ਜੱਟ ਭਾਈਚਾਰਾ ਪੰਜਾਬ ਏਕਤਾ ਦੀ 21 ਮੈਂਬਰੀ ਕਾਰਜਕਾਰੀ ਕਮੇਟੀ ਦਾ ਗਠਨ
6 ਮਹੀਨਿਆਂ ’ਚ ਪੂਰੇ ਪੰਜਾਬ ਅੰਦਰ ਸੰਗਠਨ ਮਜ਼ਬੂਤ ਕਰਨ ਦਾ ਐਲਾਨ
ਜਲਾਲਾਬਾਦ,1 ਅਗਸਤ (ਜਤਿੰਦਰ ਪਾਲ ਸਿੰਘ)-ਸਥਾਨਕ ਫ਼ਿਰੋਜ਼ਪੁਰ ਸੜਕ ’ਤੇ ਪਿੰਡ ਪੀਰ ਮੁਹੰਮਦ ਦੇ ਨੇੜੇ ਸਥਿਤ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼, ਫੱਤੂ ਸੰਮੂ ਦੀਆਂ ਟਾਹਲੀਆਂ ਵਿਖੇ ਸਮੂਹ ਜੱਟ ਭਾਈਚਾਰੇ ਦੀ ਇਕ ਮੀਟਿੰਗ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਭਾਈਚਾਰੇ ਦੀ ਮੌਜੂਦਾ ਸਥਿਤੀ, ਨੌਜਵਾਨਾਂ ਦੇ ਭਵਿੱਖ, ਸਿੱਖਿਆ, ਸਮਾਜਿਕ ਏਕਤਾ, ਸਰਕਾਰੀ ਨੀਤੀਆਂ ਅਤੇ ਭਾਈਚਾਰੇ ਦੀਆਂ ਜਾਇਜ਼ ਮੰਗਾਂ ਸਬੰਧੀ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ।
ਮ
ਮੀਟਿੰਗ ਦੌਰਾਨ ਹਾਜ਼ਰ ਵੱਖ ਵੱਖ ਪਿੰਡਾਂ ਤੋਂ ਪਹੁੰਚੇ ਪਤਵੰਤੇ। ਤਸਵੀਰ-ਜਤਿੰਦਰ ਪਾਲ ਸਿੰਘ
02-08-2026
ਜਲਾਲਾਬਾਦ,1 ਅਗਸਤ (ਜਤਿੰਦਰ ਪਾਲ ਸਿੰਘ)-ਸਥਾਨਕ ਫ਼ਿਰੋਜ਼ਪੁਰ ਸੜਕ ’ਤੇ ਪਿੰਡ ਪੀਰ ਮੁਹੰਮਦ ਦੇ ਨੇੜੇ ਸਥਿਤ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼, ਫੱਤੂ ਸੰਮੂ ਦੀਆਂ ਟਾਹਲੀਆਂ ਵਿਖੇ ਸਮੂਹ ਜੱਟ ਭਾਈਚਾਰੇ ਦੀ ਇਕ ਮੀਟਿੰਗ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਭਾਈਚਾਰੇ ਦੀ ਮੌਜੂਦਾ ਸਥਿਤੀ, ਨੌਜਵਾਨਾਂ ਦੇ ਭਵਿੱਖ, ਸਿੱਖਿਆ, ਸਮਾਜਿਕ ਏਕਤਾ, ਸਰਕਾਰੀ ਨੀਤੀਆਂ ਅਤੇ ਭਾਈਚਾਰੇ ਦੀਆਂ ਜਾਇਜ਼ ਮੰਗਾਂ ਸਬੰਧੀ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਸਾਰੇ ਵਿਚਾਰਾਂ ਉਪਰੰਤ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਅਰਦਾਸ ਕੀਤੀ ਗਈ ਅਤੇ ਹੁਕਮਨਾਮਾ ਲੈ ਕੇ ਸਮੂਹ ਸੰਗਤ ਦੀ ਸਹਿਮਤੀ ਨਾਲ ਅਗਲੇ ਛੇ ਮਹੀਨਿਆਂ ਲਈ 21 ਮੈਂਬਰੀ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਨਵੀਂ ਗਠਿਤ ਕਾਰਜਕਾਰੀ ਕਮੇਟੀ ਦਾ ਮੁੱਖ ਉਦੇਸ਼ ਆਉਣ ਵਾਲੇ ਛੇ ਮਹੀਨਿਆਂ ਦੌਰਾਨ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਹਰ ਬਲਾਕ ਵਿਚ ਜਾ ਕੇ ਜੱਟ ਭਾਈਚਾਰੇ ਨਾਲ ਸੰਪਰਕ ਸਥਾਪਿਤ ਕਰਨਾ, “ਜੱਟ ਭਾਈਚਾਰਾ ਪੰਜਾਬ ਏਕਤਾ’’ ਦੇ ਉਦੇਸ਼ਾਂ ਅਤੇ ਕਾਰਜਾਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਭਾਈਚਾਰੇ ਨੂੰ ਇੱਕ ਸਾਂਝੇ ਮੰਚ ‘ਤੇ ਸੰਗਠਿਤ ਕਰਨਾ ਹੋਵੇਗਾ। ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਭਾਈਚਾਰੇ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਸੁਚੱਜੇ ਅਤੇ ਲੋਕਤੰਤਰੀ ਢੰਗ ਨਾਲ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਇਸ ਮੌਕੇ ਬਲਵਿੰਦਰ ਸਿੰਘ ਉੱਪਰ, ਅਮਰਜੀਤ ਸਿੰਘ ਸੰਧੂ, ਕੁਲਬੀਰ ਸਿੰਘ ਸੰਧੂ, ਗੁਰਨਾਮ ਸਿੰਘ ਘਾਂਗਾ, ਨੱਥਾ ਸਿੰਘ ਸੰਧੂ, ਗੁਰਦੀਪ ਸਿੰਘ ਵਿਰਕ, ਸੁਖਚੈਨ ਸਿੰਘ ਚੈਨਾ ਸੰਧੂ, ਸੂਬਾ ਸਿੰਘ ਨੰਬਰਦਾਰ, ਜੈਸਰਤ ਸਿੰਘ ਸੰਧੂ, ਮਹਿਲ ਸਿੰਘ ਸਿੱਧੂ, ਗੁਰਜੋਤ ਸਿੰਘ ਸੰਧੂ, ਕਮਲ ਸੰਧੂ ਭਾਊ, ਮਨਪ੍ਰੀਤ ਸਿੰਘ ਸੰਧੂ ਸੂਬਾ ਮੀਤ ਪ੍ਰਧਾਨ, ਬੀ.ਕੇ.ਯੂ ਕਾਦੀਆਂ, ਸੁਰਜੀਤ ਸਿੰਘ ਸੰਧੂ, ਦਰਸ਼ਨ ਸਿੰਘ ਭੁੱਲਰ ਅਤੇ ਸਤਵੰਤ ਸਿੰਘ ਸੰਧੂ ਮੁਰਕ ਵਾਲਾ ਸਮੇਤ ਹੋਰ ਬੁਲਾਰਿਆਂ ਨੇ ਭਾਈਚਾਰੇ ਨੂੰ ਇਕੱਠੇ ਹੋ ਕੇ ਆਪਣੇ ਹੱਕਾਂ ਲਈ ਜਾਗਰੂਕ ਰਹਿਣ ਅਤੇ ਸੰਗਠਨ ਨੂੰ ਪੂਰੇ ਪੰਜਾਬ ਵਿਚ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਮੀਟਿੰਗ ਦੇ ਅੰਤ ਵਿਚ ਨਵੀਂ ਬਣੀ ਕਾਰਜਕਾਰੀ ਕਮੇਟੀ ਨੂੰ ਵਧਾਈ ਦਿੱਤੀ ਗਈ ਅਤੇ ਇਹ ਵਿਸ਼ਵਾਸ ਪ੍ਰਗਟਾਇਆ ਗਿਆ ਕਿ ਇਹ ਕਮੇਟੀ ਛੇ ਮਹੀਨਿਆਂ ਦੇ ਅੰਦਰ ਪੰਜਾਬ ਭਰ ਵਿਚ ਵਿਆਪਕ ਜਨ-ਸੰਪਰਕ ਮੁਹਿੰਮ ਚਲਾ ਕੇ ਜੱਟ ਭਾਈਚਾਰੇ ਨੂੰ ਇਕ ਮਜ਼ਬੂਤ, ਅਨੁਸ਼ਾਸਿਤ ਅਤੇ ਪ੍ਰਭਾਵਸ਼ਾਲੀ ਸੰਗਠਨ ਦੇ ਰੂਪ ਵਿਚ ਸਥਾਪਿਤ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ।