ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ
ਫ਼ਾਜ਼ਿਲਕਾ,1 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਲੱਖਾਂ ਰੁਪਏ ਦੀ ਕਥਿਤ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਸ.
ਫ਼ਾਜ਼ਿਲਕਾ,1 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਲੱਖਾਂ ਰੁਪਏ ਦੀ ਕਥਿਤ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ.ਸ਼ਮੀਨਾ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਨੂੰ ਮਦਨ ਲਾਲ ਪੁੱਤਰ ਹਰਬੰਸ ਲਾਲ ਵਾਸੀ ਗਾਂਧੀ ਨਗਰ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਪਿਲ ਕੁਮਾਰ ਉਰਫ਼ ਕਪਿਲ ਦੇਵ, ਸ਼ਾਮ ਲਾਲ ਉਰਫ਼ ਸ਼ਾਮ ਸੁੰਦਰ ਪੁੱਤਰ ਟਹਿਲਾ ਰਾਮ ਵਾਸੀ ਗਲੀ ਪੰਜਾਬ ਨੈਸ਼ਨਲ ਬੈਂਕ ਵਾਲੀ ਜਲਾਲਾਬਾਦ ਅਤੇ ਪ੍ਰੇਮ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਸੰਤੋਖ ਸਿੰਘ ਵਾਲਾ ਨੇ ਉਸ ਨਾਲ ਪਲਾਟ ਅਤੇ ਦੁਕਾਨ ਦਾ 21-03-2020 ਨੂੰ 25 ਲੱਖ ਰੁਪਏ ਵਿਚ ਇਕਰਾਰਨਾਮਾ ਕਰਕੇ ਬਿਆਨੇ ਵਜੋਂ 7 ਲੱਖ ਰੁਪਏ 2 ਚੈੱਕਾਂ ਰਾਹੀਂ ਲਏ। ਰਜਿਸਟਰੀ ਕਰਵਾਉਣ ਲਈ ਨਿਰਧਾਰਿਤ ਮਿਤੀ ਨੂੰ ਹਾਜ਼ਰ ਨਾ ਹੋਏ ਅਤੇ ਉਕਤ ਜਾਇਦਾਦ ਕਿਸੇ ਹੋਰ ਦੇ ਨਾਮ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਅਮੀਰ ਖ਼ਾਸ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥ ਾਣੇਦਾਰ ਵਿਸ਼ਲੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਅਮੀਰ ਖ਼ਾਸ ਨਹਿਰ ਦੀ ਪਟੜੀ ਤੋਂ ਪੀਰ ਬਖ਼ਸ਼ ਚੌਹਾਨ ਵੱਲ ਜਾ ਰਹੀ ਸੀ। ਇਸ ਦੌਰਾਨ ਸਰਕੰਡਿਆਂ ਵਿਚ ਬੈਠਾ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਭੱਜਣ ਲੱਗਿਆ। ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਕਤ ਵਿਅਕਤੀ ਬਲਵਿੰਦਰ ਸਿੰਘ ਉਰਫ਼ ਬੱਬੂ ਪੁੱਤਰ ਕੱਕਣ ਸਿੰਘ ਵਾਸੀ ਬੋਦਲ ਪੀਰੇ ਕੇ ਕੋਲੋਂ 1 ਲਾਈਟਰ, ਸਿਲਵਰ ਪੰਨੀ, ਜਿਸ ’ਤੇ ਹੈਰੋਇਨ ਦੇ ਨਿਸ਼ਾਨ ਸਨ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਔਰਤ ਕਾਬੂ ਫ਼ਾਜ਼ਿਲਕਾ-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਰਾਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਸੁਖੇਰਾ ਬੋਦਲਾ ਤੋਂ ਪਿੰਡ ਫੱਤੂਵਾਲਾ ਵੱਲ ਜਾ ਰਹੀ ਸੀ। ਰੇਤ ਦੇ ਖੱਡਿਆਂ ਕੋਲ ਇਕ ਔਰਤ ਪੁਲਿਸ ਨੂੰ ਦੇਖ ਕੇ ਘਬਰਾ ਗਈ ਅਤੇ ਆਪਣੇ ਹੱਥ ਵਿਚ ਫੜਿਆ ਪਾਰਦਰਸ਼ੀ ਲਿਫ਼ਾਫ਼ਾ ਹੇਠਾਂ ਸੁੱਟ ਦਿੱਤਾ। ਜਾਂਚ ਦੌਰਾਨ ਲਿਫ਼ਾਫ਼ੇ ਵਿਚੋਂ ਇਕ ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੀ ਔਰਤ ਦੀ ਪਛਾਣ ਬਿਮਲਾ ਰਾਣੀ ਪਤਨੀ ਜੱਜ ਸਿੰਘ ਵਾਸੀ ਸੁਖੇਰਾ ਬੋਦਲਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਖੂਈ ਖੇੜਾ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਨਵੇਂ ਬਣ ਰਹੇ ਬਾਈਪਾਸ ਪੁਲ ਹੇਠਾਂ ਪੁੱਜੀ ਤਾਂ 2 ਨੌਜਵਾਨ ਲਾਈਟਰ ਨਾਲ ਨਸ਼ਾ ਕਰਦੇ ਨਜ਼ਰ ਆਏ। ਤਲਾਸ਼ੀ ਦੌਰਾਨ ਸੋਨੂੰ ਕੁਮਾਰ ਪੁੱਤਰ ਰਾਮ ਰਤਨ ਅਤੇ ਬਲਵਿੰਦਰ ਸਿੰਘ ਉਰਫ਼ ਘੁੱਗੀ ਪੁੱਤਰ ਵੀਰ ਸਿੰਘ ਵਾਸੀ ਪਿੰਡ ਬੁਰਜ ਮੁਹਾਰ ਕੋਲੋਂ 1 ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੋਟਰਸਾਈਕਲ ਚੋਰੀ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ-ਥਾਣਾ ਅਰਨੀਵਾਲਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲਾਭ ਚੰਦ ਪੁੱਤਰ ਹਰਨਾਮ ਚੰਦ ਵਾਸੀ ਨੁਕੇਰੀਆਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਭਰਾ ਬੂਟਾ ਰਾਮ ਆਪਣੇ ਹੀਰੋ ਡੀਲਕਸ ਮੋਟਰਸਾਈਕਲ ’ਤੇ ਕੰਮ ਕਰਨ ਗਿਆ ਸੀ ਅਤੇ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਕੀਤਾ ਸੀ। ਕੁੱਝ ਸਮੇਂ ਬਾਅਦ ਦੇਖਿਆ ਤਾਂ ਮੋਟਰਸਾਈਕਲ ਉੱਥੇ ਨਹੀਂ ਸੀ, ਜਿਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।