03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ

Ad Position 21
No active advertisement
ਅਜੀਤ ਡੈਸਕ 31-07-2026
ਜਲਾਲਾਬਾਦ, 30 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਕਰਵਾਏ ਗਏ ਵਿਕਾਸ ਕਾਰਜਾਂ ਦੇ ਉਦਘਾਟਨ ਹਲਕਾ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਲੋਂ ਕੀਤੇ ਗਏ। ਉਨ੍ਹਾਂ ਨੇ ਪਿੰਡ ਚੱਕ ਜਾਨੀਸਰ ਵਿਖੇ ਨਵੇਂ ਬਣੇ ਛੱਪੜ, ਇੰਟਰਲਾਕਿੰਗ ਗਲੀਆਂ, ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਅਤੇ ਸਰਕਾਰੀ ਸਕੂਲ ’ਚ ਲਗਾਏ ਗਏ 10 ਏ.ਸੀ. ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ’ਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਕੂਲਾਂ ਵਿਚ ਬੱਚਿਆਂ ਨੂੰ ਵਧੀਆ ਅਤੇ ਸੁਵਿਧਾਜਨਕ ਮਾਹੌਲ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਤੋਂ ਬਾਅਦ ਵਿਧਾਇਕ ਨੇ ਪਿੰਡ ਨਵਾਂ ਤੇਲੂ ਪੁਰਾ ਵਿਚ ਨਵੇਂ ਬਣੇ ਸੱਥ ਅਤੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਦਾ ਉਦਘਾਟਨ ਕੀਤਾ। ਨਾਲ ਹੀ ਪਿੰਡ ਵਿਚ ਪਾਣੀ ਦੀ ਨਿਕਾਸੀ ਲਈ ਨਵੀਂ ਪਾਈਪ ਲਾਈਨ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਇਹ ਪ੍ਰਾਜੈਕਟ ਬਹੁਤ ਲਾਭਦਾਇਕ ਸਾਬਤ ਹੋਵੇਗਾ।ਇਸੇ ਦੌਰੇ ਦੌਰਾਨ ਪਿੰਡ ਚੱਕ ਰੋਹੀ ਵਾਲਾ ਵਿਖੇ ਨਵੀਂ ਬਣੀ ਲਾਇਬ੍ਰੇਰੀ ਅਤੇ ਜਿੰਮ ਦਾ ਵੀ ਉਦਘਾਟਨ ਕੀਤਾ ਗਿਆ। ਵਿਧਾਇਕ ਗੋਲਡੀ ਨੇ ਕਿਹਾ ਕਿ ਪਿੰਡਾਂ ਵਿਚ ਲਾਇਬ੍ਰੇਰੀਆਂ ਅਤੇ ਖੇਡ ਸਹੂਲਤਾਂ ਨੌਜਵਾਨਾਂ ਨੂੰ ਸਿੱਖਿਆ ਅਤੇ ਸਿਹਤ ਵੱਲ ਪ੍ਰੇਰਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮਕਸਦ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਲੋਕਾਂ ਦੀ ਜ਼ਿੰਦਗੀ ਵਿਚ ਅਸਲ ਬਦਲਾਅ ਲਿਆਉਣਾ ਹੈ। ਜਲਾਲਾਬਾਦ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਕਈ ਹੋਰ ਪਿੰਡਾਂ ਵਿਚ ਵੀ ਜਲਦੀ ਹੀ ਨਵੇਂ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਵਿਚ ਪਾਣੀ ਸਪਲਾਈ, ਸੜਕਾਂ, ਸਕੂਲ ਸੁਧਾਰ ਅਤੇ ਖੇਡ ਸਹੂਲਤਾਂ ਨਾਲ ਸੰਬੰਧਿਤ ਕੰਮ ਸ਼ਾਮਲ ਹਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਚੋਣ ਕਮਿਸ਼ਨ ਵਲੋਂ ਮਨਜ਼ੂਰੀ ਅਗਲੀ ਖ਼ਬਰ ਅਬੋਹਰ ਦੇ ਡਾ. ਸੁਬੇਗ ਸਿੰਘ ਜ਼ਿਲ੍ਹਾ ਮਾਸਟਰ ਅਥਲੈਟਿਕ ਐਸੋਸੀਏਸ਼ਨ ਦੇ ਪ੍ਰਧਾਨ ਬਣੇ
Ad Position 24
No active advertisement