01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਟੇਟ ਸਬ-ਜੂਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ’ਚ ਦੋ ਸੋਨ ਤਗਮੇ ਜਿੱਤਣ ਵਾਲੀ ਜਪਲੀਨ ਦਾ ਖੇਡ ਵਿਭਾਗ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 01-08-2026
ਫਿਰੋਜ਼ਪੁਰ, 31 ਜੁਲਾਈ (ਗੁਰਿੰਦਰ ਸਿੰਘ)-ਜਲੰਧਰ ਵਿਖੇ ਕਰਵਾਈ ਗਈ ਦੂਜੀ ਪੰਜਾਬ ਸਟੇਟ ਸਬ-ਜੂਨੀਅਰ (ਅੰਡਰ-15 ਅਤੇ ਅੰਡਰ-17) ਰੈਂਕਿੰਗ ਬੈਡਮਿੰਟਨ ਟੂਰਨਾਮੈਂਟ 2026-27 ਵਿਚ ਅੰਡਰ-15 ਅਤੇ ਅੰਡਰ-17 ਡਬਲਜ਼ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਫਿਰੋਜ਼ਪੁਰ ਦੀ ਹੋਣਹਾਰ ਖਿਡਾਰਨ ਜਪਲੀਨ ਕੌਰ ਦਾ ਫਿਰੋਜ਼ਪੁਰ ਪਹੁੰਚਣ ‘ਤੇ ਖੇਡ ਵਿਭਾਗ ਵਲੋਂ ਭਰਵਾਂ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਗੁਰਦੀਪ ਸਿੰਘ ਗਰੇਵਾਲ ਨੇ ਜਪਲੀਨ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਉਸ ਨੇ ਵੱਖ-ਵੱਖ ਉਮਰ ਵਰਗਾਂ ਦੇ ਡਬਲਜ਼ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਨਾ ਸਿਰਫ਼ ਆਪਣੇ ਪਰਿਵਾਰ, ਸਗੋਂ ਪੂਰੇ ਫਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਫਲਤਾ ਨਾਲ ਜ਼ਿਲ੍ਹੇ ਦੇ ਹੋਰ ਨੌਜਵਾਨ ਖਿਡਾਰੀਆਂ ਨੂੰ ਵੀ ਪ੍ਰੇਰਣਾ ਮਿਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਉੱਚ ਪੱਧਰੀ ਕੋਚਿੰਗ, ਖੇਡ ਮੈਦਾਨ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਿਸ ਦਾ ਨਤੀਜਾ ਹੈ ਕਿ ਜ਼ਿਲ੍ਹੇ ਦੇ ਖਿਡਾਰੀ ਸੂਬਾ ਅਤੇ ਰਾਸ਼ਟਰੀ ਪੱਧਰ ‘ਤੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਜਪਲੀਨ ਕੌਰ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨ ਦੀ ਕਾਮਨਾ ਕੀਤੀ।ਇਸ ਮੌਕੇ ਐਥਲੈਟਿਕਸ ਕੋਚ ਧਰਮਵੀਰ ਕੰਗ, ਸਟੈਨੋ ਗੁਰਵਿੰਦਰ ਸਿੰਘ, ਜਪਲੀਨ ਕੌਰ ਦੇ ਪਿਤਾ ਜਗਦੀਪ ਸਿੰਘ ਅਤੇ ਜ਼ਿਲ੍ਹਾ ਖੇਡ ਅਫਸਰ ਦਫ਼ਤਰ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਵਾਸਲ ਮੋਹਨ ਕੇ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਸੌਂਪਿਆ ਚੈੱਕ ਅਗਲੀ ਖ਼ਬਰ ਪ੍ਰਕਿਰਤੀ ਕਲੱਬ ਜ਼ੀਰਾ ਵਲੋਂ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ
Ad Position 24
No active advertisement