ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵਲੋਂ ਨੌਜਵਾਨਾਂ ਲਈ ਵਿਸ਼ੇਸ਼ ‘ਨਸ਼ਾ ਮੁਕਤੀ ਅਤੇ ਮੁੜ-ਵਸੇਬਾ ਅਭਿਆਨ’ ਸ਼ੁਰੂ
ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਧਰਮਿੰਦਰ ਪਾਲ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਰੁਚੀ ਸਵਪਨ ਸ਼ਰਮਾ ਦੀ ਦੇਖ-ਰੇਖ ਹੇਠ ਫ਼ਾਜ਼ਿਲਕਾ ’ਚ -ਵਿਆਪਕ ਯੁਵਾ ਨਸ਼ਾ ਮੁਕਤੀ ਅਤੇ ਮੁੜ-ਵਸੇਬਾ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਅਭਿਆਨ ਦਾ ਮੁੱਖ ਉਦੇਸ਼ ਨਸ਼ੇ ਦੀ ਗ੍ਰਿਫ਼ਤ ’ਚ ਆਏ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ, ਕੌਂਸਲਿੰਗ ਅਤੇ ਮੁੜ-ਵਸੇਬਾ ਯਕੀਨੀ ਬਣਾਉਣਾ ਹੈ।
ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਧਰਮਿੰਦਰ ਪਾਲ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਰੁਚੀ ਸਵਪਨ ਸ਼ਰਮਾ ਦੀ ਦੇਖ-ਰੇਖ ਹੇਠ ਫ਼ਾਜ਼ਿਲਕਾ ’ਚ -ਵਿਆਪਕ ਯੁਵਾ ਨਸ਼ਾ ਮੁਕਤੀ ਅਤੇ ਮੁੜ-ਵਸੇਬਾ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਅਭਿਆਨ ਦਾ ਮੁੱਖ ਉਦੇਸ਼ ਨਸ਼ੇ ਦੀ ਗ੍ਰਿਫ਼ਤ ’ਚ ਆਏ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ, ਕੌਂਸਲਿੰਗ ਅਤੇ ਮੁੜ-ਵਸੇਬਾ ਯਕੀਨੀ ਬਣਾਉਣਾ ਹੈ। ਜ਼ਿਲ੍ਹਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਨੇ ਦੱਸਿਆ ਕਿ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ। ਇਲਾਜ ਤੋਂ ਬਾਅਦ ਨੌਜਵਾਨਾਂ ਨੂੰ ਹੁਨਰ ਸਿਖਲਾਈ, ਪੜ੍ਹਾਈ ਅਤੇ ਖੇਡਾਂ ਨਾਲ ਜੋੜਿਆ ਜਾਵੇਗਾ ਅਤੇ ਲੋੜ ਪੈਣ ’ਤੇ ਮੁਫ਼ਤ ਕਾਨੂੰਨੀ ਮਦਦ ਵੀ ਦਿੱਤੀ ਜਾਵੇਗੀ। ਸਕੱਤਰ ਰੁਚੀ ਸਵਪਨ ਸ਼ਰਮਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਪੀੜਤਾਂ ਦੀ ਮਦਦ ਲਈ ਏ.ਡੀ.ਆਰ. ਸੈਂਟਰ ਫ਼ਾਜ਼ਿਲਕਾ ਵਿਖੇ ਸੰਪਰਕ ਕੀਤਾ ਜਾਵੇ ਜਾਂ ਟੋਲ-ਫ਼ਰੀ ਨੰਬਰ 15100 ’ਤੇ ਸਲਾਹ ਲਈ ਜਾਵੇ।