02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 8 ਮੁਕੱਦਮੇ ਦਰਜ

Ad Position 21
No active advertisement
ਅਜੀਤ ਡੈਸਕ 31-07-2026
ਡਾਕਾ ਮਾਰਨ ਦੀ ਤਿਆਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 30 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਡਾਕਾ ਮਾਰਨ ਦੀ ਤਿਆਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਪ੍ਰਦੀਪ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਬੱਗੇ ਕੇ ਮੋੜ ਕੋਲ ਮੌਜੂਦ ਸੀ। ਇਸ ਦੌਰਾਨ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲੀ। ਵੀਡੀਓ ਦੀ ਜਾਂਚ ਕਰਨ ’ਤੇ ਦੇਖਿਆ ਗਿਆ ਕਿ 6 ਤੋਂ 7 ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਵਿਅਕਤੀ ਕਾਪੇ, ਕਿਰਪਾਨਾਂ ਅਤੇ ਤੇਜ਼ਧਾਰ ਹਥਿਆਰ ਲਹਿਰਾਉਂਦੇ ਹੋਏ ਘੁੰਮ ਰਹੇ ਸਨ ਅਤੇ ਡਾਕਾ ਮਾਰਨ ਦੀ ਤਿਆਰੀ ਕਰ ਰਹੇ ਸਨ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ ਵਿਅਕਤੀ ਕਾਬੂ
ਫ਼ਾਜ਼ਿਲਕਾ- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਵੈਰੋਕੇ ਕੋਲ ਮੌਜੂਦ ਸੀ ਤਾਂ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ਵਿਚ ਫੜਿਆ ਸਮਾਨ ਸੁੱਟ ਕੇ ਦਰਖ਼ਤ ਕੋਲ ਲੁਕਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਸੁਰਜੀਤ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਦੱਸਿਆ। ਉਸ ਵਲੋਂ ਸੁੱਟੇ ਸਮਾਨ ਦੀ ਤਲਾਸ਼ੀ ਦੌਰਾਨ 4 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇੰਸਟਾਗ੍ਰਾਮ ’ਤੇ ਜਾਅਲੀ ਆਈ.ਡੀ. ਬਣਾ ਕੇ ਮਾਨਸਿਕ ਪ੍ਰੇਸ਼ਾਨੀ ਦੇਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ -ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਇੰਸਟਾਗ੍ਰਾਮ ’ਤੇ ਜਾਅਲੀ ਆਈ.ਡੀ. ਬਣਾ ਕੇ ਮਾਨਸਿਕ ਪ੍ਰੇਸ਼ਾਨੀ ਦੇਣ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਇੰਚਾਰਜ ਪਰਮੀਲਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਵਲ ਧਮੀਜਾ ਪੁੱਤਰ ਅਸ਼ੋਕ ਧਮੀਜਾ ਵਾਸੀ ਦੀਵਾਨ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਮੰਗੇਤਰ ਨਾਜੀਆ ਨਾਲ ਰਿਸ਼ਤਾ ਤੈਅ ਹੋਣ ਤੋਂ ਬਾਅਦ ਮੋਹਿਤ ਧਮੀਜਾ ਪੁੱਤਰ ਵਿਜੈ ਧਮੀਜਾ ਵਾਸੀ ਦੀਵਾਨ ਖੇੜਾ ਨੇ ਪੁਰਾਣੀ ਰੰਜਸ਼ ਦੇ ਚੱਲਦਿਆਂ ਇੰਸਟਾਗ੍ਰਾਮ ’ਤੇ ਜਾਅਲੀ ਆਈ.ਡੀ. ਬਣਾ ਕੇ ਉਸ ਅਤੇ ਉਸ ਦੀ ਮੰਗੇਤਰ ਸਮੇਤ ਪਰਿਵਾਰਕ ਮੈਂਬਰਾਂ ਨੂੰ ਗ਼ਲਤ ਸ਼ਬਦਾਵਲੀ ਵਾਲੇ ਸੁਨੇਹੇ ਭੇਜੇ, ਜਿਸ ਕਾਰਨ ਉਨ੍ਹਾਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੁਲਿਸ ਜਾਂਚ ਦੌਰਾਨ ਸ਼ਿਕਾਇਤ ਸਹੀ ਪਾਏ ਜਾਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਡੋਪ ਟੈਸਟ ਪਾਜ਼ੀਟਿਵ ਆਉਣ ’ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫਾਜ਼ਿਲਕਾ-ਥਾਣਾ ਖੂਈ ਖੇੜਾ ਪੁਲਿਸ ਨੇ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਮਨਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਕਮਾਲ ਵਾਲਾ ਨੇੜੇ ਗਸ਼ਤ ਕਰ ਰਹੀ ਸੀ ਤਾਂ 2 ਵਿਅਕਤੀ ਨਸ਼ੇ ਦੀ ਹਾਲਤ ਵਿਚ ਮਿਲੇ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਆਪਣੇ ਨਾਮ ਪਿੰਦੂ ਪੁੱਤਰ ਬੱਬੂ ਸਿੰਘ ਅਤੇ ਰੋਹਿਤ ਪੁੱਤਰ ਬੱਬੂ ਸਿੰਘ ਵਾਸੀ ਕਮਾਲ ਵਾਲਾ ਦੱਸੇ। ਦੋਵਾਂ ਦਾ ਡੋਪ ਟੈੱਸਟ ਕਰਵਾਇਆ ਗਿਆ ਜੋ ਪਾਜ਼ੀਟਿਵ ਆਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਤਨੀ ਦਾ ਕਤਲ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫਾਜ਼ਿਲਕਾ-ਥਾਣਾ ਖੂਈ ਖੇੜਾ ਪੁਲਿਸ ਨੇ ਪਤਨੀ ਦਾ ਕਤਲ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਵਾਨ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਰਾਮਸਰਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਧੀ ਸਰੋਜ ਰਾਣੀ ਪਤਨੀ ਗੁਰਮੀਤ ਸਿੰਘ ਵਾਸੀ ਜੰਡਵਾਲਾ ਮੀਰਾ ਸਾਂਗਲਾ ਨੂੰ ਉਸ ਦੇ ਪਤੀ ਗੁਰਮੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਜੰਡਵਾਲਾ ਮੀਰਾ ਸਾਂਗਲਾ ਨੇ ਘਰੋਂ ਬੁਲਾ ਕੇ ਖੇਤਾਂ ਵਿਚ ਕਿੱਕਰ ਦੇ ਦਰਖ਼ਤ ਹੇਠ ਮਾਰ ਦਿੱਤਾ। ਸੂਚਨਾ ਮਿਲਣ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨਵਦੀਪ ਕੁਮਾਰ ਪੁੱਤਰ ਭਜਨ ਲਾਲ ਵਾਸੀ ਮਿਆਣੀ ਬਸਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਘਰ ਮੌਜੂਦ ਸੀ ਤਾਂ ਕਰਨ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਮਿਆਣੀ ਬਸਤੀ ਅਤੇ 2 ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘਰ ਤੋਂ ਬਾਹਰ ਬੁਲਾ ਕੇ ਕੁੱਟਮਾਰ ਕੀਤੀ, ਜਿਸ ਦੌਰਾਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਡਾਕਟਰੀ ਰਿਪੋਰਟ ਦੇ ਆਧਾਰ ’ਤੇ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਔਰਤ ਦੀ ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫਾਜ਼ਿਲਕਾ-ਥਾਣਾ ਸਿਟੀ ਇਕ ਅਬੋਹਰ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਿਅੰਕਾ ਰਾਣੀ ਪੁੱਤਰੀ ਦੀਵਾਨ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਸੀਡ ਫਾਰਮ ਪੱਕਾ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੀ ਮਾਤਾ ਨਾਲ ਗਲੀ ਵਿਚ ਖੜ੍ਹੀ ਸੀ। ਇਸ ਦੌਰਾਨ ਐਲਸ ਪਤਨੀ ਟੇਕ ਮਸੀਹ, ਜੋਏ ਮਸੀਹ ਪੁੱਤਰ ਟੇਕ ਮਸੀਹ, ਸਾਹਿਲ ਪੁੱਤਰ ਜੋਏ, ਜੌਰਡਨ ਪੁੱਤਰ ਜੋਏ, ਸਾਹਿਲ ਪੁੱਤਰ ਥਾਮਸ, ਰਾਜ ਪਤਨੀ ਜੋਏ, ਗੁਰਵਿੰਦਰ ਪਤਨੀ ਜੌਨ ਉਰਫ਼ ਜ਼ੋਨ ਅਤੇ ਛਿੰਦਾ ਪੁੱਤਰ ਕੁਲਵਿੰਦਰ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਨੇ ਉਸ ਦੀ ਮਾਤਾ ਨੂੰ ਧੱਕਾ ਮਾਰਿਆ। ਵਿਰੋਧ ਕਰਨ ’ਤੇ ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ’ਚ ਫ਼ਾਜ਼ਿਲਕਾ ’ਚ ਵਕੀਲਾਂ ਦਾ ਪ੍ਰਦਰਸ਼ਨ ਤੇਜ਼ ਅਗਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਵਿਖੇ ਐਨ.ਸੀ.ਸੀ.ਦੇ ਸੀਨੀਅਰ ਵਿੰਗ ਅਤੇ ਡਵੀਜ਼ਨ ਲਈ ਚੋਣ
Ad Position 24
No active advertisement