01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਗੁਰੂ ਰਵਿਦਾਸ ਜੀ ਦੀ ਪਾਵਨ ਜਨਮ ਭੂਮੀ ਦੀ ਪਵਿੱਤਰ ਮਿੱਟੀ ਭਲਕੇ ਪਹੁੰਚੇਗੀ ਫ਼ਿਰੋਜ਼ਪੁਰ

Ad Position 21
No active advertisement
ਅਜੀਤ ਡੈਸਕ 01-08-2026
ਫਿਰੋਜ਼ਪੁਰ, 31 ਜੁਲਾਈ (ਸੁਖਵਿੰਦਰ ਸਿੰਘ)-ਗੁਰੂ ਰਵਿਦਾਸ ਜੀ ਦੀ ਪਾਵਨ ਜਨਮ ਭੂਮੀ ਤੋਂ ਲਿਆਂਦੀ ਗਈ ਪਵਿੱਤਰ ਮਿੱਟੀ ਦਾ ਕੱਲ੍ਹ ਫਿਰੋਜ਼ਪੁਰ ਜ਼ਿਲ੍ਹੇ ’ਚ ਸ਼ਰਧਾ ਅਤੇ ਸਤਿਕਾਰ ਨਾਲ ਨਿੱਘਾ ਸਵਾਗਤ ਕੀਤਾ ਜਾਵੇਗਾ। ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫਿਰੋਜ਼ਪੁਰ ਨੇ ਦੱਸਿਆ ਕਿ ਇਸ ਪਵਿੱਤਰ ਮਿੱਟੀ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ, ਗੁਰਦੁਆਰਾ ਸਾਹਿਬਾਨ, ਮੰਦਰਾਂ ਅਤੇ ਡੇਰਿਆਂ ਵਿਚ ਲਿਜਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਇਸ ਦੇ ਦਰਸ਼ਨ ਕਰਕੇ ਅਸ਼ੀਰਵਾਦ ਪ੍ਰਾਪਤ ਕਰ ਸਕਣ। ਪਾਰਟੀ ਮੈਂਬਰਾਂ ਨੇ ਦੱਸਿਆ ਕਿ ਇਸ ਪਾਵਨ ਯਾਤਰਾ ਨੂੰ ਲੈ ਕੇ ਜ਼ਿਲ੍ਹਾ, ਮੰਡਲ ਅਤੇ ਬੂਥ ਪੱਧਰ ਤੱਕ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਪਵਿੱਤਰ ਮਿੱਟੀ ਦਾ ਫੁੱਲਾਂ ਦੀ ਵਰਖਾ ਅਤੇ ਸ਼ਰਧਾ ਨਾਲ ਭਰਪੂਰ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ, ਜ਼ਿਲ੍ਹਾ ਮਹਾਂਮੰਤਰੀ ਹਰਿੰਦਰ ਸਿੰਘ ਕੁੱਲ, ਜ਼ਿਲ੍ਹਾ ਮਹਾਂਮੰਤਰੀ ਸਾਗਰ ਨਰੂਲਾ ਅਤੇ ਜ਼ਿਲ੍ਹਾ ਮਹਾਂਮੰਤਰੀ ਹੀਰਾ ਸਿੰਘ ਪੁੱਗਲ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਸਮਾਨਤਾ, ਭਾਈਚਾਰੇ, ਸੱਚ, ਮਿਹਨਤ, ਸੇਵਾ ਅਤੇ ਮਨੁੱਖੀ ਏਕਤਾ ਦਾ ਅਮਰ ਸੰਦੇਸ਼ ਦਿੱਤਾ। ਆਗੂਆਂ ਨੇ ਕਿਹਾ ਕਿ ਇਹ ਪਵਿੱਤਰ ਮਿੱਟੀ ਸਿਰਫ਼ ਮਿੱਟੀ ਨਹੀਂ, ਸਗੋਂ ਗੁਰੂ ਰਵਿਦਾਸ ਜੀ ਦੇ ਉੱਚੇ ਆਦਰਸ਼ਾਂ, ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਸਮਰਸਤਾ ਦਾ ਜੀਵੰਤ ਪ੍ਰਤੀਕ ਹੈ।
Ad Position 22
No active advertisement
ਪਿਛਲੀ ਖ਼ਬਰ ਜੈਸਰਤ ਸਿੰਘ ਸੰਧੂ ਨੇ ਅਸ਼ੋਕ ਕੁਮਾਰ ਅਨੇਜਾ ਨੂੰ ਸ਼ਸ਼ੀ ਅਨੇਜਾ ਦੇ ਕੌਂਸਲਰ ਬਣਨ ’ਤੇ ਦਿੱਤੀ ਵਧਾਈ ਅਗਲੀ ਖ਼ਬਰ ਪੰਜਾਬ ਪੱਧਰ ’ਤੇ ਸ਼ੁਰੂ ਹੋਈ ਕਾਂਗਰਸ ਦੀ ਆਪਸੀ ਫੁੱਟ ਹੁਣ ਵਿਧਾਨ ਸਭਾ ਹਲਕੇ ਦੀਆਂ ਸੜਕਾਂ ’ਤੇ ਪੁੱਜੀ
Ad Position 24
No active advertisement