ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਕਰ ਰਹੀ ਹੈ ਨਜ਼ਰਅੰਦਾਜ਼ ਮੰਗਾਂ ਨਾ ਮੰਨਣ ’ਤੇ 3, 4, 5 ਅਗਸਤ ਨੂੰ ਹੋਵੇਗਾ ਚੱਕਾ ਜ...
Ad Position 24