01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਤਰੰਜ ਜ਼ੋਨ ਮੁਕਾਬਲਿਆਂ ’ਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 01-08-2026
ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਜ਼ੋਨ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਾਰੇ ਪ੍ਰਮੁੱਖ ਵਰਗਾਂ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਹ ਮੁਕਾਬਲੇ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ (ਲੜਕੇ) ਅਤੇ ਵਿਜ਼ਡਮ ਕਾਨਵੈਂਟ ਸਕੂਲ (ਲੜਕੀਆਂ) ਵਿਖੇ ਕਰਵਾਏ ਗਏ। ਅੰਡਰ-14, 17 ਅਤੇ 19 ਲੜਕਿਆਂ ਦੇ ਮੁਕਾਬਲਿਆਂ ਵਿਚ ਸਕੂਲ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਅੰਡਰ-19 ਵਰਗ ਵਿਚ ਵੀ ਮੁਸਕਾਨ, ਛਵੀ, ਸਹਿਜ, ਰਮਨਪ੍ਰੀਤ ਅਤੇ ਆਰਵਿਸ਼ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ’ਤੇ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਮਧੂ ਸ਼ਰਮਾ ਨੇ ਖਿਡਾਰੀਆਂ ਅਤੇ ਕੋਚ ਸੋਨੂੰ ਬੱਬਰ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੱਧਰ ’ਤੇ ਸ਼ੁਰੂ ਹੋਈ ਕਾਂਗਰਸ ਦੀ ਆਪਸੀ ਫੁੱਟ ਹੁਣ ਵਿਧਾਨ ਸਭਾ ਹਲਕੇ ਦੀਆਂ ਸੜਕਾਂ ’ਤੇ ਪੁੱਜੀ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਸਰਕਾਰੀ ਹਸਪਤਾਲ ’ਚ ਮਰੀਜ਼ਾਂ ਨੂੰ ਫਲ ਅਤੇ ਦੁੱਧ ਵੰਡ ਕੇ ‘ਸੱਭਿਆਚਾਰਕ ਵਿਕਾਸ ਮਹੀਨੇ’ ਦੀ ਕੀਤੀ...
Ad Position 24
No active advertisement