ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਇਕ ਸਾਂਝੀ ਮੀਟਿੰਗ ਹੋਈ। ਮੀਟਿੰਗ ਵਿਚ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਐਂਡ ਹੈਲਥ ਸਾਇੰਸਜ਼ ਦੇ ਮੁੱਖ ਗੇਟ ਸਾਹਮਣੇ ਫਾਰਮੇਸੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਚੱਲ ਰਹੇ ਦਿਨ-ਰਾਤ ਦੇ ਪੱਕੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵਲੋਂ ਪੇਪਰ ਲੀਕ ਮਾਮਲੇ ਨੂੰ ਮਹਿਜ਼ ਨਕਲ ਦਾ ਮਾਮਲਾ ਦੱਸ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਨੀਤੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਪ੍ਰੈੱਸ ਬਿਆਨ ਜਾਰੀ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫ਼ਾਜ਼ਿਲਕਾ, ਜ਼ਿਲ੍ਹਾ ਪ੍ਰਧਾਨ ਕਮਲਜੀਤ ਮੁਹਾਰ ਖੀਵਾ ਅਤੇ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਮੁਹਾਰ ਸੋਨਾ ਨੇ ਦੋਸ਼ ਲਾਇਆ ਕਿ ਸਰਕਾਰ ਆਪਣੀ ਸਿਆਸੀ ਜ਼ਿੰਮੇਵਾਰੀ ਤੋਂ ਭੱਜਣ ਲਈ ਇਸ ਗੰਭੀਰ ਮਾਮਲੇ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਚ ਕੇਵਲ ਪੇਪਰ ਲੀਕ ਹੀ ਨਹੀਂ, ਸਗੋਂ ਭਰਤੀਆਂ ਅਤੇ ਵਿਕਾਸ ਕਾਰਜਾਂ ਵਿਚ ਵੀ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋ ਰਿਹਾ ਹੈ, ਜਿਸ ਵਿਚ ਉੱਚ ਅਧਿਕਾਰੀਆਂ ਅਤੇ ਰਾਜਨੀਤਕ ਆਗੂਆਂ ਦੀ ਮਿਲੀਭੁਗਤ ਹੈ। ਆਗੂਆਂ ਨੇ ਸਮੂਹ ਲੋਕਾਂ ਨੂੰ 4 ਅਗਸਤ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਗੇਟ ਸਾਹਮਣੇ ਹੋਣ ਵਾਲੇ ਵਿਸ਼ਾਲ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਅਤੇ ਫ਼ਾਜ਼ਿਲਕਾ ਤੋਂ ਵੱਡਾ ਕਾਫ਼ਲਾ ਫ਼ਰੀਦਕੋਟ ਲੈ ਕੇ ਜਾਣ ਦਾ ਐਲਾਨ ਕੀਤਾ।
ਫਾਰਮੇਸੀ ਪੇਪਰ ਲੀਕ ਮਾਮਲੇ ’ਤੇ ਚੱਲ ਰਹੇ ਪੱਕੇ ਧਰਨੇ ’ਚ ਫ਼ਾਜ਼ਿਲਕਾ ਤੋਂ ਵਿਦਿਆਰਥੀ ਕਰਨਗੇ ਭਰਵੀਂ ਸ਼ਮੂਲੀਅਤ
ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਨੌਜਵਾਨ ਭਾਰਤ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਇਕ ਸਾਂਝੀ ਮੀਟਿੰਗ ਹੋਈ। ਮੀਟਿੰਗ ਵਿਚ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਐਂਡ ਹੈਲਥ ਸਾਇੰਸਜ਼ ਦੇ ਮੁੱਖ ਗੇਟ ਸਾਹਮਣੇ ਫਾਰਮੇਸੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਚੱਲ ਰਹੇ ਦਿਨ-ਰਾਤ ਦੇ ਪੱਕੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ।
ਜਾਣਕਾਰੀ ਦਿੰਦੇ ਹੋਏ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ। ਅਜੀਤ ਤਸਵੀਰ
03-08-2026