01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਵਾਸਲ ਮੋਹਨ ਕੇ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਸੌਂਪਿਆ ਚੈੱਕ

Ad Position 21
No active advertisement
ਅਜੀਤ ਡੈਸਕ 01-08-2026
ਗੋਲੂ ਕਾ ਮੋੜ, 31 ਜੁਲਾਈ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇ ਚੈੱਕ ਦਿੱਤੇ ਜਾ ਰਹੇ ਹਨ, ਜਿਸ ਤਹਿਤ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਵਲੋਂ ਪਿੰਡ ਵਾਸਲ ਮੋਹਨ ਕੇ ਪਹੁੰਚ ਕੇ 10 ਲੱਖ 50 ਹਜਾਰ ਰੁਪਏ ਦਾ ਚੈੱਕ ਸਰਪੰਚ ਸੁਖਵਿੰਦਰ ਸੁੱਖਾ ਅਤੇ ਸਮੂਹ ਪੰਚਾਇਤ ਮੈਂਬਰਾਂ ਨੂੰ ਸੌਂਪਿਆ ਗਿਆ। ਇਸ ਮੌਕੇ ਬੀ.ਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ.ਮਲਕੀਤ ਥਿੰਦ ਵੀ ਹਾਜ਼ਰ ਸਨ। ਇਸ ਦੌਰਾਨ ਹਲਕਾ ਵਿਧਾਇਕ ਫ਼ੌਜਾਂ ਸਿੰਘ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਬ ਪੱਖੀ ਸੋਚ ਸਦਕਾ ਪਿੰਡ ਦੇ ਵਿਕਾਸ ਲਈ ਚੈੱਕ ਭੇਜਿਆ ਗਿਆ ਹੈ। ਇਸ ਮੌਕੇ ਸਮੂਹ ਪੰਚਾਇਤ ਵਲੋਂ ਹਲਕਾ ਵਿਧਾਇਕ ਦਾ ਪਿੰਡ ਪਹੁੰਚਣ ’ਤੇ ਸਵਾਗਤ ਕੀਤਾ ਅਤੇ ਚੈੱਕ ਭੇਜਣ ਲਈ ਮਾਨ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਪਵਨ ਕੁਮਾਰ ਪੰਚ, ਬਚਨ ਲਾਲ, ਵਿਜੇ ਥਿੰਦ, ਮਲ ਰਾਜ ਆਦਿ ਪਿੰਡ ਦੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੱਤ ਸਮੁੰਦਰ ਪਾਰ ਜਾ ਕੇ ਸ਼ਹੀਦ ਊਧਮ ਸਿੰਘ ਨੇ ਦੇਸ਼ ਦੇ ਸਵੈ-ਮਾਣ ਦੀ ਰਾਖੀ ਕੀਤੀ -ਸ਼ਿਵਾਲਿਕ, ਧੌਲ ਸ਼ਹੀਦ ਊਧਮ ਸਿੰਘ ਪ੍ਰੈੱ... ਅਗਲੀ ਖ਼ਬਰ ਸਟੇਟ ਸਬ-ਜੂਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ’ਚ ਦੋ ਸੋਨ ਤਗਮੇ ਜਿੱਤਣ ਵਾਲੀ ਜਪਲੀਨ ਦਾ ਖੇਡ ਵਿਭਾਗ ਵਲੋਂ ਸਨਮਾਨ
Ad Position 24
No active advertisement