ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ
ਸੋਲਰ ਮੋਟਰ ਦਾ ਸਟਾਰਟਰ ਅਤੇ ਤਾਰਾਂ ਚੋਰੀ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਖੇਤ ਵਿਚ ਲੱਗੀ ਸੋਲਰ ਮੋਟਰ ਦਾ ਸਟਾਰਟਰ ਅਤੇ ਪੈਨਲ ਨਾਲ ਮੋਟਰ ਨੂੰ ਜਾਂਦੀਆਂ ਤਾਰਾਂ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਚੱਕ ਸਵਾਹ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਖੇਤ ਵਿਚ ਸੋਲਰ ਮੋਟਰ ਲੱਗੀ ਹੋਈ ਹੈ।
ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਖੇਤ ਵਿਚ ਲੱਗੀ ਸੋਲਰ ਮੋਟਰ ਦਾ ਸਟਾਰਟਰ ਅਤੇ ਪੈਨਲ ਨਾਲ ਮੋਟਰ ਨੂੰ ਜਾਂਦੀਆਂ ਤਾਰਾਂ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਚੱਕ ਸਵਾਹ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਖੇਤ ਵਿਚ ਸੋਲਰ ਮੋਟਰ ਲੱਗੀ ਹੋਈ ਹੈ। 31 ਜੁਲਾਈ ਦੀ ਦਰਮਿਆਨੀ ਰਾਤ ਨੂੰ ਕੋਈ ਅਣਪਛਾਤਾ ਵਿਅਕਤੀ ਸੋਲਰ ਮੋਟਰ ਦਾ ਸਟਾਰਟਰ ਅਤੇ ਪੈਨਲ ਨਾਲ ਮੋਟਰ ਨੂੰ ਜਾਂਦੀਆਂ ਤਾਰਾਂ ਚੋਰੀ ਕਰਕੇ ਲੈ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਸੁਖੇਰਾ ਬੋਦਲਾ ਨੇੜੇ ਪੁਲ ਨਹਿਰ ਕੋਲ ਮੌਜੂਦ ਸੀ ਤਾਂ ਸਾਹਮਣੇ ਤੋਂ ਆ ਰਹੇ ਸੋਨਾ ਸਿੰਘ ਉਰਫ਼ ਸੋਨੂੰ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਮਸਤੂ ਵਾਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ ਇਕ ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਦਾ ਨਸ਼ਾ ਕਰਨ ਵਾਲਾ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ. ਸ਼ਮੀਨਾ ਕੰਬੋਜ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸੁਸਾਇਟੀ ਦੇ ਪਿਛਲੇ ਪਾਸੇ ਪਿੰਡ ਟਿਵਾਣਾ ਕਲਾਂ ਕੋਲ ਪਹੁੰਚੀ ਤਾਂ ਸੋਨੂੰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਟਿਵਾਣਾ ਕਲਾਂ ਉੱਥੇ ਬੈਠਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਕਾਬੂ ਕਰਨ ’ਤੇ ਉਹ ਹੈਰੋਇਨ ਦਾ ਨਸ਼ਾ ਕਰਦਾ ਪਾਇਆ ਗਿਆ। ਉਸ ਕੋਲੋਂ ਇਕ ਸਿਲਵਰ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਵੀ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਵੈਰੋਕੇ ਪੁਲਿਸ ਨੇ ਡੋਪ ਟੈੱਸਟ ਪਾਜ਼ੀਟਿਵ ਆਉਣ ਤੋਂ ਬਾਅਦ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਮਹਿਲਾ ਹੌਲਦਾਰ ਪਾਇਲ ਬਜਾਜ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਗਿਆ, ਜਿਸ ਨੇ ਕਿਸੇ ਨਸ਼ੀਲੇ ਪਦਾਰਥ ਦਾ ਸੇਵਨ ਕੀਤਾ ਹੋਇਆ ਸੀ। ਉਸ ਦੀ ਪਛਾਣ ਸੋਨੂੰ ਸਿੰਘ ਉਰਫ਼ ਬੱਡੀ ਪੁੱਤਰ ਮਹਿੰਦਰ ਸਿੰਘ ਵਾਸੀ ਪਾਲੀ ਵਾਲਾ ਬੌਰੀਆਂ ਵਜੋਂ ਹੋਈ। ਉਸ ਦਾ ਸਰਕਾਰੀ ਸਿਵਲ ਹਸਪਤਾਲ ਫ਼ਾਜ਼ਿਲਕਾ ਤੋਂ ਡੋਪ ਟੈੱਸਟ ਕਰਵਾਇਆ ਗਿਆ, ਜੋ ਪਾਜ਼ੀਟਿਵ ਆਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਗਾਂਜਾ ਸਮੇਤ 2 ਵਿਅਕਤੀ ਕਾਬੂ ਫ਼ਾਜ਼ਿਲਕਾ-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਗਾਂਜਾ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਸ਼ੈੱਡ ਨੰਬਰ 1 ਕੋਲ ਪਹੁੰਚੀ ਤਾਂ ਪਾਰਸ ਪੁੱਤਰ ਦੇਸ ਰਾਜ ਵਾਸੀ ਰਾਧਾ ਸੁਆਮੀ ਕਾਲੋਨੀ ਫ਼ਾਜ਼ਿਲਕਾ ਅਤੇ ਰਾਹੁਲ ਕੁਮਾਰ ਉਰਫ਼ ਸ਼ੈਲੀ ਪੁੱਤਰ ਹਰਮੇਸ਼ ਸਿੰਘ ਵਾਸੀ ਸੀਤਾ ਰਾਮ ਮੰਦਰ ਜੱਟੀਆਂ ਮੁਹੱਲਾ ਫ਼ਾਜ਼ਿਲਕਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 850 ਗਰਾਮ ਗਾਂਜਾ, ਇਕ ਓਪੋ ਮੋਬਾਈਲ, ਇਕ ਵੀਵੋ ਮੋਬਾਈਲ, ਇਕ ਹੀਰੋ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ. 22 ਐਮ 4021 ਅਤੇ 100 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ ਫ਼ਾਜ਼ਿਲਕਾ-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮਹਿਲਾ ਹੌਲਦਾਰ ਸਰਿਤਾ ਰਾਣੀ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਅੰਨ੍ਹੀ ਦਿੱਲੀ ਮੁਹੱਲੇ ਕੋਲ ਪਹੁੰਚੀ ਤਾਂ ਰਮੇਸ਼ ਉਰਫ਼ ਨੁਜੀ ਪੁੱਤਰ ਵਿਲਸਨ ਮਸੀਹ ਅਤੇ ਬੰਟੀ ਪੁੱਤਰ ਜਗਦੀਸ਼ ਕੁਮਾਰ ਵਾਸੀ ਅੰਨ੍ਹੀ ਦਿੱਲੀ ਮੁਹੱਲਾ ਫ਼ਾਜ਼ਿਲਕਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 2 ਵਿਅਕਤੀ ਕਾਬੂ ਫਾਜ਼ਿਲਕਾ-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੀਰਬਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸੀ ਤਾਂ 2 ਨੌਜਵਾਨ ਆਉਂਦੇ ਦਿਖਾਈ ਦਿੱਤੇ, ਜੋ ਪੁਲਿਸ ਨੂੰ ਦੇਖ ਕੇ ਇਕ ਲਿਫ਼ਾਫ਼ਾ ਸੁੱਟ ਕੇ ਭੱਜਣ ਲੱਗੇ। ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਕਾਬੂ ਕਰਕੇ ਨਾਮ-ਪਤਾ ਪੁੱਛਿਆ ਗਿਆ। ਉਨ੍ਹਾਂ ਦੀ ਪਛਾਣ ਜਸਕਰਨ ਸਿੰਘ ਉਰਫ਼ ਜੋਨੀ ਪੁੱਤਰ ਗੁਰਚਰਨ ਸਿੰਘ ਵਾਸੀ ਅਰਨੀਵਾਲਾ ਅਤੇ ਨਰੇਸ਼ ਕੁਮਾਰ ਉਰਫ਼ ਮੇਸ਼ੀ ਪੁੱਤਰ ਓਮ ਪ੍ਰਕਾਸ਼ ਵਾਸੀ ਮਾਹੂਆਣਾ ਬੋਦਲਾ ਵਜੋਂ ਹੋਈ। ਮੌਕੇ ’ਤੇ ਸੁੱਟੇ ਗਏ ਪਾਰਦਰਸ਼ੀ ਲਿਫ਼ਾਫ਼ੇ ਵਿਚੋਂ 10 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।