03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਫ਼ਾਜ਼ਿਲਕਾ ਦਾ ਕੈਂਸਰ ਹਸਪਤਾਲ 27.66 ਕਰੋੜ ਦੀਆਂ ਆਧੁਨਿਕ ਮਸ਼ੀਨਾਂ ਨਾਲ ਹੋਇਆ ਲੈਸ ਮੁਫ਼ਤ ਮਿਲੇਗਾ ਇਲਾਜ, ਲੋਕਾਂ ਨੂੰ ਦੂਰ-ਦੁਰਾਡੇ ਜਾਣ ਤੋਂ ਮਿਲੇਗੀ ਨਿਜਾਤ-ਵਿਧਾਇਕ ਸਵਨਾ

Ad Position 21
No active advertisement
ਅਜੀਤ ਡੈਸਕ 31-07-2026
ਫ਼ਾਜ਼ਿਲਕਾ, 30 ਜੁਲਾਈ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਯਤਨਾਂ ਸਦਕਾ ਫ਼ਾਜ਼ਿਲਕਾ ਦੇ ਕੈਂਸਰ ਹਸਪਤਾਲ ਨੂੰ 27.66 ਕਰੋੜ ਰੁਪਏ ਦੀਆਂ ਆਧੁਨਿਕ ਮਸ਼ੀਨਾਂ ਨਾਲ ਲੈਸ ਕੀਤਾ ਗਿਆ ਹੈ। ਵਿਧਾਇਕ ਸਵਨਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਹੁਣ ਫ਼ਾਜ਼ਿਲਕਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਮਰੀਜ਼ਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਹੀਂ ਭਟਕਣਾ ਪਵੇਗਾ। ਇਸ ਹਸਪਤਾਲ ਵਿਚ ਕੈਂਸਰ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਲੋਂ ਪਿੰਡਾਂ ਵਿਚ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਟੈੱਸਟ ਤੇ ਦਵਾਈਆਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿੱਖਿਆ ਕ੍ਰਾਂਤੀ, ਪਿੰਡਾਂ ਦਾ ਵਿਕਾਸ, ਖੇਡ ਸਟੇਡੀਅਮ ਅਤੇ ਜਿੰਮ ਬਣਾ ਕੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਡਾ. ਸੁਬੇਗ ਸਿੰਘ ਜ਼ਿਲ੍ਹਾ ਮਾਸਟਰ ਅਥਲੈਟਿਕ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਪਿੰਡ ਸੈਦੋ ਕੇ ਉਤਾੜ ਅਤੇ ਹਿਠਾੜ ਵਿਖੇ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਦਿਖਾਈ
Ad Position 24
No active advertisement