02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮਾਨਸਾ ਪੁਲਿਸ ਵਲੋਂ 13 ਚੋਰੀ ਦੇ ਮੋਟਰਸਾਈਕਲ ਬਰਾਮਦ, ਗਰੋਹ ਦੇ 2 ਮੈਂਬਰ ਕਾਬੂ

Ad Position 21
No active advertisement
ਅਜੀਤ ਡੈਸਕ 30-07-2026
ਮਾਨਸਾ, 29 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਦੇ ਚੱਲਦਿਆਂ ਮਾਨਸਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੀ ਨਿਸ਼ਾਨਦੇਹੀ ‘ਤੇ 13 ਮੋਟਰਸਾਈਕਲ ਬਰਾਮਦ ਕੀਤੇ ਹਨ। ਡੀ. ਐਸ. ਪੀ. ਸਬ ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ. ਐਸ.ਪੀ. ਮਾਨਸਾ ਭਾਗੀਰਥ ਸਿੰਘ ਮੀਨਾ ਦੇ ਨਿਰਦੇਸ਼ਾਂ ‘ਤੇ ਥਾਣਾ ਸ਼ਹਿਰੀ-2 ਮਾਨਸਾ ਦੇ ਮੁੱਖ ਅਫ਼ਸਰ ਕੁਲਵੰਤ ਸਿੰਘ ਦੀ ਅਗਵਾਈ ‘ਚ ਪੁਲਿਸ ਵਲੋਂ ਦਬੋਚੇ ਗਏ ਮੁਲਜ਼ਮਾਂ ਦੀ ਪਛਾਣ ਮਨਦੀਪ ਸਿੰਘ ਉਰਫ਼ ਕਾਲਾ ਤੇ ਸਤਿਗੁਰ ਸਿੰਘ ਉਰਫ਼ ਸੱਤੂ ਵਾਸੀ ਮਾਨਸਾ ਕੈਂਚੀਆਂ ਵਜੋਂ ਹੋਈ ਹੈ। ਡੀ.ਐਸ. ਪੀ. ਅਨੁਸਾਰ ਦੋਵਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ, ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ ਕਿੰਨੇ ਮੋਟਰਸਾਈਕਲ ਚੋਰੀ ਕੀਤੇ ਹਨ ਅਤੇ ਅਗਾਂਹ ਕਿਸ ਨੂੰ ਵੇਚੇ ਹਨ। ਉਨ੍ਹਾਂ ਸਪਸ਼ਟ ਕਿਹਾ ਕਿ ਚੋਰੀ, ਨਸ਼ਾ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਆਪਣੇ ਚੋਰੀ ਹੋਏ ਮੋਟਰਸਾਈਕਲ ਜਾਂ ਕਿਸੇ ਸ਼ੱਕੀ ਵਿਅਕਤੀ ਬਾਰੇ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕਰਨ। ਇਸ ਮੌਕੇ ਥਾਣਾ ਮੁਖੀ ਤੋਂ ਇਲਾਵਾ ਏ. ਐਸ. ਆਈ. ਜਸਵਿੰਦਰ ਸਿੰਘ ਤੇ ਦਰਸ਼ਨ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਭਰਤੀ ਨੂੰ ਲੈ ਕੇ ਸੀ.ਡੀ.ਪੀ.ਓ. ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ -ਮਾਮਲਾ ਟੂਰ ਅਤੇ ਵਰਦੀ ਭੱਤਾ ਕੱਟਣ ਦਾ- 4 ਅਗਸਤ ਨੂੰ ਐਨ.ਐਚ.ਐਮ. ਦਫ਼ਤਰ ਅੱਗੇ ਪ੍ਰਦਰਸ਼ਨ ਕਰਨਗੀਆਂ ਕੰਟਰੈਕਟ ਮਲਟੀਪਰਪਜ਼...
Ad Position 24
No active advertisement