12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਵਿਸ਼ਵ ਹੈਪੇਟਾਈਟਸ ਦਿਵਸ ਸੰਬੰਧੀ ਜਾਗਰੂਕਤਾ ਸਮੱਗਰੀ ਜਾਰੀ

Ad Position 21
No active advertisement
ਅਜੀਤ ਡੈਸਕ 29-07-2026
ਫ਼ਾਜ਼ਿਲਕਾ, 28 ਜੁਲਾਈ (ਦਵਿੰਦਰ ਪਾਲ ਸਿੰਘ)-ਵਿਸ਼ਵ ਹੈਪੇਟਾਈਟਸ ਦਿਵਸ ਦੇ ਮੌਕੇ ’ਤੇ ਸਿਵਲ ਸਰਜਨ ਦਫ਼ਤਰ ਫ਼ਾਜ਼ਿਲਕਾ ਵਿਖੇ ਵਿਸ਼ੇਸ਼ ਜਾਗਰੂਕਤਾ ਸਮਗਰੀ ਜਾਰੀ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ.ਕਵਿਤਾ ਨੇ ਦੱਸਿਆ ਕਿ ਇਸ ਸਾਲ ਦੀ ਥੀਮ ‘ਹੈਪੇਟਾਈਟਸ, ਆਓ ਇਸ ਨੂੰ ਖ਼ਤਮ ਕਰੀਏ’ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨੂੰ ਹੈਪੇਟਾਈਟਸ ਦੀ ਰੋਕਥਾਮ ਅਤੇ ਇਲਾਜ ਪ੍ਰਤੀ ਜਾਗਰੂਕ ਕਰਨਾ ਅਤੇ ਸਾਰਿਆਂ ਲਈ ਸਿਹਤ ਸੇਵਾਵਾਂ ਦੀ ਬਰਾਬਰ ਪਹੁੰਚ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਹ ਜਾਗਰੂਕਤਾ ਅਭਿਆਨ ਆਉਣ ਵਾਲੇ ਦਿਨਾਂ ਵਿਚ ਵੀ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ, ਨੋਡਲ ਅਫ਼ਸਰ ਡਾ. ਸੁਨੀਤਾ ਕੰਬੋਜ, ਡਾ. ਰਾਜਵੀਰ ਕੰਬੋਜ, ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਬੀ.ਈ.ਈ. ਦਿਵੇਸ਼ ਕੁਮਾਰ, ਸੁਖਦੇਵ ਸਿੰਘ ਅਤੇ ਅਤਿੰਦਰ ਪਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਦੇ ਸਕੂਲੀ ਬੱਚਿਆਂ ਨੂੰ ਬੈਗ ਵੰਡੇ ਅਗਲੀ ਖ਼ਬਰ ਸਰਕਾਰੀ ਐਮੀਨੈਂਸ ਸਕੂਲ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ
Ad Position 24