ਫ਼ਾਜ਼ਿਲਕਾ, 30 ਜੁਲਾਈ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਧਾਰਮਿਕ ਸ਼ਬਦ-ਕੀਰਤਨ ਨਾਲ ਕੀਤੀ ਗਈ। ਇਸ ਮੌਕੇ ਬੱਚਿਆਂ ਨੇ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ। ਪ੍ਰਿੰਸੀਪਲ ਗੁਰਜੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਨੂੰ ਦੇਸ਼-ਪ੍ਰੇਮ, ਨਿਆਂ ਅਤੇ ਸੱਚ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਅੰਤ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।