02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਨਸ਼ਾ ਤਸਕਰਾਂ ਨੇ ਮਜ਼ਦੂਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਅਬੋਹਰ, 2 ਅਗਸਤ (ਵਿਵੇਕ ਹੂੜੀਆ)-ਨੇੜਲੇ ਪਿੰਡ ਮੋਡੀ ਖੇੜਾ ਵਿਖੇ ਪਿੰਡ ਵਿਚ ਨਸ਼ਾ ਵੇਚਣ ਦਾ ਵਿਰੋਧ ਕਰਨ ’ਤੇ ਨਸ਼ਾ ਤਸਕਰਾਂ ਵਲੋਂ ਇਕ ਮਜ਼ਦੂਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਘਟਨਾ ਦੀ ਸੂਚਨਾ ਪੁਲਿਸ ਚੌਂਕੀ ਬਜੀਦਪੁਰ ਭੋਮਾ ਨੂੰ ਦੇ ਦਿੱਤੀ ਗਈ ਹੈ।

Ad Position 21
No active advertisement
ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਮਜ਼ਦੂਰ। ਅਜੀਤ ਤਸਵੀਰ 03-08-2026
ਅਬੋਹਰ, 2 ਅਗਸਤ (ਵਿਵੇਕ ਹੂੜੀਆ)-ਨੇੜਲੇ ਪਿੰਡ ਮੋਡੀ ਖੇੜਾ ਵਿਖੇ ਪਿੰਡ ਵਿਚ ਨਸ਼ਾ ਵੇਚਣ ਦਾ ਵਿਰੋਧ ਕਰਨ ’ਤੇ ਨਸ਼ਾ ਤਸਕਰਾਂ ਵਲੋਂ ਇਕ ਮਜ਼ਦੂਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਘਟਨਾ ਦੀ ਸੂਚਨਾ ਪੁਲਿਸ ਚੌਂਕੀ ਬਜੀਦਪੁਰ ਭੋਮਾ ਨੂੰ ਦੇ ਦਿੱਤੀ ਗਈ ਹੈ। ਹਸਪਤਾਲ ਵਿਚ ਜੇਰੇ ਇਲਾਜ ਸਾਧੂ ਰਾਮ ਪੁੱਤਰ ਰਾਮ ਸਰੂਪ ਨੇ ਦੱਸਿਆ ਕਿ ਉਹ ਰਾਜ ਮਿਸਤਰੀ ਕੋਲ ਮਜ਼ਦੂਰੀ ਦਾ ਕੰਮ ਕਰਦਾ ਹੈ। ਪਿੰਡ ਦੇ ਕੁੱਝ ਨਸ਼ੇੜੀ ਅਤੇ ਤਸਕਰ ਨੌਜਵਾਨ ਪਿੰਡ ’ਚ ਸ਼ਰੇਆਮ ਨਸ਼ਾ ਵੇਚਦੇ ਹਨ, ਜਿਸ ਦੀ ਸ਼ਿਕਾਇਤ ਉਸ ਨੇ ਪੁਲਿਸ ਅਤੇ ਪਿੰਡ ਵਾਸੀਆਂ ਨੂੰ ਕੀਤੀ ਸੀ। ਇਸੇ ਰੰਜਸ਼ ਤਹਿਤ ਬੀਤੀ ਰਾਤ ਜਦੋਂ ਉਹ ਆਪਣੀ ਦਿਹਾੜੀ ਦੇ ਪੈਸੇ ਲੈਣ ਜਾ ਰਿਹਾ ਸੀ, ਤਾਂ ਉਕਤ ਨਸ਼ੇੜੀ ਯੁਵਕਾਂ ਨੇ ਉਸ ਨੂੰ ਰਸਤੇ ਵਿਚ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਲਹੂ-ਲੁਹਾਨ ਕਰ ਦਿੱਤਾ। ਰਾਹਗੀਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਕੌਂਸਲਰ ਵੀਣਾ ਕਾਲੜਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਬਾਬਾ ਬ੍ਰਹਮ ਦਾਸ ਜੀ ਨੇ ਸ਼ਹੀਦੀ ਸਮਾਗਮ ’ਚ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਕੰਬੋਜ ਭਾਈਚਾਰੇ ਦੇ ਸ਼ਾਨਾਮੱਤੇ ਇਤਿਹ...
Ad Position 24
No active advertisement