02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ’ਚ ਅਬੋਹਰ ਦੀ ਨਵਿਆ ਗਰਗ ਨੇ ਜਿੱਤਿਆ ਸੋਨ ਤਗਮਾ

Ad Position 21
No active advertisement
ਅਜੀਤ ਡੈਸਕ 30-07-2026
ਅਬੋਹਰ, 29 ਜੁਲਾਈ (ਵਿਵੇਕ ਹੂੜੀਆ)-ਸਥਾਨਕ ਸ਼ਹਿਰ ਦੀ ਹੋਣਹਾਰ ਖਿਡਾਰਨ ਨਵਿਆ ਗਰਗ ਪੁੱਤਰੀ ਰਾਹੁਲ ਗਰਗ ਨੇ ਆਪਣੀ ਮਿਹਨਤ ਅਤੇ ਪ੍ਰਤਿਭਾ ਦੇ ਦਮ ’ਤੇ ਰਾਸ਼ਟਰੀ ਪੱਧਰ ’ਤੇ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ। ਇੰਡੀਅਨ ਮਾਰਸ਼ਲ ਹਾਰਟਸ ਹੱਬ ਵਲੋਂ ਸ਼੍ਰੀ ਗੰਗਾਨਗਰ ਵਿਖੇ ਕਰਵਾਈ ਗਈ 6ਵੀਂ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿਚ ਨਵਿਆ ਨੇ ਅੰਡਰ-13 ਉਮਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ ਹੈ। ਰਾਸ਼ਟਰੀ ਪੱਧਰ ਦੀ ਇਸ ਪ੍ਰਤੀਯੋਗਤਾ ਵਿਚ ਵੱਖ-ਵੱਖ ਰਾਜਾਂ ਦੇ ਖਿਡਾਰੀਆਂ ਨੂੰ ਮਾਤ ਦਿੰਦਿਆਂ ਨਵਿਆ ਨੇ ਇਹ ਜਿੱਤ ਦਰਜ ਕੀਤੀ। ਜਿੱਤ ਤੋਂ ਬਾਅਦ ਗਊਸ਼ਾਲਾ ਰੋਡ ਸਥਿਤ ਆਪਣੇ ਘਰ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਨਵਿਆ ਦਾ ਫੁੱਲ-ਮਾਲਾਵਾਂ ਪਾ ਕੇ ਅਤੇ ਮਿਠਾਈ ਖੁਆ ਕੇ ਭਰਵਾਂ ਸਵਾਗਤ ਕੀਤਾ ਗਿਆ। ਪਿਤਾ ਰਾਹੁਲ ਗਰਗ ਨੇ ਦੱਸਿਆ ਕਿ ਨਵਿਆ ਸ਼ੁਰੂ ਤੋਂ ਹੀ ਕਰਾਟੇ ਪ੍ਰਤੀ ਸਮਰਪਿਤ ਰਹੀ ਹੈ ਅਤੇ ਇਸ ਤੋਂ ਪਹਿਲਾਂ ਵੀ ਕਈ ਸਰਕਾਰੀ ਤੇ ਗੈਰ-ਸਰਕਾਰੀ ਮੁਕਾਬਲਿਆਂ ਵਿਚ ਮੈਡਲ ਜਿੱਤ ਚੁੱਕੀ ਹੈ। ਸ਼ਹਿਰ ਦੀਆਂ ਮੁੱਖ ਸ਼ਖ਼ਸੀਅਤਾਂ ਅਤੇ ਖੇਡ ਪ੍ਰੇਮੀਆਂ ਨੇ ਨਵਿਆ ਅਤੇ ਉਸ ਦੇ ਪਰਿਵਾਰ ਨੂੰ ਇਸ ਵੱਡੀ ਪੁਲਾਂਘ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫ਼ਾਜ਼ਿਲਕਾ ਕੋਰਟ ਕੰਪਲੈਕਸ ’ਚ ਬੂਟੇ ਲਗਾਏ ਅਗਲੀ ਖ਼ਬਰ ਸਿਰਫ਼ ਸੜਕ ਨਹੀਂ ਟੁੱਟੀ, ਪੰਜਾਬ ਸਰਕਾਰ ਦੇ ਝੂਠੇ ਵਿਕਾਸ ਦੇ ਦਾਅਵੇ ਵੀ ਖਿੱਲਰ ਗਏ-ਵਿਧਾਇਕ ਜਾਖੜ
Ad Position 24
No active advertisement