02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਖੁੱਬਣ ’ਚ ਜਿੰਮ ਦਾ ਕੀਤਾ ਉਦਘਾਟਨ

ਅਬੋਹਰ, 2 ਅਗਸਤ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਖੁੱਬਣ ਵਿਖੇ ਨਵੇਂ ਸਥਾਪਿਤ ਕੀਤੇ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀ ਮੰਗ ’ਤੇ ਸਿਹਤ ਸਹੂਲਤਾਂ ਲਈ ਨਵੇਂ ਬਣਨ ਵਾਲੇ ਸਿਹਤ ਕੇਂਦਰ ਦਾ ਨੀਂਹ ਪੱਥਰ ਵੀ ਰੱਖਿਆ।

Ad Position 21
No active advertisement
ਅਜੀਤ ਡੈਸਕ 03-08-2026
ਅਬੋਹਰ, 2 ਅਗਸਤ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਖੁੱਬਣ ਵਿਖੇ ਨਵੇਂ ਸਥਾਪਿਤ ਕੀਤੇ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀ ਮੰਗ ’ਤੇ ਸਿਹਤ ਸਹੂਲਤਾਂ ਲਈ ਨਵੇਂ ਬਣਨ ਵਾਲੇ ਸਿਹਤ ਕੇਂਦਰ ਦਾ ਨੀਂਹ ਪੱਥਰ ਵੀ ਰੱਖਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਹੀ ਪਿੰਡ ’ਚ ਇਹ ਜਿੰਮ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਨਾਂ ਭੇਦਭਾਵ ਦੇ ਹਲਕੇ ਦੇ ਹਰ ਇੱਕ ਪਿੰਡ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਹੜੇ-ਜਿਹੜੇ ਪਿੰਡਾਂ ’ਚ ਵਿਕਾਸ ਕਾਰਜਾਂ ਦੇ ਕੰਮ ਚੱਲ ਰਹੇ ਹਨ, ਉਹ ਛੇਤੀ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਾਸਟਰ ਅਥਲੈਟਿਕ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਅਗਲੀ ਖ਼ਬਰ ਫਾਰਮੇਸੀ ਪੇਪਰ ਲੀਕ ਮਾਮਲੇ ’ਤੇ ਚੱਲ ਰਹੇ ਪੱਕੇ ਧਰਨੇ ’ਚ ਫ਼ਾਜ਼ਿਲਕਾ ਤੋਂ ਵਿਦਿਆਰਥੀ ਕਰਨਗੇ ਭਰਵੀਂ ਸ਼ਮੂਲੀਅਤ
Ad Position 24
No active advertisement