01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਨੌਜਵਾਨ ਭਾਰਤ ਸਭਾ ਨੇ ਕੱਢਿਆ ਮੋਟਰਸਾਈਕਲ ਮਾਰਚ, ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 01-08-2026
ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਨੌਜਵਾਨ ਭਾਰਤ ਸਭਾ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼ਾਜ਼ਿਲਕਾ ਸ਼ਹਿਰ ਵਿਚ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ, ਜੋ ਕਿ ਵਿਧਾਇਕ ਫ਼ਾਜ਼ਿਲਕਾ ਦੇ ਘਰ ਤੱਕ ਪਹੁੰਚਿਆ। ਇਸ ਮੌਕੇ ਆਗੂਆਂ ਨੇ ਵਿਧਾਇਕ ਨੂੰ ਇਲਾਕੇ ਦੀਆਂ ਭਖਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਹਾਰ ਸੋਨਾ ਵਿਚ ਅਧਿਆਪਕਾਂ ਦੀ ਕਮੀ ਪੂਰੀ ਕਰਨ, ਪਿੰਡ ਵਿਚ ਲਾਇਬ੍ਰੇਰੀ ਤੇ ਖੇਡ ਗਰਾਊਂਡ ਦਾ ਪ੍ਰਬੰਧ ਕਰਨ, ਨੌਜਵਾਨਾਂ ਨੂੰ ਰੁਜ਼ਗਾਰ ਜਾਂ ਬੇਰੁਜ਼ਗਾਰੀ ਭੱਤਾ ਦੇਣ, ਕਾਂਵਾਂਵਾਲੀ ਪੱਤਣ ਨਾਲ ਲੱਗਦੇ 8 ਪਿੰਡਾਂ ਲਈ ਸਰਕਾਰੀ ਹਸਪਤਾਲ, ਡਿਸਪੈਂਸਰੀ ਅਤੇ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਮੁਹਾਰ ਸੋਨਾ, ਮੀਤ ਪ੍ਰਧਾਨ ਰਮਨ ਮੁਹਾਰ ਸੋਨਾ ਅਤੇ ਸਕੱਤਰ ਸਤਿਨਾਮ ਭਵਾਨੀ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਸਿੱਖਿਆ, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦੇਣ ਵਿਚ ਨਾਕਾਮ ਸਾਬਤ ਹੋਈ ਹੈ। ਵਿਧਾਇਕ ਵਲੋਂ ਮੰਗਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਗਿਆ, ਜਦਕਿ ਨੌਜਵਾਨ ਆਗੂਆਂ ਨੇ ਮੰਗਾਂ ਪੂਰੀਆਂ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚੇਤਾਵਨੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਅਤੇ ਕਾਂਗਰਸ ਆਗੂਆਂ ਨੇ ਵਕੀਲਾਂ ਦੇ ਧਰਨੇ ’ਚ ਪਹੁੰਚ ਕੇ ਦਿੱਤਾ ਸਮਰਥਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਅਰਨੀਵਾਲਾ ਪੁਲਿਸ ਥਾਣੇ ਅੱਗੇ ਧਰਨਾ
Ad Position 24
No active advertisement