09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਅਭਿਸ਼ੇਕ ਕਾਲਜ ’ਚ ਨਵੇਂ ਸੈਸ਼ਨ 2026-29 ਦੀ ਸ਼ੁਰੂਆਤ, ਓਰੀਐਂਟੇਸ਼ਨ ਪ੍ਰੋਗਰਾਮ ਨਾਲ ਵਿਦਿਆਰਥੀਆਂ ਦਾ ਕੀਤਾ ਮਾਰਗਦਰਸ਼ਨ

Ad Position 21
No active advertisement
ਅਜੀਤ ਡੈਸਕ 28-07-2026
ਅਬੋਹਰ, 27 ਜੁਲਾਈ (ਵਿਵੇਕ ਹੂੜੀਆ)-ਅਭਿਸ਼ੇਕ ਕਾਲਜ ਅਬੋਹਰ ਵਿਖੇ ਨਵੇਂ ਸੈਸ਼ਨ 2026-29 ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਓਰੀਐਂਟੇਸ਼ਨ ਕਮ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਧੂਮਧਾਮ ਨਾਲ ਕੀਤਾ ਗਿਆ। ਪ੍ਰੋਗਰਾਮ ਦੌਰਾਨ ਕੈਂਪਸ ਚੇਅਰਪਰਸਨ ਡਾ.ਸ਼ਕੁੰਤਲਾ ਮਿੱਢਾ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਅਨੁਸ਼ਾਸਨ ਤੇ ਮਿਹਨਤ ਨਾਲ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ। ਡਾਇਰੈਕਟਰ ਰਮਣੀਕ ਮਿੱਢਾ ਨੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਸੰਭਾਵਨਾਵਾਂ ਅਤੇ ਕੈਰੀਅਰ ਬਣਾਉਣ ਦੇ ਸਹੀ ਰਸਤਿਆਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ.ਰਾਜਵੀਰ ਕੌਰ ਅਤੇ ਸ਼੍ਰੀਮਤੀ ਪ੍ਰਿਅੰਕਾ ਨੇ ਵਿਦਿਆਰਥੀਆਂ ਨੂੰ ਕਾਲਜ ਦੇ ਸਿਲੇਬਸ, ਪ੍ਰੀਖਿਆ ਪ੍ਰਣਾਲੀ ਅਤੇ ਸਰਕਾਰੀ ਯੋਜਨਾਵਾਂ ਜਿਵੇਂ ਐਨ.ਐੱਸ.ਐੱਸ., ਐੱਸ.ਸੀ.ਸੀ., ‘ਮਾਈ ਭਾਰਤ’ ਅਤੇ ਸਕਾਊਟਸ ਐਂਡ ਗਾਈਡਜ਼ ਬਾਰੇ ਦੱਸਿਆ। ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ 2 ਨੂੰ ਅਗਲੀ ਖ਼ਬਰ ਬਾਲਾ ਜੀ ਧਾਮ ਵਿਖੇ ਤਿੰਨ ਰੋਜ਼ਾ ਏਕਲ ਅਭਿਆਨ ਯੋਗ ਕੈਂਪ ਸ਼ੁਰੂ
Ad Position 24