02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ‘ਦੱਖਤਾ ਆਧਾਰਿਤ ਪ੍ਰਸ਼ਨਾਂ ਦੇ ਨਿਰਮਾਣ’ ’ਤੇ ਵਰਕਸ਼ਾਪ

Ad Position 21
No active advertisement
ਅਜੀਤ ਡੈਸਕ 30-07-2026
ਅਬੋਹਰ, 29 ਜੁਲਾਈ (ਵਿਵੇਕ ਹੂੜੀਆ)-ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਵਿਜੇ ਗਰੋਵਰ azਦੀ ਰਹਿਨੁਮਾਈ ਹੇਠ ਬੀ.ਐੱਡ.ਤੀਜੇ ਸਮੈਸਟਰ ਦੇ ਵਿਦਿਆਰਥੀਆਂ ਲਈ ‘ਦੱਖਤਾ-ਅਧਾਰਿਤ ਪ੍ਰਸ਼ਨਾਂ ਦੇ ਨਿਰਮਾਣ’ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦੇ ਮੁੱਖ ਬੁਲਾਰੇ ਡਾ.ਅਜੈ ਕੁਮਾਰ ਨੇ ’ਰਾਸ਼ਟਰੀ ਸਿੱਖਿਆ ਨੀਤੀ-2020’ ਦੇ ਅਨੁਸਾਰ ਵਿਦਿਆਰਥੀਆਂ ਵਿਚ ਆਲੋਚਨਾਤਮਿਕ ਸੋਚ, ਤਰਕ ਅਤੇ ਸਮੱਸਿਆ-ਹੱਲ ਕਰਨ ਦੇ ਹੁਨਰ ਨੂੰ ਵਿਕਸਤ ਕਰਨ ਵਾਲੇ ਪ੍ਰਸ਼ਨਾਂ ਦੇ ਨਿਰਮਾਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕੇਸ-ਅਧਾਰਿਤ, ਚਿੱਤਰ-ਅਧਾਰਿਤ ਅਤੇ ਉੱਚ ਪੱਧਰੀ ਸੋਚ ਨਾਲ ਸਬੰਧਿਤ ਪ੍ਰਸ਼ਨ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਵਿਵਹਾਰਿਕ ਉਦਾਹਰਨਾਂ ਰਾਹੀਂ ਸਮਝਾਇਆ। ਇਸ ਦੌਰਾਨ ਵਿਦਿਆਰਥੀਆਂ ਨੇ ਸਮੂਹ ਗਤੀਵਿਧੀਆਂ ਰਾਹੀਂ ਖ਼ੁਦ ਵੀ ਪ੍ਰਸ਼ਨਾਂ ਦਾ ਨਿਰਮਾਣ ਕੀਤਾ ਅਤੇ ਪ੍ਰਸਤੁਤੀਆਂ ਦਿੱਤੀਆਂ। ਮੰਚ ਸੰਚਾਲਨ ਡਾ. ਗੁਰਪ੍ਰੀਤ ਕੌਰ ਦੁਆਰਾ ਕੀਤਾ ਗਿਆ। ਕਾਰਜਕਾਰੀ ਪ੍ਰਿੰਸੀਪਲ ਡਾ. ਵਿਜੇ ਗਰੋਵਰ ਨੇ ਆਖਿਆ ਕਿ ਅਜਿਹੀਆਂ ਵਰਕਸ਼ਾਪਾਂ ਭਵਿੱਖ ਦੇ ਅਧਿਆਪਕਾਂ ਨੂੰ ਆਧੁਨਿਕ ਮੁਲਾਂਕਣ ਪ੍ਰਣਾਲੀ ਨਾਲ ਜੋੜਨ ਵਿਚ ਅਹਿਮ ਰੋਲ ਨਿਭਾਉਂਦੀਆਂ ਹਨ। ਇਸ ਮੌਕੇ ਡਾ ਅੰਜਨਾ ਧਵਨ, ਡਾ. ਅਰਸ਼ਦੀਪ ਸਿੰਘ ਅਤੇ ਡਾ. ਮਣਿਕਾ ਪ੍ਰਭਾਕਰ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਲਕੇ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਾ ਘਿਰਾਓ ਕਰਨਗੇ ਬੇਰੁਜ਼ਗਾਰ ਈ.ਟੀ.ਟੀ.ਅਧਿਆਪਕ ਅਗਲੀ ਖ਼ਬਰ ਰਮਿੰਦਰ ਆਵਲਾ ਨੇ ਰਘਬੀਰ ਸਿੰਘ ਜੈਮਲ ਵਾਲਾ ਦੇ ਗ੍ਰਹਿ ਵਿਖੇ ਪਹੁੰਚ ਕੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ
Ad Position 24
No active advertisement