02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮੈਡੀਕਲ ਪ੍ਰੈਕਟੀਸ਼ਨਰਜ਼ ਫੈਡਰੇਸ਼ਨ ਨੇ ਵਿਧਾਇਕ ਗੋਲਡੀ ਮੁਸਾਫਿਰ ਨੂੰ ਸੌਂਪਿਆ ਮੰਗ ਪੱਤਰ

ਅਬੋਹਰ, 2 ਅਗਸਤ (ਵਿਵੇਕ ਹੂੜੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਫੈਡਰੇਸ਼ਨ ਰੂਰਲ (ਰਜਿ. 195) ਬਲਾਕ ਬੱਲੂਆਣਾ ਵਲੋਂ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਕ ਅਹਿਮ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 03-08-2026
ਅਬੋਹਰ, 2 ਅਗਸਤ (ਵਿਵੇਕ ਹੂੜੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਫੈਡਰੇਸ਼ਨ ਰੂਰਲ (ਰਜਿ. 195) ਬਲਾਕ ਬੱਲੂਆਣਾ ਵਲੋਂ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਕ ਅਹਿਮ ਮੀਟਿੰਗ ਕੀਤੀ ਗਈ। ਸਾਬਕਾ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਬਰਾੜ ਅਤੇ ਬਲਾਕ ਪ੍ਰਧਾਨ ਗੁਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਫੈਡਰੇਸ਼ਨ ਦੇ ਇਕ ਵਫ਼ਦ ਨੇ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਸਬੰਧੀ ਮੈਮੋਰੰਡਮ ਸੌਂਪਿਆ। ਮੀਟਿੰਗ ਦੌਰਾਨ ਆਗੂਆਂ ਨੇ ਸਰਕਾਰ ਨੂੰ ਚੋਣ ਵਾਅਦਾ ਯਾਦ ਕਰਵਾਉਂਦਿਆਂ ਦੱਸਿਆ ਕਿ ਪਿੰਡਾਂ ਅਤੇ ਸਲੱਮ ਖੇਤਰਾਂ ਵਿਚ 30-40 ਸਾਲਾਂ ਤੋਂ ਸੇਵਾਵਾਂ ਦੇ ਰਹੇ ਪ੍ਰੈਕਟੀਸ਼ਨਰਾਂ ਨੂੰ ਸ਼ਾਰਟ-ਟਰਮ ਕੋਰਸ ਕਰਵਾ ਕੇ ਤੁਰੰਤ ਰਜਿਸਟਰਡ ਕੀਤਾ ਜਾਵੇ, ਤਾਂ ਜੋ ਉਹ ਕਾਨੂੰਨੀ ਤੌਰ ’ਤੇ ਮੁੱਢਲੀ ਸਹਾਇਤਾ ਦੇ ਸਕਣ। ਉਨ੍ਹਾਂ ਕੋਰੋਨਾ ਕਾਲ ਅਤੇ ਸਰਕਾਰੀ ਸਿਹਤ ਸਕੀਮਾਂ ਵਿਚ ਡਾਕਟਰਾਂ ਦੇ ਯੋਗਦਾਨ ਦਾ ਵੀ ਜ਼ਿਕਰ ਕੀਤਾ। ਵਿਧਾਇਕ ਗੋਲਡੀ ਮੁਸਾਫਿਰ ਨੇ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਇਹ ਮੈਮੋਰੰਡਮ ਜਲਦ ਹੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ ਅਤੇ ਮਸਲੇ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਫਾਰਮੇਸੀ ਪੇਪਰ ਲੀਕ ਮਾਮਲੇ ’ਤੇ ਚੱਲ ਰਹੇ ਪੱਕੇ ਧਰਨੇ ’ਚ ਫ਼ਾਜ਼ਿਲਕਾ ਤੋਂ ਵਿਦਿਆਰਥੀ ਕਰਨਗੇ ਭਰਵੀਂ ਸ਼ਮੂਲੀਅਤ ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ’ਚ ਤੀਆਂ ਦਾ ਮੇਲਾ-2026 ਧੂਮਧਾਮ ਨਾਲ ਮਨਾਇਆ
Ad Position 24
No active advertisement