13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪ੍ਰਧਾਨ ਮੰਤਰੀ ਨੇ ਸਿੱਖਿਆ ਮੰਤਰੀ ਦਾ ਅਸਤੀਫ਼ਾ ਲੈ ਕੇ ਦਿਖਾਇਆ ਵੱਡਾ ਦਿਲ- ਸੁਸ਼ੀਲ ਸਿਆਗ

Ad Position 21
No active advertisement
ਅਜੀਤ ਡੈਸਕ 29-07-2026
ਅਬੋਹਰ, 28 ਜੁਲਾਈ (ਵਿਵੇਕ ਹੂੜੀਆ)-ਅਬੋਹਰ ਵਿਖੇ ਸਵਦੇਸ਼ੀ ਜਾਗਰਨ ਮੰਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸੰਯੋਜਕ ਸੁਸ਼ੀਲ ਸਿਆਗ ਢੀਂਗਾ ਵਾਲੀ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਜਨਮਤ ਅਤੇ ਵਿਦਿਆਰਥੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਵਿਰੋਧੀ ਧਿਰ ਦੀ ਰਾਜਨੀਤੀ ਨੂੰ ਢਹਿ-ਢੇਰੀ ਕਰ ਦਿੱਤਾ ਹੈ। ਸਿਆਗ ਨੇ ਕਿਹਾ ਕਿ ਨੀਟ ਪੇਪਰ ਲੀਕ ਮਾਮਲੇ ’ਚ ਕੇਂਦਰ ਸਰਕਾਰ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਹੈ ਅਤੇ ਫਾਸਟ ਟਰੈਕ ਅਦਾਲਤਾਂ ਰਾਹੀਂ ਸਜ਼ਾ ਦਿਵਾਉਣ ਲਈ ਸਖ਼ਤ ਕਾਨੂੰਨ ਦਾ ਮਸੌਦਾ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੀ.ਐੱਮ. ਮੋਦੀ ਨੇ ਸਿੱਖਿਆ ਮੰਤਰੀ ਦਾ ਅਸਤੀਫ਼ਾ ਲੈ ਕੇ ਸਪਸ਼ਟ ਸੁਨੇਹਾ ਦਿੱਤਾ ਹੈ। ਇਸ ਦੇ ਨਾਲ ਹੀ ਸਿਆਗ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੰਤਰ-ਮੰਤਰ ’ਤੇ ਕੇਂਦਰੀ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਨ ਵਾਲੇ ਅਰਵਿੰਦ ਕੇਜਰੀਵਾਲ ਹੁਣ ਪੰਜਾਬ ’ਚ ਵੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਆਪਣੇ ਸਿੱਖਿਆ ਮੰਤਰੀ ਦਾ ਅਸਤੀਫ਼ਾ ਲੈਣ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕੈਂਸਰ ਹਸਪਤਾਲ ਵਿਖੇ ਬੂਟੇ ਲਗਾ ਕੇ ਮਨਾਇਆ ਵਾਤਾਵਰਨ ਦਿਵਸ
Ad Position 24