7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਵਿਚ ਅਬੋਹਰ ਤੋਂ ਸੈਂਕੜੇ ਪੈਨਸ਼ਨਰ ਹੋਣਗੇ ਸ਼ਾਮਿਲ
ਅਬੋਹਰ, 2 ਅਗਸਤ (ਤੇਜਿੰਦਰ ਸਿੰਘ ਖ਼ਾਲਸਾ) ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਅਬੋਹਰ ਦੀ ਇਕ ਵਰਚੂਅਲ ਮੀਟਿੰਗ ਪ੍ਰਧਾਨ ਰੇਸ਼ਮ ਲਾਲ ਰੰਗੀਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਵਿਚ ਅਬੋਹਰ ਤੋਂ ਸੈਂਕੜੇ ਪੈਨਸ਼ਨਰਾਂ ਦੀ ਸ਼ਮੂਲੀਅਤ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ।
ਅਬੋਹਰ, 2 ਅਗਸਤ (ਤੇਜਿੰਦਰ ਸਿੰਘ ਖ਼ਾਲਸਾ) ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਅਬੋਹਰ ਦੀ ਇਕ ਵਰਚੂਅਲ ਮੀਟਿੰਗ ਪ੍ਰਧਾਨ ਰੇਸ਼ਮ ਲਾਲ ਰੰਗੀਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਵਿਚ ਅਬੋਹਰ ਤੋਂ ਸੈਂਕੜੇ ਪੈਨਸ਼ਨਰਾਂ ਦੀ ਸ਼ਮੂਲੀਅਤ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰੇਸ਼ਮ ਲਾਲ ਰੰਗੀਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿੰਗਾਈ ਭੱਤੇ ਦੀਆਂ ਛੇ ਕਿਸ਼ਤਾਂ ਅਜੇ ਤੱਕ ਜਾਰੀ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅਦਾਲਤ ਨੇ ਵੀ ਸਪਸ਼ਟ ਕੀਤਾ ਹੈ ਕਿ ਮਹਿੰਗਾਈ ਭੱਤਾ ਤਨਖ਼ਾਹ ਅਤੇ ਪੈਨਸ਼ਨ ਦਾ ਅਟੁੱਟ ਹਿੱਸਾ ਹੈ, ਇਹ ਕੋਈ ਖ਼ੈਰਾਤ ਨਹੀਂ। ਉਨ੍ਹਾਂ ਦੱਸਿਆ ਕਿ ਪੈਨਸ਼ਨ ਨੂੰ 2.59 ਗੁਣਾਂਕ ਨਾਲ ਸੋਧਣ ਦਾ ਫ਼ਾਰਮੂਲਾ ਕੈਬਨਿਟ ਵਲੋਂ ਮਨਜ਼ੂਰ ਹੋਣ ਦੇ ਬਾਵਜੂਦ ਵੀ ਇਸ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕੁਮਾਰ ਵਾਟਸ ਨੇ ਕਿਹਾ ਕਿ ਜੇਕਰ ਸਰਕਾਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਇਸ ਦਾ ਅਸਰ ਆਉਣ ਵਾਲੀਆਂ ਚੋਣਾਂ ਵਿਚ ਵੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਪੈਨਸ਼ਨਰ ਆਪਣੇ ਹੱਕਾਂ ਲਈ ਲੋਕਤੰਤਰੀ ਢੰਗ ਨਾਲ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਉਪ ਪ੍ਰਧਾਨ ਸਤਨਾਮ ਸਿੰਘ ਗਰੋਵਰ ਨੇ ਕਿਹਾ ਕਿ 7 ਅਗਸਤ ਦੀ ਰੈਲੀ ਤੋਂ ਬਾਅਦ ਵੀ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋੜ ਪੈਣ ’ਤੇ ਜੇਲ੍ਹ ਭਰੋ ਅੰਦੋਲਨ ਵੀ ਸ਼ੁਰੂ ਕੀਤਾ ਜਾਵੇਗਾ। ਰੈਲੀ ਲਈ ਆਵਾਜਾਈ ਅਤੇ ਹੋਰ ਪ੍ਰਬੰਧਾਂ ਦੀ ਜ਼ਿੰਮੇਵਾਰੀ ਰਾਜਿੰਦਰ ਸਿੰਘ ਨੂੰ ਸੌਂਪੀ ਗਈ।ਵਰਚੂਅਲ ਮੀਟਿੰਗ ਵਿਚ ਸਤਨਾਮ ਸਿੰਘ ਗਰੋਵਰ, ਰਾਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਕੁਲਜੀਤ ਸਿੰਘ ਅਹੂਜਾ, ਹਰਪਾਲ ਸਿੰਘ ਜਟਾਨਾ, ਰਵੀ ਕਾਂਤ, ਬੂਟਾ ਸਿੰਘ ਕਾਨੂੰਗੋ, ਕੁਲਦੀਪ ਗਰਗ ਪਟਵਾਰੀ, ਰਾਮ ਕੁਮਾਰ, ਓਮ ਪ੍ਰਕਾਸ਼ ਜੁਨੇਜਾ, ਐਮ.ਐਲ. ਮਨਚੰਦਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।