03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪਿੰਡ ਪੱਕਾ ਚਿਸ਼ਤੀ ’ਚ ਲੱਗਿਆ ਤੀਆਂ ਦਾ ਭਾਰੀ ਮੇਲਾ, ਮੁਟਿਆਰਾਂ, ਬਜ਼ੁਰਗਾਂ ਅਤੇ ਬੱਚਿਆਂ ਨੇ ਪਾਇਆ ਗਿੱਧਾ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਲਈ ਸਰਹੱਦੀ ਪਿੰਡ ’ਚ ਪਹਿਲੀ ਵਾਰ ਹੋਇਆ ਆਯੋਜਨ

ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਹਿੰਦ-ਪਾਕਿ ਸਰਹੱਦ ਨੇੜਲੇ ਪਿੰਡ ਪੱਕਾ ਚਿਸ਼ਤੀ ਵਿਖੇ ਪਹਿਲੀ ਵਾਰ ਤੀਆਂ ਦਾ ਮੇਲਾ ਬੜੀ ਧੂਮਧਾਮ ਨਾਲ ਲਗਾਇਆ ਗਿਆ। ਸਮੂਹ ਗਰਾਮ ਪੰਚਾਇਤ, ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਇਸ ਮੇਲੇ ਵਿਚ ਨੌਜਵਾਨ ਮੁਟਿਆਰਾਂ, ਬਜ਼ੁਰਗ ਬੀਬੀਆਂ ਅਤੇ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 03-08-2026
ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਹਿੰਦ-ਪਾਕਿ ਸਰਹੱਦ ਨੇੜਲੇ ਪਿੰਡ ਪੱਕਾ ਚਿਸ਼ਤੀ ਵਿਖੇ ਪਹਿਲੀ ਵਾਰ ਤੀਆਂ ਦਾ ਮੇਲਾ ਬੜੀ ਧੂਮਧਾਮ ਨਾਲ ਲਗਾਇਆ ਗਿਆ। ਸਮੂਹ ਗਰਾਮ ਪੰਚਾਇਤ, ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਇਸ ਮੇਲੇ ਵਿਚ ਨੌਜਵਾਨ ਮੁਟਿਆਰਾਂ, ਬਜ਼ੁਰਗ ਬੀਬੀਆਂ ਅਤੇ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੇਲੇ ਦੌਰਾਨ ਜਿੱਥੇ ਮੁਟਿਆਰਾਂ ਅਤੇ ਬੱਚਿਆਂ ਨੇ ਗਿੱਧਾ ਪਾ ਕੇ ਰੰਗ ਬੰਨਿ੍ਹਆ, ਉੱਥੇ ਹੀ ਬਜ਼ੁਰਗ ਔਰਤਾਂ ਨੇ ਵੀ ਆਪਣੇ ਸ਼ੌਕ ਪੂਰੇ ਕੀਤੇ। ਇਸ ਮੌਕੇ ਪਿੰਡ ਦੇ ਸਰਪੰਚ ਸੁਖਦੀਪ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਪਿੰਡ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ। ਕਲੱਬ ਦੇ ਸਕੱਤਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ-ਕੱਲ੍ਹ ਸੋਸ਼ਲ ਮੀਡੀਆ ਦੇ ਯੁੱਗ ਵਿਚ ਬੱਚੇ ਆਪਣੇ ਵਿਰਸੇ ਨੂੰ ਭੁੱਲਦੇ ਜਾ ਰਹੇ ਹਨ, ਜਿਸ ਨੂੰ ਜਿਉਂਦਾ ਰੱਖਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਮੇਲੇ ਦੌਰਾਨ ਚਾਹ, ਬੂੰਦੀ-ਮੱਠੀਆਂ ਦਾ ਲੰਗਰ ਅਤੇ ਠੰਡੇ-ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਇਸ ਮੌਕੇ ਅੰਕੁਸ਼, ਜਸਵਿੰਦਰ ਸਿੰਘ, ਭਜਨ ਸਿੰਘ, ਨਿਸ਼ਾਨ ਸਿੰਘ, ਸੋਨੂੰ, ਅੰਗਰੇਜ਼ ਸਿੰਘ, ਲਵਪ੍ਰੀਤ, ਗੁਰਜੰਟ ਸਿੰਘ, ਇੰਦਰਜੀਤ ਸਿੰਘ ਅਤੇ ਇਨਕਲਾਬ ਸਿੰਘ ਸਮੇਤ ਵੱਡੀ ਗਿਣਤੀ ’ਚ ਨਗਰ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ 4 ਥਾਣਿਆਂ ਦੇ ਐੱਸ.ਐੱਚ.ਓ. ਦੇ ਹੋਏ ਤਬਾਦਲੇ, ਐੱਸ.ਐੱਸ.ਪੀ. ਨੇ ਜਾਰੀ ਕੀਤੇ ਹੁਕਮ ਅੰਗਰੇਜ਼ ਨੂੰ ਜਲਾਲਾਬਾਦ... ਅਗਲੀ ਖ਼ਬਰ ਜ਼ਿਲ੍ਹਾ ਮਾਸਟਰ ਅਥਲੈਟਿਕ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦਾ ਐਲਾਨ
Ad Position 24
No active advertisement