01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਹੀਦ ਊਧਮ ਸਿੰਘ ਪਾਰਕ ਫ਼ਾਜ਼ਿਲਕਾ ਵਿਖੇ ਮਨਾਇਆ ਗਿਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

Ad Position 21
No active advertisement
ਅਜੀਤ ਡੈਸਕ 01-08-2026
ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਵਾਸੀਆਂ ਅਤੇ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ’ਤੇ ਸ਼ਰਧਾ ਦੇ ਫ਼ੁਲ ਭੇਟ ਕਰਕੇ ਉਨ੍ਹਾਂ ਦੇ ਮਹਾਨ ਬਲੀਦਾਨ ਨੂੰ ਯਾਦ ਕੀਤਾ। ਬੁਲਾਰਿਆਂ ਨੇ ਦੱਸਿਆ ਕਿ 13 ਅਪ੍ਰੈਲ 1919 ਦੇ ਜੱਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕਾ ਦਾ ਬਦਲਾ ਲੈਣ ਲਈ ਸ਼ਹੀਦ ਊਧਮ ਸਿੰਘ ਜੀ ਨੇ 21 ਸਾਲਾਂ ਤੱਕ ਸਬਰ ਰੱਖਿਆ ਅਤੇ ਲੰਡਨ ਜਾ ਕੇ ਮੁੱਖ ਦੋਸ਼ੀ ਮਾਈਕਲ ਓਡਵਾਈਰ ਨੂੰ ਗੋਲੀਆਂ ਮਾਰ ਕੇ ਸਜ਼ਾ ਦਿੱਤੀ। ਉਨ੍ਹਾਂ ਆਪਣਾ ਨਾਂ ‘ਰਾਮ ਮੁਹੰਮਦ ਸਿੰਘ ਆਜ਼ਾਦ’ ਰੱਖ ਕੇ ਧਰਮ ਨਿਰਪੱਖਤਾ ਅਤੇ ਦੇਸ਼ ਭਗਤੀ ਦਾ ਸੁਨੇਹਾ ਦਿੱਤਾ। ਇਸ ਮੌਕੇ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੋਸਾਇਟੀ ਅਤੇ ਸ਼੍ਰੀ ਰਤਨ ਸਿੰਘ ਵੈੱਲਫੇਅਰ ਸੋਸਾਇਟੀ ਵਲੋਂ ਵਣ ਵਿਭਾਗ ਦੇ ਸਹਿਯੋਗ ਨਾਲ ਵਾਤਾਵਰਨ ਦੀ ਸ਼ੁੱਧਤਾ ਲਈ ‘ਰੁੱਖਾਂ ਦਾ ਲੰਗਰ’ ਲਗਾਇਆ ਗਿਆ। ਸੋਸਾਇਟੀ ਦੇ ਨੁਮਾਇੰਦਿਆਂ ਓਮ ਪ੍ਰਕਾਸ਼, ਖ਼ਜ਼ਾਨਚੀ ਰਾਕੇਸ਼ ਕੁਮਾਰ ਅਤੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਕੰਬੋਜ ਨੇ ਵਣ ਵਿਭਾਗ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਪੌਦੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ 10 ਐਕਸ ਸਪੋਰਟਸ ਸ਼ੂਟਿੰਗ ਰੇਂਜ ਅਬੋਹਰ ਦੇ ਸ਼ੂਟਰ ਕੁਲਰਾਜ ਨੇ ਰਾਸ਼ਟਰੀ ਪੱਧਰ ’ਤੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਰੀਕ੍ਰਿਏਸ਼ਨ ਕਲੱਬ ਨੇ ਨਗਰ ਕੌਂਸਲ ਪ੍ਰਧਾਨ ਬਣਨ ’ਤੇ ਅਨੀਤਾ ਜੈਰਥ ਨੂੰ ਦਿੱਤੀ ਵਧਾਈ
Ad Position 24
No active advertisement