02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

12 ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਨਿਯਮਿਤ ਟੀਕਾਕਰਨ ਜ਼ਰੂਰੀ-ਡਾ.ਕਵਿਤਾ ਸਿੰਘ

Ad Position 21
No active advertisement
ਅਜੀਤ ਡੈਸਕ 30-07-2026
ਫ਼ਾਜ਼ਿਲਕਾ, 29 ਜੁਲਾਈ (ਦਵਿੰਦਰ ਪਾਲ ਸਿੰਘ)-ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਪ੍ਰੋਗਰਾਮ ਤਹਿਤ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਸਰਬ-ਵਿਆਪੀ ਟੀਕਾਕਰਨ ਮੁਹਿੰਮ ਸਫਲਤਾਪੂਰਵਕ ਚਲਾਈ ਜਾ ਰਹੀ ਹੈ। ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਂਦੇ ਹਨ। ਇਹਨਾਂ ਟੀਕਿਆਂ ਰਾਹੀਂ ਨਵਜੰਮੇ ਬੱਚਿਆਂ ਤੋਂ ਲੈ ਕੇ 16 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ, ਕਾਲੀ ਖੰਘ, ਟੈੱਟਨਸ, ਹੈਪੇਟਾਈਟਸ-ਬੀ, ਖ਼ਸਰਾ, ਰੂਬੇਲਾ ਅਤੇ ਨਮੂਨੀਆ ਸਮੇਤ 12 ਜਾਨਲੇਵਾ ਬੀਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਕੈਂਪਾਂ ਦੌਰਾਨ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖ਼ੁਰਾਕ ਅਤੇ ਬੱਚੇ ਦੀ ਦੇਖਭਾਲ ਲਈ ਵੀ ਜਾਗਰੂਕ ਕੀਤਾ ਜਾਂਦਾ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਸਟਾਫ਼ ਨੂੰ ਹਰ ਬੱਚੇ ਦਾ ਪੂਰਾ ਟੀਕਾਕਰਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ 14 ਤੋਂ 15 ਸਾਲ ਦੀਆਂ ਲੜਕੀਆਂ ਲਈ ਸਰਵਾਈਕਲ ਕੈਂਸਰ ਤੋਂ ਬਚਾਅ ਵਾਲੀ ਐੱਚ.ਪੀ.ਵੀ.ਵੈਕਸੀਨ ਲਗਵਾਉਣ ’ਤੇ ਵੀ ਜ਼ੋਰ ਦਿੱਤਾ, ਜੋ ਕਿ 31 ਅਗਸਤ ਤੱਕ ਮੁਫ਼ਤ ਲਗਾਈ ਜਾ ਰਹੀ ਹੈ। ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ ਅਤੇ ਸਮੂਹ ਫ਼ੀਲਡ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ‘ਨੋ ਵਰਕ’ ਜਾਰੀ, ਫੂਕਿਆ ਪੁਤਲਾ ਅਗਲੀ ਖ਼ਬਰ ਐੱਲ.ਏ.ਡੀ.ਸੀ. ਸਿਸਟਮ ਖ਼ਿਲਾਫ਼ ਜਲਾਲਾਬਾਦ ’ਚ ਵਕੀਲਾਂ ਵਲੋਂ ਸੱਤਵੇਂ ਦਿਨ ਵੀ ਲੜੀਵਾਰ ਭੁੱਖ ਹੜਤਾਲ ਜਾਰੀ
Ad Position 24
No active advertisement