02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਖੇਡਾਂ ’ਚ ਜਿੱਤੇ ਸੋਨ ਤਗਮੇ

ਮੰਡੀ ਅਰਨੀਵਾਲਾ, 2 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-14 ਜ਼ੋਨ ਜੂਡੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤ ਕੇ ਜ਼ਿਲ੍ਹਾ ਪੱਧਰੀ ਖੇਡਾਂ ਲਈ ਪ੍ਰਵੇਸ਼ ਕੀਤਾ ਹੈ। ਮੁੰਡਿਆਂ ਦੀ ਸ਼੍ਰੇਣੀ ਵਿਚ ਲਖਵੀਰ ਸਿੰਘ ਅਤੇ ਪਰਮਵੀਰ ਸਿੰਘ ਅਤੇ ਕੁੜੀਆਂ ਵਿਚ ਸਾਨਵੀ, ਨਵਰੀਤ ਕੌਰ, ਸਹਿਜਲੀਨ ਕੌਰ ਅਤੇ ਪਰਮੀਤ ਕੌਰ ਨੇ ਜੂਡੋ ਵਿਚ ਸੋਨ ਤਗਮੇ ਹਾਸਿਲ ਕੀਤੇ।

Ad Position 21
No active advertisement
ਅਜੀਤ ਡੈਸਕ 03-08-2026
ਮੰਡੀ ਅਰਨੀਵਾਲਾ, 2 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-14 ਜ਼ੋਨ ਜੂਡੋ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤ ਕੇ ਜ਼ਿਲ੍ਹਾ ਪੱਧਰੀ ਖੇਡਾਂ ਲਈ ਪ੍ਰਵੇਸ਼ ਕੀਤਾ ਹੈ। ਮੁੰਡਿਆਂ ਦੀ ਸ਼੍ਰੇਣੀ ਵਿਚ ਲਖਵੀਰ ਸਿੰਘ ਅਤੇ ਪਰਮਵੀਰ ਸਿੰਘ ਅਤੇ ਕੁੜੀਆਂ ਵਿਚ ਸਾਨਵੀ, ਨਵਰੀਤ ਕੌਰ, ਸਹਿਜਲੀਨ ਕੌਰ ਅਤੇ ਪਰਮੀਤ ਕੌਰ ਨੇ ਜੂਡੋ ਵਿਚ ਸੋਨ ਤਗਮੇ ਹਾਸਿਲ ਕੀਤੇ। ਇਸ ਪ੍ਰਾਪਤੀ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਪ੍ਰਿੰਸੀਪਲ ਮੈਡਮ ਰਮਨਪ੍ਰੀਤ ਕੌਰ ਨੇ ਕਿਹਾ ਕਿ ਸਕੂਲ ਨੇ ਆਪਣੀ ਪੁਰਾਣੀ ਰੀਤ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਇਸ ਜਿੱਤ ਦਾ ਸਿਹਰਾ ਅਧਿਆਪਕ ਕੁਲਵਿੰਦਰ ਸਿੰਘ, ਵਿਜੈਪਾਲ ਸਿੰਘ, ਮੈਡਮ ਜੋਤੀ ਬਾਲਾ ਅਤੇ ਬੱਚਿਆਂ ਦੀ ਅਣਥੱਕ ਮਿਹਨਤ ਨੂੰ ਦਿੰਦਿਆਂ ਅਗਲੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਕੁਸ਼ਤੀ ਮੁਕਾਬਲਿਆਂ ’ਚ 31 ਤਗਮੇ ਜਿੱਤੇ ਅਗਲੀ ਖ਼ਬਰ ਜਨ ਸੇਵਾ ਸੁਸਾਇਟੀ ਵਲੋਂ 19 ਲੋੜਵੰਦ ਪਰਿਵਾਰਾਂ ਅਤੇ 10 ਟੀ.ਬੀ ਮਰੀਜ਼ਾਂ ਨੂੰ ਰਾਸ਼ਨ ਵੰਡਿਆ
Ad Position 24
No active advertisement