ਰਘੂਵਰ ਭਵਨ ਨੇੜਿਓਂ 22 ਸਾਲਾ ਨੌਜਵਾਨ ਦੀ ਮਿਲੀ ਲਾਸ਼
ਫ਼ਾਜ਼ਿਲਕਾ,1 ਅਗਸਤ (ਦਵਿੰਦਰ ਪਾਲ ਸਿੰਘ)-ਸ਼ਹਿਰ ਦੇ ਨਵੀਂ ਆਬਾਦੀ ਖੇਤਰ ਵਿਚ ਸਥਿਤ ਇਤਿਹਾਸਕ ‘ਰਘੂਵਰ ਭਵਨ’ ਨੇੜਿਓਂ ਬੀਤੇ ਦਿਨ 22 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ ਵਿਚ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਗਲੀ ਨੰਬਰ-1 ਨਵੀਂ ਆਬਾਦੀ ਦੇ ਰਹਿਣ ਵਾਲੇ ਪ੍ਰਿੰਸ ਕੁਮਾਰ ਪੁੱਤਰ ਨਾਨਕ ਸਿੰਘ ਵਜੋਂ ਹੋਈ ਹੈ।
ਫ਼ਾਜ਼ਿਲਕਾ,1 ਅਗਸਤ (ਦਵਿੰਦਰ ਪਾਲ ਸਿੰਘ)-ਸ਼ਹਿਰ ਦੇ ਨਵੀਂ ਆਬਾਦੀ ਖੇਤਰ ਵਿਚ ਸਥਿਤ ਇਤਿਹਾਸਕ ‘ਰਘੂਵਰ ਭਵਨ’ ਨੇੜਿਓਂ ਬੀਤੇ ਦਿਨ 22 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ ਵਿਚ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਗਲੀ ਨੰਬਰ-1 ਨਵੀਂ ਆਬਾਦੀ ਦੇ ਰਹਿਣ ਵਾਲੇ ਪ੍ਰਿੰਸ ਕੁਮਾਰ ਪੁੱਤਰ ਨਾਨਕ ਸਿੰਘ ਵਜੋਂ ਹੋਈ ਹੈ। ਘਟਨਾ ਦੀ ਖ਼ਬਰ ਫੈਲਦਿਆਂ ਹੀ ਇਲਾਕੇ ’ਚ ਸਨਸਨੀ ਫੈਲ ਗਈ ਅਤੇ ਸਥਾਨਕ ਲੋਕਾਂ ਸਮੇਤ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚ ਗਏ। ਮੌਕੇ ’ਤੇ ਪਹੁੰਚੇ ਭਾਜਪਾ ਕੌਂਸਲਰ ਰਮੇਸ਼ ਕਟਾਰੀਆ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਜਰਜਰ ਹੋ ਚੁੱਕਾ ਰਘੂਵਰ ਭਵਨ ਲੰਬੇ ਸਮੇਂ ਤੋਂ ਨਸ਼ੇੜੀਆਂ ਦਾ ਅੱਡਾ ਬਣਿਆ ਹੋਇਆ ਹੈ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਪ੍ਰਿੰਸ ਦੀ ਮੌਤ ਵੀ ਓਵਰ ਡੋਜ਼ ਜਾਂ ਨਸ਼ੇ ਕਾਰਨ ਹੋਈ ਹੈ। ਦੂਜੇ ਪਾਸੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫ਼ਿਲਹਾਲ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਜਾਰੀ ਹੈ।