02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 9 ਮੁਕੱਦਮੇ ਦਰਜ

Ad Position 21
No active advertisement
ਅਜੀਤ ਡੈਸਕ 01-08-2026
ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹਥਿਆਰਾਂ ਸਮੇਤ ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਨਾਨਕ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀ ਕੰਨਲਾ ਵਾਲੇ ਝੁੱਗੇ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਦੀਪ ਸਿੰਘ ਪੁੱਤਰ ਚਿਮਨ ਸਿੰਘ, ਸੰਦੀਪ ਸਿੰਘ ਪੁੱਤਰ ਚਿਮਨ ਸਿੰਘ, ਚਿਮਨ ਸਿੰਘ ਪੁੱਤਰ ਮਹਿੰਦਰ ਸਿੰਘ, ਆਸ਼ਾ ਰਾਣੀ ਪਤਨੀ ਗੁਰਦੀਪ ਸਿੰਘ ਵਾਸੀਆਨ ਕੰਨਲਾ ਵਾਲੇ ਝੁੱਗੇ, ਮੰਗਲ ਸਿੰਘ ਪੁੱਤਰ ਪੂਰਨ ਸਿੰਘ ਅਤੇ ਕਰਮੋ ਬਾਈ ਪਤਨੀ ਮੰਗਲ ਸਿੰਘ ਵਾਸੀ ਪਿੰਡ ਚੱਕ ਅਰਾਈਆ ਵਾਲਾ ਉਰਫ਼ ਫਲੀਆਂ ਵਾਲਾ ਨੇ ਹਥਿਆਰਾਂ ਸਮੇਤ ਉਸ ਦੇ ਘਰ ਅੰਦਰ ਦਾਖਲ ਹੋ ਕੇ ਲੜਾਈ ਝਗੜਾ ਕੀਤਾ ਅਤੇ ਸੱਟਾਂ ਮਾਰੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਕਾਪੇ ਦਿਖਾ ਕੇ ਮੋਟਰਸਾਈਕਲ, ਮੋਬਾਈਲ, ਸੋਨੇ ਦੀ ਮੁੰਦਰੀ ਅਤੇ ਨਕਦੀ ਖੋਹਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਅਮੀਰ ਖ਼ਾਸ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਮੋਟਰਸਾਈਕਲ, ਮੋਬਾਈਲ, ਸੋਨੇ ਦੀ ਮੁੰਦਰੀ ਅਤੇ ਨਗਦੀ ਖੋਹਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਜ ਕੁਮਾਰ ਪੁੱਤਰ ਵੱਟੂ ਸਿੰਘ ਵਾਸੀ ਦੁੱਲੇ ਕੇ ਨੱਥੂ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 28 ਜੁਲਾਈ ਨੂੰ ਸ਼ਾਮ ਕਰੀਬ 7 ਵਜੇ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਲਾਲਾਬਾਦ ਨੂੰ ਆ ਰਿਹਾ ਸੀ ਤਾਂ ਜਦੋਂ ਉਹ ਪੁਲ ਨਹਿਰ ਰੁਕਨਾ ਕਾਸਿਮ ਕੇ ਪੁੱਜਾ ਤਾਂ ਰਿੰਕੂ ਪੁੱਤਰ ਗੁਰਮੁਖ ਸਿੰਘ ਵਾਸੀ ਥਾਰਾ ਸਿੰਘ ਵਾਲਾ ਅਤੇ 3 ਅਣਪਛਾਤੇ ਵਿਅਕਤੀਆਂ ਨੇ ਉਸ ਦਾ ਮੋਟਰਸਾਈਕਲ ਰੋਕ ਕੇ ਕਾਪੇ ਦਿਖਾ ਕੇ ਉਸ ਕੋਲੋਂ ਮੋਬਾਈਲ, ਸੋਨੇ ਦੀ ਮੁੰਦਰੀ, 2200 ਰੁਪਏ ਅਤੇ ਮੋਟਰਸਾਈਕਲ ਖੋਹ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਗ਼ਲਤ ਸਾਈਡ ਤੋਂ ਟਰੈਕਟਰ-ਟਰਾਲਾ ਲਿਆ ਕੇ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫਾਜ਼ਿਲਕਾ-ਥਾਣਾ ਖੂਈ ਖੇੜਾ ਪੁਲਿਸ ਨੇ ਗ਼ਲਤ ਸਾਈਡ ਤੋਂ ਟਰੈਕਟਰ-ਟਰਾਲਾ ਲਿਆ ਕੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਜ਼ਖਮੀ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਲਜੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪੱਤਰੇ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 27 ਜੁਲਾਈ ਨੂੰ ਰਾਤ ਕਰੀਬ 9:30 ਵਜੇ ਉਹ ਆਪਣੇ ਮੋਟਰਸਾਈਕਲ ’ਤੇ ਪੈਟਰੋਲ ਪਵਾਉਣ ਲਈ ਜਾ ਰਿਹਾ ਸੀ ਤਾਂ ਨੇੜੇ ਰਾਮਦੇਵ ਫਿਲਿੰਗ ਸਟੇਸ਼ਨ ਪੱਤਰੇ ਵਾਲਾ ਕੋਲ ਇਕ ਤੂੜੀ ਵਾਲਾ ਟਰੈਕਟਰ-ਟਰਾਲਾ ਗ਼ਲਤ ਸਾਈਡ ਤੋਂ ਯਕਦਮ ਸੜਕ ਉੱਤੇ ਆ ਗਿਆ। ਮੋਟਰਸਾਈਕਲ ਫਿਸਲ ਕੇ ਟਰੈਕਟਰ ਦੀ ਸਾਈਡ ਵਿਚ ਵੱਜਣ ਕਾਰਨ ਉਸ ਦੇ ਕਾਫ਼ੀ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਪੁਲਿਸ ਨੇ ਟਰੈਕਟਰ ਚਾਲਕ ਮਹਿੰਦਰ ਸਿੰਘ ਪੁੱਤਰ ਹਜ਼ੂਰ ਸਿੰਘ ਵਾਸੀ ਅਲਿਆਣਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਡਾਕਟਰ ਦੀ ਕੁੱਟਮਾਰ ਕਰਕੇ ਨਕਦੀ ਅਤੇ ਮੋਬਾਈਲ ਖੋਹਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ -ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕਿ ਡਾਕਟਰ ਦੀ ਕੁੱਟਮਾਰ ਕਰਕੇ ਨਗਦੀ ਅਤੇ ਮੋਬਾਈਲ ਖੋਹਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸੀਨੀਅਰ ਹੌਲਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਜ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਪਿੰਡ ਢਾਣੀ ਪ੍ਰਤਾਪ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਪਿੰਡ ਪੁਰਾਣਾ ਸਲੇਮਸ਼ਾਹ ਵਿਚ ਆਰ.ਐਮ.ਪੀ. ਡਾਕਟਰ ਦੀ ਦੁਕਾਨ ਕਰਦਾ ਹੈ। 26 ਜੁਲਾਈ ਨੂੰ ਸ਼ਾਮ ਕਰੀਬ 5:15 ਵਜੇ ਉਹ ਦਵਾਈ ਦੇ ਕੇ ਵਾਪਸ ਆ ਰਿਹਾ ਸੀ ਤਾਂ ਗੁਰਵਿੰਦਰ ਸਿੰਘ ਉਰਫ਼ ਖੱਲੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਨਵਾਂ ਸਲੇਮਸ਼ਾਹ ਅਤੇ 2 ਅਣਪਛਾਤੇ ਵਿਅਕਤੀਆਂ ਨੇ ਉਸ ਦਾ ਮੋਟਰਸਾਈਕਲ ਰੋਕ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਕੋਲੋਂ 9500 ਰੁਪਏ ਅਤੇ ਇਕ ਓਪੋ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਘਰੇਲੂ ਰੰਜਿਸ਼ ਕਾਰਨ ਵਿਅਕਤੀ ਨਾਲ ਮਾਰਕੁੱਟ ਕਰਕੇ ਸੱਟਾਂ ਮਾਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਘਰੇਲੂ ਰੰਜਸ਼ ਦੇ ਚੱਲਦਿਆਂ ਇਕ ਵਿਅਕਤੀ ਨਾਲ ਮਾਰਕੁੱਟ ਕਰਕੇ ਗੰਭੀਰ ਸੱਟਾਂ ਮਾਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਕਾਂਵਾਂ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਦੁਕਾਨ ’ਤੇ ਕਟਿੰਗ ਕਰਵਾਉਣ ਗਿਆ ਸੀ ਤਾਂ ਘਰੇਲੂ ਰੰਜਸ਼ ਕਰਕੇ ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ ਛਿੰਦੋ ਬਾਈ ਪਤਨੀ ਜੋਗਿੰਦਰ ਸਿੰਘ ਵਾਸੀਆਨ ਪਿੰਡ ਕਾਂਵਾਂ ਵਾਲੀ ਨੇ ਉਸ ਨਾਲ ਲੜਾਈ ਝਗੜਾ ਕੀਤਾ ਅਤੇ ਸੱਟਾਂ ਮਾਰੀਆਂ। ਡਾਕਟਰੀ ਐਕਸ-ਰੇ ਰਿਪੋਰਟ ਵਿਚ ਸੱਟ ਗੰਭੀਰ ਪਾਈ ਜਾਣ ’ਤੇ ਉਕਤ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਭਾਸ਼ ਚੰਦਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਅਭੁੰਨ ਨੇੜੇ ਮੌਜੂਦ ਸੀ ਤਾਂ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦਵਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਅਭੁੰਨ ਕੋਲੋਂ 4 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਸ਼ਾ ਕਰਦੇ ਦੋ ਵਿਅਕਤੀ ਗ੍ਰਿਫ਼ਤਾਰ
ਫਾਜ਼ਿਲਕਾ-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਕਰ ਰਹੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮਹਿਲਾ ਹੌਲਦਾਰ ਕੋਮਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਕਾੱਟਨ ਯਾਰਡ ਦਾਣਾ ਮੰਡੀ ਫ਼ਾਜ਼ਿਲਕਾ ਕੋਲ ਖ਼ਾਲੀ ਪਲਾਟ ਪਾਸ ਪੁੱਜੇ ਤਾਂ 2 ਨੌਜਵਾਨ ਨਸ਼ਾ ਕਰਦੇ ਦਿਖਾਈ ਦਿੱਤੇ। ਪੁਲਿਸ ਨੇ ਕਰਨ ਕੁਮਾਰ ਪੁੱਤਰ ਦੇਸ ਰਾਜ ਵਾਸੀ ਬਿਜਲੀ ਘਰ ਫ਼ਾਜ਼ਿਲਕਾ ਅਤੇ ਬਲਵਿੰਦਰ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਜੱਟੀਆਂ ਮੁਹੱਲਾ ਫ਼ਾਜ਼ਿਲਕਾ ਕੋਲੋਂ 1 ਸਿਲਵਰ ਪੰਨੀ ਅਲੂਦ ਹੈਰੋਇਨ, 10 ਰੁਪਏ ਦਾ ਨੋਟ ਰੋਲ ਕੀਤਾ ਹੋਇਆ ਅਤੇ 1 ਲਾਈਟਰ ਬਰਾਮਦ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਗਾਲ਼ੀ ਗਲੋਚ ਕਰਨ, ਕੁੱਟਮਾਰ ਕਰਨ ਅਤੇ ਸੋਨੇ ਦੀ ਚੇਨ ਖੋਹਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫਾਜ਼ਿਲਕਾ-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਕਾਪੇ ਨਾਲ ਹਮਲਾ ਕਰਕੇ ਮਾਰਕੁੱਟ ਕਰਨ ਅਤੇ ਸੋਨੇ ਦੀ ਚੇਨ ਖੋਹਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਪਿਲ ਕਾਮਰਾ ਪੁੱਤਰ ਬਲਰਾਜ ਕਾਮਰਾ ਵਾਸੀ ਤੇਲੀਆ ਗਲੀ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 29 ਜੁਲਾਈ ਨੂੰ ਰਾਤ ਕਰੀਬ 9 ਵਜੇ ਉਹ ਅਤੇ ਉਸ ਦੇ ਪਿਤਾ ਚੈਂਬਰ ਨੰਬਰ 20 ਕੋਰਟ ਕੰਪਲੈਕਸ ਫ਼ਾਜ਼ਿਲਕਾ ਵਿਖੇ ਮੌਜੂਦ ਸਨ ਤਾਂ ਵਿਸ਼ੂ ਝਾਂਬ ਪੁੱਤਰ ਸੁਭਾਸ਼ ਝਾਂਬ ਵਾਸੀ ਨੇੜੇ ਰਾਮਦੇਵ ਮੰਦਿਰ ਮਲਕਾਨਾ ਮੁਹੱਲਾ ਫ਼ਾਜ਼ਿਲਕਾ ਕਾਪਾ ਲੈ ਕੇ ਆਇਆ ਅਤੇ ਗਾਲ਼ੀ ਗਲੋਚ ਕਰਦੇ ਹੋਏ ਮਾਰਕੁੱਟ ਕੀਤੀ ਅਤੇ ਗਲ ਵਿਚ ਪਾਈ ਸੋਨੇ ਦੀ ਚੈਨ ਖੋਹ ਕੇ ਲੈ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਕੋਰਟ ਕੰਪਲੈਕਸ ਦੀ ਪਾਰਕਿੰਗ ਵਿਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਕੋਰਟ ਕੰਪਲੈਕਸ ਦੀ ਪਾਰਕਿੰਗ ਵਿਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਦੀਪ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਓਝਾ ਵਾਲੀ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 29 ਜੁਲਾਈ ਨੂੰ ਪਾਰਕਿੰਗ ਕੋਰਟ ਕੰਪਲੈਕਸ ਫ਼ਾਜ਼ਿਲਕਾ ਤੋਂ ਇਕ ਅਣਪਛਾਤੇ ਵਿਅਕਤੀ ਵਲੋਂ ਉਸ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਵਲੋਂ ਵੱਡੇ ਅੰਦੋਲਨ ਦਾ ਐਲਾਨ ਅਗਲੀ ਖ਼ਬਰ ਸ੍ਰੀ ਗੀਤਾ ਭਵਨ ਮੰਦਰ ’ਚ 2 ਅਗਸਤ ਨੂੰ ਹੋਵੇਗਾ ਰਾਸ਼ਨ ਵੰਡ ਸੇਵਾ ਪ੍ਰੋਗਰਾਮ
Ad Position 24
No active advertisement