01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਡੇਂਗੂ ਰੋਕਥਾਮ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਨੇ ‘ਫਰਾਈ ਡੇ ਡਰਾਈ ਡੇ’ ਮੁਹਿੰਮ ਚਲਾਈ

Ad Position 21
No active advertisement
ਅਜੀਤ ਡੈਸਕ 01-08-2026
ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ‘ਫਰਾਈ ਡੇ ਡਰਾਈ ਡੇ’ ਮੁਹਿੰਮ ਚਲਾਈ ਗਈ। ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਤੇ ਡਾ. ਕਰਨਬੀਰ ਸਿੰਘ ਦੀ ਦੇਖ-ਰੇਖ ਹੇਠ ਸਿਹਤ ਟੀਮਾਂ ਨੇ ਜ਼ਿਲ੍ਹੇ ਦੀਆਂ ਨਿਰਮਾਣ ਅਧੀਨ ਇਮਾਰਤਾਂ, ਨਰਸਰੀਆਂ ਅਤੇ ਫ਼ੈਕਟਰੀਆਂ ਦਾ ਦੌਰਾ ਕੀਤਾ। ਇਸ ਦੌਰਾਨ ਟੀਮਾਂ ਨੇ ਖੜ੍ਹੇ ਪਾਣੀ ਦੀ ਚੈਕਿੰਗ ਕੀਤੀ, ਟੈਂਕੀਆਂ, ਕੂਲਰਾਂ, ਗਮਲਿਆਂ ਤੇ ਟਾਇਰਾਂ ’ਚੋਂ ਪਾਣੀ ਖ਼ਾਲੀ ਕਰਵਾਇਆ ਅਤੇ ਲੋੜੀਂਦੀਆਂ ਥਾਵਾਂ ’ਤੇ ਲਾਰਵਾ ਨਸ਼ਟ ਕਰਨ ਲਈ ਦਵਾਈ ਦਾ ਛਿੜਕਾਅ ਕੀਤਾ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ’ਚ ਪਨਪਦਾ ਹੈ। ਉਨ੍ਹਾਂ ਨੇ ਤੇਜ਼ ਬੁਖ਼ਾਰ, ਸਿਰ ਦਰਦ ਅਤੇ ਜੋੜਾਂ ਦੇ ਦਰਦ ਵਰਗੇ ਲੱਛਣ ਦਿਸਣ ’ਤੇ ਤੁਰੰਤ ਸਰਕਾਰੀ ਹਸਪਤਾਲ ਤੋਂ ਮੁਫ਼ਤ ਇਲਾਜ ਕਰਵਾਉਣ ਦੀ ਸਲਾਹ ਦਿੱਤੀ। ਅਧਿਕਾਰੀਆਂ ਨੇ ਅਪੀਲ ਕੀਤੀ ਕਿ ਡੇਂਗੂ ਮੁਕਤੀ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਰੀਕ੍ਰਿਏਸ਼ਨ ਕਲੱਬ ਨੇ ਨਗਰ ਕੌਂਸਲ ਪ੍ਰਧਾਨ ਬਣਨ ’ਤੇ ਅਨੀਤਾ ਜੈਰਥ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਜ਼ੋਨਲ ਪਾਵਰ ਲਿਫ਼ਟਿੰਗ ਟੂਰਨਾਮੈਂਟ ’ਚ ਦਿੱਲੀ ਪਬਲਿਕ ਸਕੂਲ ਅਬੋਹਰ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement