02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਬਾਬਾ ਬ੍ਰਹਮ ਦਾਸ ਜੀ ਨੇ ਸ਼ਹੀਦੀ ਸਮਾਗਮ ’ਚ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਕੰਬੋਜ ਭਾਈਚਾਰੇ ਦੇ ਸ਼ਾਨਾਮੱਤੇ ਇਤਿਹਾਸ ਤੋਂ ਸੇਧ ਲੈਣ ਦੀ ਲੋੜ-ਡਾ. ਸੰਦੀਪ ਕੌੜਾ, ਹਰਜਿੰਦਰ ਹਾਂਡਾ

ਅਬੋਹਰ, 2 ਅਗਸਤ (ਵਿਵੇਕ ਹੂੜੀਆ)-ਸ਼੍ਰੋਮਣੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕੰਬੋਜ ਫਾਊਂਡੇਸ਼ਨ ਦੀ ਅਗਵਾਈ ਹੇਠ ਸੁਨਾਮ ਊਧਮ ਸਿੰਘ ਵਾਲਾ ਵਿਖੇ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ। ਕੰਬੋਜ ਫਾਊਂਡੇਸ਼ਨ ਦੇ ਮੁੱਖ ਬੁਲਾਰੇ ਹਰਜਿੰਦਰ ਹਾਂਡਾ ਪਿੰਡੀ ਨੇ ਦੱਸਿਆ ਕਿ ਇਹ ਸਮਾਗਮ ਡੇਰਾ ਬਾਬਾ ਭੂੰਮਣ ਸ਼ਾਹ ਸੰਗਰ ਸਾਧਾ (ਸਿਰਸਾ) ਦੇ ਗੱਦੀਨਸ਼ੀਨ ਬਾਬਾ ਬ੍ਰਹਮ ਦਾਸ ਜੀ ਦੇ ਅਸ਼ੀਰਵਾਦ ਅਤੇ ਊਧਮ ਸਿੰਘ ਸ਼ਹੀਦ ਸਕਿੱਲ ਡਿਵੈਲਪਮੈਂਟ ਐਂਡ ਐਂਟਰਪ੍ਰੇਨਿਓਰਸ਼ਿਪ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਡਾ.

Ad Position 21
No active advertisement
ਅਜੀਤ ਡੈਸਕ 03-08-2026
ਅਬੋਹਰ, 2 ਅਗਸਤ (ਵਿਵੇਕ ਹੂੜੀਆ)-ਸ਼੍ਰੋਮਣੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕੰਬੋਜ ਫਾਊਂਡੇਸ਼ਨ ਦੀ ਅਗਵਾਈ ਹੇਠ ਸੁਨਾਮ ਊਧਮ ਸਿੰਘ ਵਾਲਾ ਵਿਖੇ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਗਿਆ। ਕੰਬੋਜ ਫਾਊਂਡੇਸ਼ਨ ਦੇ ਮੁੱਖ ਬੁਲਾਰੇ ਹਰਜਿੰਦਰ ਹਾਂਡਾ ਪਿੰਡੀ ਨੇ ਦੱਸਿਆ ਕਿ ਇਹ ਸਮਾਗਮ ਡੇਰਾ ਬਾਬਾ ਭੂੰਮਣ ਸ਼ਾਹ ਸੰਗਰ ਸਾਧਾ (ਸਿਰਸਾ) ਦੇ ਗੱਦੀਨਸ਼ੀਨ ਬਾਬਾ ਬ੍ਰਹਮ ਦਾਸ ਜੀ ਦੇ ਅਸ਼ੀਰਵਾਦ ਅਤੇ ਊਧਮ ਸਿੰਘ ਸ਼ਹੀਦ ਸਕਿੱਲ ਡਿਵੈਲਪਮੈਂਟ ਐਂਡ ਐਂਟਰਪ੍ਰੇਨਿਓਰਸ਼ਿਪ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਡਾ. ਸੰਦੀਪ ਸਿੰਘ ਕੌੜਾ ਦੀ ਅਗਵਾਈ ਹੇਠ ਹੋਇਆ। ਇਸ ਵਿਚ ਪੰਜਾਬ, ਹਰਿਆਣਾ, ਰਾਜਸਥਾਨ, ਚੰਡੀਗੜ੍ਹ ਸਮੇਤ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਕੰਬੋਜ ਭਾਈਚਾਰੇ ਦੇ ਲੋਕਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਬਾਬਾ ਬ੍ਰਹਮ ਦਾਸ ਜੀ ਨੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੰਦੇਸ਼ ਦਿੱਤਾ। ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਮਲੇਰਕੋਟਲਾ ਦੇ ਵਿਧਾਇਕ ਡਾ. ਜਮੀਲ-ਉਰ-ਰਹਿਮਾਨ, ਕੰਬੋਜ ਭਲਾਈ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਕੰਬੋਜ ਅਤੇ ਚੇਅਰਮੈਨ ਜਸਵੀਰ ਸਿੰਘ ਕੁਦਨੀ ਸਮੇਤ ਕਈ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ। ਡਾ . ਸੰਦੀਪ ਸਿੰਘ ਕੌੜਾ ਨੇ ਯੂਨੀਵਰਸਿਟੀ ਦੇ ਭਵਿੱਖੀ ਰੋਡ ਮੈਪ ਬਾਰੇ ਜਾਣਕਾਰੀ ਦਿੱਤੀ, ਜਿਸ ਦੌਰਾਨ ਯੂਨੀਵਰਸਿਟੀ ਪ੍ਰਬੰਧਕਾਂ ਵਲੋਂ 4 ਅੰਤਰਰਾਸ਼ਟਰੀ ਕੰਪਨੀਆਂ ਨਾਲ ਸਮਝੌਤਿਆਂ ’ਤੇ ਦਸਤਖ਼ਤ ਵੀ ਕੀਤੇ ਗਏ। ਇਸ ਮੌਕੇ ਡਾ.ਮੰਗਲ ਸਿੰਘ, ਪ੍ਰੋ. ਸੂਬਾ ਸਿੰਘ, ਮਾਨ ਸਿੰਘ ਧੰਮ, ਜਗਦੀਪ ਸਿੰਘ ਮਹਿਰੋਕ, ਰਾਜੇਸ਼ ਹਾਂਡਾ ਸਮੇਤ ਵੱਡੀ ਗਿਣਤੀ ’ਚ ਭਾਈਚਾਰੇ ਦੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰਾਂ ਨੇ ਮਜ਼ਦੂਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ ਅਗਲੀ ਖ਼ਬਰ ਪਿੰਡ ਤਲਵੰਡੀ ਮੰਗੇ ਖਾਂ ਵਿਖੇ ਸਾਲਾਨਾ ਜੋੜ ਮੇਲਾ 15 ਤੋਂ
Ad Position 24
No active advertisement