ਸੈਕਰਡ ਹਾਰਟ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਰਿਜਨਲ ਬੈਡਮਿੰਟਨ ਮੁਕਾਬਲਿਆਂ ’ਚ ਗੱਡੇ ਝੰਡੇ, ਹਾਸਿਲ ਕੀਤੇ ਸੋਨ ਤਗਮੇ
ਫ਼ਾਜ਼ਿਲਕਾ, 1 ਅਗਸਤ (ਅਮਰਜੀਤ ਸ਼ਰਮਾ)-ਸ੍ਰੀ ਅੰਮ੍ਰਿਤਸਰ ਵਿਖੇ ਹੋਏ ਰਿਜਨਲ ਪੱਧਰੀ ਬੈਡਮਿੰਟਨ ਖੇਡ ਮੁਕਾਬਲਿਆਂ ਵਿਚ ਸੈਕਰਡ ਹਾਰਟ ਕਾਨਵੈਂਟ ਸਕੂਲ ਦੀਆਂ ਖਿਡਾਰਨਾਂ ਨੇ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀਆਂ ਵਿਦਿਆਰਥਣਾਂ ਨੇ ਅੰਡਰ 14 ਅਤੇ ਅੰਡਰ 19 ਵਰਗ ਦੇ ਬੈਡਮਿੰਟਨ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਸੋਨ ਤਗਮੇ ਆਪਣੇ ਨਾਮ ਕੀਤੇ।
ਸ
ਸੈਕਰਡ ਹਾਰਟ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਸਕੂਲ ਪ੍ਰਬੰਧਕਾਂ ਨਾਲ। ਅਜੀਤ ਤਸਵੀਰ
02-08-2026
ਫ਼ਾਜ਼ਿਲਕਾ, 1 ਅਗਸਤ (ਅਮਰਜੀਤ ਸ਼ਰਮਾ)-ਸ੍ਰੀ ਅੰਮ੍ਰਿਤਸਰ ਵਿਖੇ ਹੋਏ ਰਿਜਨਲ ਪੱਧਰੀ ਬੈਡਮਿੰਟਨ ਖੇਡ ਮੁਕਾਬਲਿਆਂ ਵਿਚ ਸੈਕਰਡ ਹਾਰਟ ਕਾਨਵੈਂਟ ਸਕੂਲ ਦੀਆਂ ਖਿਡਾਰਨਾਂ ਨੇ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀਆਂ ਵਿਦਿਆਰਥਣਾਂ ਨੇ ਅੰਡਰ 14 ਅਤੇ ਅੰਡਰ 19 ਵਰਗ ਦੇ ਬੈਡਮਿੰਟਨ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਸੋਨ ਤਗਮੇ ਆਪਣੇ ਨਾਮ ਕੀਤੇ। ਇਸ ਜਿੱਤ ਤੋਂ ਬਾਅਦ ਇਨ੍ਹਾਂ ਖਿਡਾਰਨਾਂ ਨੇ ਕੌਮੀ ਪੱਧਰ ’ਤੇ ਹੋਣ ਵਾਲੇ ਬੈਡਮਿੰਟਨ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਟੀਮ ਦੇ ਇੰਚਾਰਜ ਗੌਰਵ ਵਧਵਾ ਅਤੇ ਸੰਦੀਪ ਕੁਮਾਰ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਹੋਏ ਤਿੰਨ ਰੋਜ਼ਾ ਰਿਜਨਲ ਬੈਡਮਿੰਟਨ ਮੁਕਾਬਲਿਆਂ ਵਿਚ ਸੂਬੇ ਦੇ ਦਰਜਨਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿਚ ਸੈਕਰਡ ਹਾਰਟ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਆਸ਼ਮਾ ਅਤੇ ਸੰਨਪ੍ਰੀਤ ਨੇ ਲੜਕੀਆਂ ਦੇ ਬੈਡਮਿੰਟਨ ਮੁਕਾਬਲੇ ਵਿਚ ਅੰਡਰ 19 ਵਰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮਾਂ ਨੂੰ ਪਛਾੜਦਿਆਂ ਹੋਇਆ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮੇ ਜਿੱਤੇ। ਇਸੇ ਤਰ੍ਹਾਂ ਅੰਡਰ 14 ਵਰਗ ਦੇ ਦੋਹਰੇ ਮੁਕਾਬਲੇ ਵਿਚ ਸਕੂਲ ਦੀਆਂ ਵਿਦਿਆਰਥਣਾਂ ਅਮਾਇਰਾ ਅਤੇ ਦੀਵਿਸ਼ਾ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਹਾਸਲ ਕੀਤੇ। ਜਦ ਕਿ ਅੰਡਰ 19 ਸਿੰਗਲ ਬੈਡਮਿੰਟਨ ਖੇਡ ਮੁਕਾਬਲੇ ਵਿਚ ਸੰਨਮੀਤ ਨੇ ਪੂਰੇ ਜੋਸ਼ ਅਤੇ ਮਜ਼ਬੂਤ ਰਣਨੀਤੀ ਨਾਲ ਖੇਡਦਿਆਂ ਸੋਨ ਤਗਮਾ ਹਾਸਲ ਕੀਤਾ। ਇਸ ਸ਼ਾਨਦਾਰ ਜਿੱਤ ਤੋਂ ਬਾਅਦ ਇਨ੍ਹਾਂ ਖਿਡਾਰਨਾਂ ਨੇ ਕੌਮੀ ਪੱਧਰ ’ਤੇ ਹੋਣ ਵਾਲੇ ਖੇਡ ਮੁਕਾਬਲਿਆਂ ਵਿਚ ਜਗ੍ਹਾ ਬਣਾ ਲਈ ਹੈ। ਸਕੂਲ ਪੁੱਜਣ ’ਤੇ ਪ੍ਰਿੰਸੀਪਲ ਸਿਸਟਰ ਅੰਜਨਾ ਅਤੇ ਮੈਨੇਜਰ ਐਨਟੋਨੀ ਜ਼ਿਰੋਮ ਨੇ ਇਨ੍ਹਾਂ ਜੇਤੂ ਖਿਡਾਰਨਾਂ ਦਾ ਸ਼ਾਨਦਾਰ ਸਵਾਗਤ ਕਰਦਿਆਂ ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਡੀਆਂ ਸਕੂਲ ਦੀਆਂ ਵਿਦਿਆ ਰਥਣਾਂ ਦੀ ਇਹ ਜਿੱਤ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਸਕੂਲ ਦੇ ਕੋਚਿੰਗ ਸਟਾਫ਼ ਦੀ ਸਹੀ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਇਹ ਖਿਡਾਰਨਾਂ ਕੌਮੀ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਹੋਰ ਰੌਸ਼ਨ ਕਰਨਗੀਆਂ।