11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਵਿਧਾਇਕ ਸਵਨਾ ਵਲੋਂ ਪਿੰਡ ਥੇਹ ਕਲੰਦਰ ’ਚ 1.12 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 29-07-2026
ਫ਼ਾਜ਼ਿਲਕਾ, 28 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਥੇਹ ਕਲੰਦਰ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣਾਏ ਨਹਿਰੀ ਖਾਲ਼ਿਆਂ ਅਤੇ 12 ਲੱਖ ਰੁਪਏ ਨਾਲ ਤਿਆਰ ਕੀਤੇ ਗਏ ਥਾਪਰ ਮਾਡਲ ਛੱਪੜ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ 6 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕ ਟਾਈਲਾਂ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਪਿੰਡਾਂ ਵਿਚ ਸੜਕਾਂ ਦੇ ਨਵੀਨੀਕਰਨ, ਛੱਪੜਾਂ ਦੇ ਆਧੁਨਿਕੀਕਰਨ, ਖੇਡ ਸਟੇਡੀਅਮਾਂ ਅਤੇ ਸਕੂਲਾਂ ਵਿਚ ਸੁਧਾਰ ਵਰਗੇ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹੇਗਾ
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਬੰਗਾ ਵਿਖੇ ਜਸਵੀਰ ਸਿੰਘ ਰਾਏ ਵੱਲੋਂ ਇੰਟਰਨੈਸ਼ਨਲ ਕਰਾਟੇ ਖਿਡਾਰੀ ਦਾ ਸਨਮਾਨ
Ad Position 24