70 ਵੀਆਂ ਜ਼ੋਨਲ ਪੱਧਰੀ ਸਕੂਲੀ ਗਤਕਾ ਖੇਡਾਂ ’ਚ ਪੈਨੇਸੀਆ ਸਕੂਲ ਨੇ ਜਿੱਤੇ 34 ਸੋਨ, 8 ਚਾਂਦੀ ਦੇ ਤਗਮੇ
34 ਵਿਦਿਆਰਥੀ ਜ਼ਿਲ੍ਹਾ ਪੱਧਰੀ ਖੇਡਾਂ ’ਚ ਚੁਣੇ ਗਏ
ਜਲਾਲਾਬਾਦ,1 ਅਗਸਤ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ 70ਵੀਆਂ ਜ਼ੋਨਲ ਪੱਧਰੀ ਸਕੂਲੀ ਗਤਕਾ ਖੇਡਾਂ ’ਚ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਨ੍ਹਾਂ ਮੁਕਾਬਲਿਆਂ ਵਿਚ ਜ਼ੋਨ ਜਲਾਲਾਬਾਦ ਦੇ ਹਰਕ੍ਰਿਸ਼ਨ ਪਬਲਿਕ ਸਕੂਲ, ਭਾਈ ਮਹਾਂ ਸਿੰਘ ਪਬਲਿਕ ਸਕੂਲ, ਐਕਮੇ ਪਬਲਿਕ ਸਕੂਲ ਅਤੇ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਭਾਗ ਲਿਆ।
ਜਲਾਲਾਬਾਦ,1 ਅਗਸਤ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ 70ਵੀਆਂ ਜ਼ੋਨਲ ਪੱਧਰੀ ਸਕੂਲੀ ਗਤਕਾ ਖੇਡਾਂ ’ਚ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਨ੍ਹਾਂ ਮੁਕਾਬਲਿਆਂ ਵਿਚ ਜ਼ੋਨ ਜਲਾਲਾਬਾਦ ਦੇ ਹਰਕ੍ਰਿਸ਼ਨ ਪਬਲਿਕ ਸਕੂਲ, ਭਾਈ ਮਹਾਂ ਸਿੰਘ ਪਬਲਿਕ ਸਕੂਲ, ਐਕਮੇ ਪਬਲਿਕ ਸਕੂਲ ਅਤੇ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਭਾਗ ਲਿਆ। ਮੁਕਾਬਲਿਆਂ ਦੌਰਾਨ ਪੈਨੇਸੀਆ ਸਕੂਲ ਦੇ ਵਿਦਿਆਰਥੀਆਂ ਨੇ ਹਰ ਉਮਰ ਵਰਗ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਵਿਰੋਧੀ ਟੀਮਾਂ ਨੂੰ ਕੜੀ ਟੱਕਰ ਦਿੱਤੀ। ਖਿਡਾਰੀਆਂ ਨੇ ਮਿਹਨਤ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨਾਲ ਖੇਡਦੇ ਹੋਏ ਕਈ ਮੁਕਾਬਲਿਆਂ ਵਿਚ ਜਿੱਤ ਦਰਜ ਕੀਤੀ। ਸਕੂਲ ਦੀਆਂ ਲੜਕੀਆਂ ਨੇ 14 ਸੋਨ ਅਤੇ 4 ਚਾਂਦੀ ਦੇ ਤਗਮੇ, ਜਦਕਿ ਲੜਕਿਆਂ ਨੇ 20 ਸੋਨ ਅਤੇ 4 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਤਰ੍ਹਾਂ ਪੈਨੇਸੀਆ ਸਕੂਲ ਦੇ ਖਿਡਾਰੀਆਂ ਨੇ ਕੁੱਲ 42 ਮੈਡਲ ਆਪਣੇ ਨਾਮ ਕੀਤੇ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ 34 ਵਿਦਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰੀ ਗਤਕਾ ਖੇਡਾਂ ਲਈ ਹੋਈ, ਜੋ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਹੁਣ ਇਹ ਖਿਡਾਰੀ ਜ਼ਿਲ੍ਹਾ ਪੱਧਰ ’ਤੇ ਜ਼ੋਨ ਜਲਾਲਾਬਾਦ ਅਤੇ ਆਪਣੇ ਸਕੂਲ ਦੀ ਨੁਮਾਇੰਦਗੀ ਕਰਨਗੇ। ਸਕੂਲ ਦੇ ਪ੍ਰਿੰਸੀਪਲ ਰਮਨਪ੍ਰੀਤ ਕੌਰ ਨੇ ਸਾਰੇ ਜੇਤੂ ਖਿਡਾਰੀਆਂ ਅਤੇ ਕੋਚ ਮਨਕੀਰਕਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਲਗਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸ ਮੌਕੇ ਤੇ ਉਨ੍ਹਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਸਾਰੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।