02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਦਿੱਲੀ ਦਾ ਅੰਤਰਰਾਜੀ ਹਥਿਆਰ ਤਸਕਰ 5 ਨਾਜਾਇਜ਼ ਪਿਸਤੌਲ ਅਤੇ 6 ਮੈਗਜ਼ੀਨ ਸਮੇਤ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 30-07-2026
ਫ਼ਾਜ਼ਿਲਕਾ, 29 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਨੇ ਇਕ ਵਿਸ਼ੇਸ਼ ਮੁਹਿੰਮ ਤਹਿਤ ਦਿੱਲੀ ਦੇ ਇਕ ਅੰਤਰਰਾਜੀ ਹਥਿਆਰ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 5 ਨਾਜਾਇਜ਼ ਪਿਸਤੌਲ ਅਤੇ 6 ਮੈਗਜ਼ੀਨ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ.ਗਗਨ ਅਜੀਤ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੀ.ਆਈ.ਏ. ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਦੀ ਦੇਖ-ਰੇਖ ਹੇਠ ਏ.ਐੱਸ.ਆਈ.ਰਾਧੇ ਸ਼ਿਆਮ ਸਮੇਤ ਪੁਲਿਸ ਟੀਮ ਫ਼ਾਜ਼ਿਲਕਾ-ਅਬੋਹਰ ਮਾਰਗ ’ਤੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦਿੱਲੀ ਦਾ ਰਹਿਣ ਵਾਲਾ ਪੀਯੂਸ਼ ਬਰੇਲਾ ਨਾਜਾਇਜ਼ ਹਥਿਆਰ ਵੇਚਣ ਲਈ ਅਬੋਹਰ ਦੇ ਅਜੀਤ ਨਗਰ ਲਿੰਕ ਰੋਡ ’ਤੇ ਆਇਆ ਹੋਇਆ ਹੈ। ਪੁਲਿਸ ਨੇ ਮੁਖ਼ਬਰ ਦੀ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਮੌਕੇ ’ਤੇ ਹੀ ਹਿਰਾਸਤ ਵਿਚ ਲੈ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਇਕ ਗਲੌਕ 26 ਜਨਰੇਸ਼ਨ-4 ਪਿਸਤੌਲ, ਇਕ ਟੋਕਾਰੇਵ ਪਿਸਤੌਲ, ਤਿੰਨ 30 ਬੋਰ ਪਿਸਤੌਲ ਅਤੇ ਕੁੱਲ 6 ਮੈਗਜ਼ੀਨ ਬਰਾਮਦ ਹੋਏ। ਫੜੇ ਗਏ ਦੋਸ਼ੀ ਦੀ ਪਛਾਣ ਪੀਯੂਸ਼ ਬਰੇਲਾ ਪੁੱਤਰ ਹਰੀਸ਼ ਬਰੇਲਾ, ਵਾਸੀ ਮੰਗਲਾਪੁਰੀ ਪਾਲਮ ਕਾਲੋਨੀ ਦਿੱਲੀ ਵਜੋਂ ਹੋਈ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-1 ਅਬੋਹਰ ਵਿਖੇ ਅਸਲਾ ਐਕਟ ਦੀ ਧਾਰਾ 25/54/59 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ’ਤੇ ਪਹਿਲਾਂ ਵੀ ਦਿੱਲੀ ਸਪੈਸ਼ਲ ਸੈੱਲ ’ਚ ਨਾਜਾਇਜ਼ ਹਥਿਆਰ ਰੱਖਣ ਦਾ ਮਾਮਲਾ ਦਰਜ ਹੈ। ਫ਼ਿਲਹਾਲ ਪੁਲਿਸ ਵਲੋਂ ਉਸ ਦੇ ਪੂਰੇ ਨੈੱਟਵਰਕ ਅਤੇ ਹੋਰ ਸਾਥੀਆਂ ਦੀ ਭਾਲ ਲਈ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਿਰਫ਼ ਸੜਕ ਨਹੀਂ ਟੁੱਟੀ, ਪੰਜਾਬ ਸਰਕਾਰ ਦੇ ਝੂਠੇ ਵਿਕਾਸ ਦੇ ਦਾਅਵੇ ਵੀ ਖਿੱਲਰ ਗਏ-ਵਿਧਾਇਕ ਜਾਖੜ ਅਗਲੀ ਖ਼ਬਰ –ਮਾਮਲਾ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਮੁਕੱਦਮਿਆਂ ਦਾ– ਕਿਸਾਨ ਜਥੇਬੰਦੀਆਂ ਵਲੋਂ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ...
Ad Position 24
No active advertisement