ਫ਼ਾਜ਼ਿਲਕਾ,1 ਅਗਸਤ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੱਚੇ ਸਫ਼ਾਈ ਕਰਮਚਾਰੀਆਂ ਦਾ ਮਹੀਨਾਵਾਰ ਭੱਤਾ 10,500 ਰੁਪਏ ਤੋਂ ਵਧਾ ਕੇ 20,500 ਰੁਪਏ ਕੀਤਾ ਗਿਆ ਹੈ। ਇਹ ਜਾਣਕਾਰੀ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਪਣੇ ਦਫ਼ਤਰ ਵਿਖੇ ਕਰਵਾਈ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ । ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਵੀ ਹਾਜ਼ਰ ਸਨ। ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਰਮਚਾਰੀਆਂ ਦੇ ਹੱਕਾਂ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਬਾਕੀ ਰਹਿੰਦੀਆਂ ਮੰਗਾਂ ’ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਉਨ੍ਹਾਂ ਦਾ ਹੱਲ ਪੜਾਅ ਵਾਰ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ 600 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਅਤੇ 70 ਹਜ਼ਾਰ ਦੇ ਲਗਭਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣਾ ਸਰਕਾਰ ਦੇ ਮੁੱਖ ਇਤਿਹਾਸਕ ਫ਼ੈਸਲੇ ਹਨ।
ਵਿਧਾਇਕ ਸਵਨਾ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਸਫ਼ਾਈ ਕਰਮਚਾਰੀਆਂ ਨੂੰ ਸਰਕਾਰ ਦਾ ਸਹਿਯੋਗ ਕਰਨ ਦੀ ਕੀਤੀ ਅਪੀਲ
ਫ਼ਾਜ਼ਿਲਕਾ,1 ਅਗਸਤ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੱਚੇ ਸਫ਼ਾਈ ਕਰਮਚਾਰੀਆਂ ਦਾ ਮਹੀਨਾਵਾਰ ਭੱਤਾ 10,500 ਰੁਪਏ ਤੋਂ ਵਧਾ ਕੇ 20,500 ਰੁਪਏ ਕੀਤਾ ਗਿਆ ਹੈ। ਇਹ ਜਾਣਕਾਰੀ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਪਣੇ ਦਫ਼ਤਰ ਵਿਖੇ ਕਰਵਾਈ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ ।
ਅਜੀਤ ਡੈਸਕ
02-08-2026