03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਚੋਣ ਕਮਿਸ਼ਨ ਵਲੋਂ ਮਨਜ਼ੂਰੀ

Ad Position 21
No active advertisement
ਅਜੀਤ ਡੈਸਕ 31-07-2026
ਫ਼ਾਜ਼ਿਲਕਾ, 30 ਜੁਲਾਈ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੋਲਿੰਗ ਸਟੇਸ਼ਨਾਂ ਦੀ ਫਾਈਨਲ ਸੂਚੀ ਜ਼ਿਲ੍ਹਾ ਚੋਣ ਦਫ਼ਤਰ ਗਰਾਊਂਡ ਫਲੌਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ ਅਤੇ ਜ਼ਿਲ੍ਹੇ ਦੇ ਚਾਰੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਖੇ ਵੇਖਣ ਲਈ ਉਪਲਬਧ ਹੈ। ਜ਼ਿਲ੍ਹਾ ਫ਼ਾਜ਼ਿਲਕਾ ਵਿਚ ਚਾਰ ਵਿਧਾਨ ਸਭਾ ਚੋਣ ਹਲਕੇ ਪੈਂਦੇ ਹਨ। ਵਿਧਾਨ ਸਭਾ ਚੋਣ ਹਲਕਾ 079-ਜਲਾਲਾਬਾਦ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ, ਵਿਧਾਨ ਸਭਾ ਚੋਣ ਹਲਕਾ 080ਫ਼ਾਜ਼ਿਲਕਾ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟਰੇਟ ਫ਼ਾਜ਼ਿਲਕਾ, 081-ਅਬੋਹਰ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟਰੇਟ ਅਬੋਹਰ ਅਤੇ 082- ਬੱਲੂਆਣਾ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਜ਼ਿਲ੍ਹਾ ਫ਼ਾਜ਼ਿਲਕਾ ਹਨ। ਅੰਤਿਮ ਪ੍ਰਕਾਸ਼ਨਾਂ ਉਪਰੰਤ ਵਿਧਾਨ ਸਭਾ ਚੋਣ ਹਲਕਾ 079-ਜਲਾਲਾਬਾਦ ਦੇ 268 ਪੋਲਿੰਗ ਬੂਥ, 080ਫ਼ਾਜ਼ਿਲਕਾ ਦੇ 223 ਪੋਲਿੰਗ ਬੂਥ, 081 ਅਬੋਹਰ ਦੇ 200 ਪੋਲਿੰਗ ਬੂਥ ਅਤੇ 082-ਬੱਲੂਆਣਾ ਦੇ 207 ਪੋਲਿੰਗ ਬੂਥ ਹੋ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਅਰਨੀਵਾਲਾ ’ਚ ਪੰਜਾਬ ਬੰਦ ਨੂੰ ਮਿਲਿਆ ਪੂਰਨ ਸਮਰਥਨ ਅਗਲੀ ਖ਼ਬਰ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ
Ad Position 24
No active advertisement