12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਡੀ.ਏ.ਵੀ. ਹਰੀਪੁਰਾ ਦੇ ਅਧਿਆਪਕਾਂ ਨੇ ਦਿੱਲੀ ਸੈਮੀਨਾਰ ’ਚ ਲਿਆ ਹਿੱਸਾ

Ad Position 21
No active advertisement
ਅਜੀਤ ਡੈਸਕ 29-07-2026
ਅਬੋਹਰ, 28 ਜੁਲਾਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਡੀ.ਏ.ਵੀ.ਸੀ.ਏ.ਈ.ਮਾਸਟਰ ਟਰੇਨਰ ਟਰੇਨਿੰਗ ਪ੍ਰੋਗਰਾਮ ਸੈਸ਼ਨ 2026-27 ਤਹਿਤ ਨਵੀਂ ਦਿੱਲੀ ਵਿਖੇ ਤਿੰਨ ਰੋਜ਼ਾ ਟਰੇਨਿੰਗ ਕੈਂਪ ਲਗਾਇਆ ਗਿਆ । ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਦੇ ਪੇਸ਼ੇਵਾਰ ਹੁਨਰ ਨੂੰ ਨਿਖਾਰਨਾ ਅਤੇ ਆਧੁਨਿਕ ਅਧਿਆਪਨ ਵਿਧੀਆਂ ਨਾਲ ਜਾਣੂ ਕਰਵਾਉਣਾ ਸੀ। ਇਸ ਟਰੇਨਿੰਗ ਕੈਂਪ ’ਚ ਡੀ.ਏ.ਵੀ. ਹਰੀਪੁਰਾ ਦੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੇ ਅਧਿਆਪਕ ਅਮਨਦੀਪ ਨੇ ਮਿਡਲ ਵਿੰਗ ਦੇ ਅੰਗਰੇਜ਼ੀ ਵਿਸ਼ੇ ਅਤੇ ਤਰੁਨ ਵਿਜ ਨੇ ਪ੍ਰਾਇਮਰੀ ਤੇ ਸੈਕੰਡਰੀ ਪੱਧਰ ਲਈ ਸੂਚਨਾ ਅਤੇ ਸੰਚਾਰ ਤਕਨਾਲੋਜੀ ’ਚ ਵਿਸ਼ੇਸ਼ ਸਿਖਲਾਈ ਹਾਸਲ ਕੀਤੀ। ਟ੍ਰੇਨਿੰਗ ਦੌਰਾਨ ਸਰੋਤ ਵਿਅਕਤੀ ਨਿਮਿਸ਼ਾ ਸ਼ਰਮਾ ਅਤੇ ਕਸ਼ਿਪਰਾ ਵਰਮਾ ਨੇ ਅਧਿਆਪਕਾਂ ਨੂੰ ਨਵੀਆਂ ਤਕਨੀਕਾਂ ਬਾਰੇ ਅਹਿਮ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਸੁਖਦੇਵ ਸਿੰਘ ਨੇ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਅਧਿਆਪਕਾਂ ਦੀ ਕਾਰਜਕੁਸ਼ਲਤਾ ਵਧਾਉਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਕੰਟਰੈਕਟ ਵਰਕਰਾਂ ਵਲੋਂ 3 ਅਗਸਤ ਨੂੰ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਦੀ ਚੇਤਾਵਨੀ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਦੇ ਸਕੂਲੀ ਬੱਚਿਆਂ ਨੂੰ ਬੈਗ ਵੰਡੇ
Ad Position 24