02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡਾਂ ’ਚ ਜਿੱਤੇ 11 ਸੋਨ ਅਤੇ 2 ਚਾਂਦੀ ਦੇ ਤਗਮੇ

Ad Position 21
No active advertisement
ਅਜੀਤ ਡੈਸਕ 30-07-2026
ਫ਼ਾਜ਼ਿਲਕਾ, 29 ਜੁਲਾਈ (ਦਵਿੰਦਰ ਪਾਲ ਸਿੰਘ)-ਸ੍ਰੀ ਪੀ.ਐੱਮ. ਸੀਨੀਅਰ ਸੈਕੰਡਰੀ ਸਕੂਲ ਲਾਲੋ ਵਾਲੀ ਵਿਖੇ ਕਰਵਾਈਆਂ ਗਈਆਂ ਪੰਜਾਬ ਸਕੂਲ ਖੇਡਾਂ ਦੀ ਜ਼ੋਨ ਪੱਧਰੀ ਵੇਟ ਲਿਫ਼ਟਿੰਗ ਅਤੇ ਪਾਵਰ ਲਿਫ਼ਟਿੰਗ ਪ੍ਰਤੀਯੋਗਤਾ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-17 ਅਤੇ ਅੰਡਰ-19 ਵਰਗ ਵਿਚ ਭਾਗ ਲੈਂਦਿਆਂ ਸਕੂਲ ਦੇ ਖਿਡਾਰੀਆਂ ਨੇ ਕੁੱਲ 13 ਮੈਡਲ ਜਿੱਤੇ, ਜਿਨ੍ਹਾਂ ਵਿਚ 11 ਸੋਨ ਅਤੇ 2 ਚਾਂਦੀ ਦੇ ਤਗਮੇ ਸ਼ਾਮਲ ਹਨ। ਵੇਟ ਲਿਫ਼ਟਿੰਗ ਅੰਡਰ-17 ਵਿਚ ਵ੍ਰਿਤੀ, ਖ਼ੁਸ਼ੀ, ਲਵਿਆ, ਏਕਮਪ੍ਰੀਤ, ਸਾਮਿਆ, ਮੋਹਿਤ, ਜਤਿਨ ਅਤੇ ਸਮਰ ਨੇ ਸੋਨੇ ਦੇ ਤਗਮੇ ਜਿੱਤੇ। ਅੰਡਰ-19 ਵਿਚ ਨਾਜ਼ੀਆ ਅਤੇ ਸਮਰਦੀਪ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪਾਵਰ ਲਿਫ਼ਟਿੰਗ ਵਿਚ ਆਕਾਸ਼ਦੀਪ ਨੇ ਅੰਡਰ-17 ਅਤੇ ਸਮਰਦੀਪ ਨੇ ਅੰਡਰ-19 ਵਿਚ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਪ੍ਰਾਪਤੀ ’ਤੇ ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਸ਼੍ਰੀਮਤੀ ਮਧੂ ਸ਼ਰਮਾ ਨੇ ਸਾਰੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੀ ਕੋਚ ਸ਼੍ਰੀਮਤੀ ਰਾਣੀ ਗਰੇਵਾਲ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਰੁਕੀਆਂ ਤਨਖ਼ਾਹਾਂ ਜਾਰੀ ਨਾ ਹੋਣ ’ਤੇ ਆਊਟ ਸੋਰਸ ਵਰਕਰਾਂ ਵਲੋਂ ਹੜਤਾਲ, ਸਰਕਾਰ ਦੀ ਫੂਕੀ ਅਰਥੀ ਅਗਲੀ ਖ਼ਬਰ ਭਲਕੇ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਾ ਘਿਰਾਓ ਕਰਨਗੇ ਬੇਰੁਜ਼ਗਾਰ ਈ.ਟੀ.ਟੀ.ਅਧਿਆਪਕ
Ad Position 24
No active advertisement