03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਘੁਬਾਇਆ ਦੇ ਬਿਆਨ ਖ਼ਿਲਾਫ਼ ਫ਼ਾਜ਼ਿਲਕਾ ’ਚ ਕਾਂਗਰਸੀਆਂ ਨੇ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 31-07-2026

ਫ਼ਾਜ਼ਿਲਕਾ, 30 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਸਾਂਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਸਤੀਫ਼ਾ ਦੇਣ ਦੀ ਸਲਾਹ ਦੇਣ ਵਾਲੇ ਬਿਆਨ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਬਿਆਨ ਦੇ ਵਿਰੋਧ ’ਚ ਫ਼ਾਜ਼ਿਲਕਾ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਚੌਕ ਘੰਟਾਘਰ ਵਿਖੇ ਤਿੱਖਾ ਰੋਸ ਪ੍ਰਦਰਸ਼ਨ ਕਰਦਿਆਂ ਸਾਂਸਦ ਘੁਬਾਇਆ ਦਾ ਪੁਤਲਾ ਫੂਕਿਆ ਅਤੇ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਨੌਜਵਾਨ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਦੇਸ਼ ਭਰ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਅਜਿਹੇ ਸਮੇਂ ਪਾਰਟੀ ਦੇ ਸਿਖਰਲੇ ਨੇਤਾਵਾਂ ਖ਼ਿਲਾਫ਼ ਜਨਤਕ ਬਿਆਨਬਾਜ਼ੀ ਕਰਨਾ ਪਾਰਟੀ ਅਨੁਸ਼ਾਸਨ ਦੇ ਖ਼ਿਲਾਫ਼ ਹੈ ਅਤੇ ਇਸ ਨਾਲ ਪਾਰਟੀ ਦੀ ਏਕਤਾ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਔਖੇ ਸਮੇਂ ਵਿਚ ਪੰਜਾਬ ਕਾਂਗਰਸ ਨੂੰ ਮਜ਼ਬੂਤੀ ਨਾਲ ਅੱਗੇ ਲੈ ਕੇ ਗਏ। ਪੰਜਾਬ ਕਾਂਗਰਸ ਦਾ ਪ੍ਰਧਾਨ ਬਣਦਿਆਂ ਉਨ੍ਹਾਂ ਪਿੰਡ-ਪਿੰਡ ਤੱਕ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕੀਤਾ। ਜਿਸ ਦੀ ਕਾਰਗੁਜ਼ਾਰੀ 2024 ਦੀਆਂ ਲੋਕ ਸਭਾ ਚੋਣਾਂ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਸ ਦੀ ਬਦੌਲਤ ਹੀ ਸ਼ੇਰ ਸਿੰਘ ਘੁਬਾਇਆ ਫ਼ਿਰੋਜ਼ਪੁਰਲੋਕ ਸਭਾ ਹਲਕੇ ਤੋਂ ਸਾਂਸਦ ਬਣੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਜ਼ਿੰਮੇਵਾਰ ਲੋਕਾਂ ਨੂੰ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਕੌਸ਼ਲ ਬੂਕ ਨੇ ਸੰਬੋਧਨ ਕਰਦਿਆਂ ਕਿਹਾ ਕਿ 10 ਸਾਲ ਅਕਾਲੀ ਭਾਜਪਾ ਸਰਕਾਰ ਵਿਚ ਨਿੱਘਾ ਸੁੱਖ ਮਾਣਨ ਵਾਲੇ ਸ਼ੇਰ ਸਿੰਘ ਘੁਬਾਇਆ ਨੇ ਜਦ ਆਪਣੇ ਬੇਟੇ ਨੂੰ ਵਿਧਾਨ ਸਭਾ ਚੋਣ ਲੜਾਈ ਤਾਂ ਫ਼ਾਜ਼ਿਲਕਾ ਦੇ ਕਾਂਗਰਸੀਆਂ ਨੇ ਮਿਹਨਤ ਕਰਕੇ ਉਨ੍ਹਾਂ ਜਿੱਤ ਦਵਾਈ। ਉਨ੍ਹਾਂ ਕਿਹਾ ਕਿ ਹੁਣ ਸਾਂਸਦ ਘੁਬਾਇਆ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਪ੍ਰਤੀ ਹੀ ਟਿੱਪਣੀਆਂ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪਾਰਟੀ ਦਾ ਅਨੁਸ਼ਾਸਨ ਭੰਗ ਹੋਇਆ ਹੈ। ਉਨ੍ਹਾਂ ਕੇਂਦਰੀ ਕਾਂਗਰਸੀ ਆਗੂਆਂ ਨੂੰ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ਪਰਮਜੀਤ ਮਹੰਤ, ਜ਼ਿਲ੍ਹਾ ਮੀਡੀਆ ਇੰਚਾਰਜ ਹਰਬੰਸ ਸਿੰਘ, ਸਾਬਕਾ ਪ੍ਰਿੰਸੀਪਲ ਤ੍ਰਿਭਵਨ, ਅਸ਼ੋਕ ਵਾਟਸ, ਰਾਧੇ ਸ਼ਿਆਮ, ਕੁਲਦੀਪ ਸਿੰਘ, ਸੁਭਾਸ਼ ਕੰਬੋਜ, ਵਿਨੋਦ ਖੁਰਾਨਾ, ਪ੍ਰਦੁਮਣ ਸ਼ਰਮਾ, ਸੂਰਜ ਸਚਦੇਵਾ, ਗੁਰਪ੍ਰੀਤ ਸਿੰਘ, ਵਿਜੈ ਕਾਪੜੀ, ਰਾਮ ਲਾਲ, ਯੋਗੇਸ਼ ਸ਼ਰਮਾ, ਡਾ. ਜੱਗਾ ਰਾਮ, ਸੂਬੇਦਾਰ ਚੰਦ ਸਿੰਘ, ਮਹਾਵੀਰ ਸਹਾਰਨ, ਸੁਖਮੰਦਰ ਸਿੰਘ ਸੈਣੀ, ਮਨਦੀਪ ਵਧਾਵਨ ਅਤੇ ਜਤਿੰਦਰ ਸਿੰਘ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਿੰਡ ਸੈਦੋ ਕੇ ਉਤਾੜ ਅਤੇ ਹਿਠਾੜ ਵਿਖੇ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਦਿਖਾਈ ਅਗਲੀ ਖ਼ਬਰ ਬਰਨਾਲਾ ਲਾਠੀਚਾਰਜ ਕਾਂਡ ਨੂੰ ਲੈ ਕੇ ਫ਼ਾਜ਼ਿਲਕਾ ਸ਼ਹਿਰ ਪੂਰੀ ਤਰ੍ਹਾਂ ਰਿਹਾ ਬੰਦ
Ad Position 24
No active advertisement