12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਵਿਧਾਇਕ ਸਵਨਾ ਨੇ ਪਿੰਡ ਕੇਰੀਆਂ ’ਚ ਨਵੀਆਂ ਗਲੀਆਂ ਅਤੇ ਨਾਲੀਆਂ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 29-07-2026
ਫ਼ਾਜ਼ਿਲਕਾ, 28 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਕੇਰੀਆਂ ਵਿਖੇ ਪਹੁੰਚ ਕੇ ਲੋਕਾਂ ਦੀ ਮੰਗ ’ਤੇ ਨਵੀਆਂ ਬਣੀਆਂ ਗਲੀਆਂ ਅਤੇ ਨਾਲੀਆਂ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ। ਨਵੀਆਂ ਗਲੀਆਂ ਅਤੇ ਨਾਲੀਆਂ ਬਣਨ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿਚ ਸੁਵਿਧਾ ਮਿਲੇਗੀ ਅਤੇ ਬਰਸਾਤ ਦੇ ਦਿਨਾਂ ਵਿਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਸਵਨਾ ਵਲੋਂ ਕਰਵਾਏ ਵਿਕਾਸ ਕਾਰਜਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕੈਂਸਰ ਹਸਪਤਾਲ ਵਿਖੇ ਬੂਟੇ ਲਗਾ ਕੇ ਮਨਾਇਆ ਵਾਤਾਵਰਨ ਦਿਵਸ ਅਗਲੀ ਖ਼ਬਰ ਜਲ ਸਪਲਾਈ ਕੰਟਰੈਕਟ ਵਰਕਰਾਂ ਵਲੋਂ 3 ਅਗਸਤ ਨੂੰ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਦੀ ਚੇਤਾਵਨੀ
Ad Position 24