ਵਿਧਾਇਕ ਸਵਨਾ ਨੇ ਰਾਜ ਤਿਲਕ ਨੂੰ ਕੰਬੋਜ ਭਲਾਈ ਬੋਰਡ ਦੇ ਚੇਅਰਮੈਨ ਨਿਯੁਕਤ ਹੋਣ ’ਤੇ ਦਿੱਤੀ ਵਧਾਈ
ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਲਾਧੂਕਾ ਦੇ ਵਸਨੀਕ ਰਾਜ ਤਿਲਕ ਨੂੰ ਕੰਬੋਜ ਭਲਾਈ ਬੋਰਡ ਪੰਜਾਬ ਦਾ ਚੇਅਰਮੈਨ ਨਿਯੁਕਤ ਹੋਣ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਲਾਧੂਕਾ ਦੇ ਵਸਨੀਕ ਰਾਜ ਤਿਲਕ ਨੂੰ ਕੰਬੋਜ ਭਲਾਈ ਬੋਰਡ ਪੰਜਾਬ ਦਾ ਚੇਅਰਮੈਨ ਨਿਯੁਕਤ ਹੋਣ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਵਿਧਾਇਕ ਸਵਨਾ ਨੇ ਰਾਜ ਤਿਲਕ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਕੰਬੋਜ ਸਮਾਜ ਅਤੇ ਇਲਾਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉੱਤਰਦਿਆਂ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਗੇ। ਇਸ ਮੌਕੇ ਸਰਪੰਚ ਸੁਮਨ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਵੀ ਆਗੂ ਤੇ ਵਰਕਰ ਹਾਜ਼ਰ ਸਨ।